Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਿਹਤ, ਸਿੱਖਿਆ ਤੇ ਵਾਤਵਰਣ ਦੇ ਖੇਤਰ 'ਚ ਕੰਮ ਕਰਨ ਲਈ ਪੰਜਾਬ ਦੀਆਂ ਉੱਚ ਹਸਤੀਆਂ ਵੱਲੋਂ 'ਆਪਣਾ ਪੰਜਾਬ ਫਾਊਂਡੇਸ਼ਨ' ਦੀ ਸਥਾਪਨਾ

'ਨਵੇਂ ਪੰਜਾਬ ਦੀ ਸਿਰਜਣਾ 'ਚ ਸਿੱਖਿਆ ਦੀ ਭੂਮਿਕਾ' ਵਿਸ਼ੇ 'ਤੇ ਹੋਈ ਵਿਸ਼ੇਸ਼ ਵਿਚਾਰ ਚਰਚਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 01 Jun 2022

Last updated on: Jun 01, 2022, 00:00 IST

ਨਵੇਂ ਪੰਜਾਬ ਦੀ ਸਿਰਜਣਾ ਦੇ ਉਦੇਸ਼ ਨੂੰ ਲੈ ਕੇ ਸਿਹਤ, ਸਿੱਖਿਆ ਤੇ ਵਾਤਵਰਣ ਦੇ ਖੇਤਰ 'ਚ ਡਟਕੇ ਕੰਮ ਕਰਨ ਦਾ ਅਹਿਦ ਲੈਂਦਿਆਂ ਪੰਜਾਬ ਦੀਆਂ ਨਾਮਵਰ ਹਸਤੀਆਂ ਵੱਲੋਂ ਉੱਘੇ ਸਿੱਖਿਆ ਸ਼ਾਸ਼ਤਰੀ ਡਾਕਟਰ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ 'ਆਪਣਾ ਪੰਜਾਬ ਫਾਊਂਡੇਸ਼ਨ' ਦੀ ਸਥਾਪਨਾ ਕੀਤੀ ਗਈ। 'ਨਵੇਂ ਪੰਜਾਬ ਦੀ ਸਿਰਜਣਾ 'ਚ ਸਿੱਖਿਆ ਦੀ ਭੂਮਿਕਾ' 'ਤੇ ਚਰਚਾ ਕਰਨ ਲਈ ਅੱਜ ਸੰਸਥਾ ਵੱਲੋਂ ਪਲੇਠਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ।

ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਆਪਣਾ ਪੰਜਾਬ ਫਾਉਂਡੇਸ਼ਨ ਦੇ ਕਨਵੀਨਰ ਡਾ. ਜਗਜੀਤ ਸਿੰਘ ਧੂਰੀ ਨੇ ਮਹਿਮਾਨਾਂ ਨੂੰ 'ਜੀ ਆਇਆ' ਆਖਦਿਆਂ ਦੱਸਿਆ ਕਿ ਫਾਊਂਡੇਸ਼ਨ ਦੇ ਮੈਂਬਰਾਂ ਵੱਲੋਂ ਸਿਹਤ, ਸਿੱਖਿਆ ਅਤੇ ਵਾਤਾਵਰਣ ਖੇਤਰਾਂ 'ਚ ਵਿਸ਼ੇਸ਼ ਟੀਚੇ ਤਹਿ ਕਰਕੇ ਅਜਿਹੇ ਕ੍ਰਾਂਤੀਕਾਰੀ ਕਦਮ ਉਠਾਏ ਜਾਣਗੇ ਜੋ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣੇ ਸਰਗਰਮ ਯੋਗਦਾਨ ਦਾ ਪ੍ਰਤੱਖ ਪ੍ਰਮਾਣ ਬਣਨਗੇ।ਉਨ੍ਹਾਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਵੱਲੋਂ ਫਾਉਂਡੇਸ਼ਨ ਦੇ ਟੀਚਿਆਂ ਦੀ ਪ੍ਰਾਪਤੀ ਲਈ ਦਿਸ਼ਾ ਤਹਿ ਕਰਨ ਵਿੱਚ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਡਾ. ਖੁਸ਼ਵਿੰਦਰ ਕੁਮਾਰ ਨੇ 'ਨਵੇਂ ਪੰਜਾਬ ਦੀ ਸਿਰਜਣਾ 'ਚ ਸਿੱਖਿਆ ਦੀ ਭੂਮਿਕਾ' 'ਤੇ ਪੇਪਰ ਪੜ੍ਹਿਆ, ਜਿਸ 'ਚ ਇਸ ਚੁਣੌਤੀਪੂਰਨ ਕਾਰਜ ਵਿੱਚ ਸਿੱਖਿਆ ਦੀ ਅਹਿਮੀਅਤ ਦੀ ਵਿਸਥਾਰਤ ਚਰਚਾ ਕੀਤੀ ਗਈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਫਾਉਂਡੇਸ਼ਨ ਦੇ ਮੈਂਬਰਾਂ ਨੂੰ ਮੁਬਾਰਕਵਾਦ ਦਿੰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋ ਇਸ ਨੇਕ ਕਾਰਜ ਲਈ 100 ਫ਼ੀਸਦੀ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਿੱਧੀ ਬਿਜਾਈ ਨੂੰ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਵਾਤਾਵਰਣ ਜਿਹੇ ਖੇਤਰਾਂ ਸਬੰਧੀ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਰਾਜ ਸਭਾ ਮੈਂਬਰ ਸ਼੍ਰੀ ਅਸ਼ੋਕ ਮਿੱਤਲ ਨੇ ਡਾ. ਧੂਰੀ ਵੱਲੋਂ ਕੀਤੇ ਯਤਨਾਂ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਤਿੰਨ ਅਹਿਮ ਖੇਤਰਾਂ ਵਿੱਚ ਨਿੱਠਕੇ ਕੰਮ ਕਰਨ ਜਾ ਰਹੀ ਆਪਣਾ ਪੰਜਾਬ ਫਾਉਂਡੇਸ਼ਨ ਦਾ ਉਪਰਾਲਾ ਸ਼ਾਲਾਘਾਯੋਗ, ਰਾਹ-ਦਰਸਾਉ ਤੇ ਪ੍ਰੇਰਣਾਸਰੋਤ ਹੋਵੇਗਾ, ਜਿਸ ਦੀ ਰੋਸ਼ਨੀ ਵਿੱਚ ਉਹ ਪੰਜਾਬ ਦੇ ਜ਼ਮੀਨੀ ਪੱਧਰ 'ਤੇ ਸ਼ਨਾਖ਼ਤ ਕੀਤੇ ਲੋਕ-ਹਿਤੂ ਮੁੱਦਿਆਂ ਨੂੰ ਰਾਜ ਸਭਾ ਵਿੱਚ ਉਠਾਉਣਗੇ।

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਦੇ ਹੋਣਹਾਰ ਬੱਚੇ ਵਿਦੇਸ਼ ਜਾ ਰਹੇ ਹਨ ਅਜਿਹੇ ਨਾਜ਼ੁਕ ਦੌਰ 'ਚ ਸਿੱਖਿਆ ਹੀ ਇੱਕ ਅਜਿਹਾ ਜ਼ਰੀਆ ਹੈ ਜਿਸ ਰਾਹੀਂ ਪੰਜਾਬ ਅੰਦਰ ਬਦਲਾਅ ਆ ਸਕਦਾ ਹੈ।ਦੂਜੇ ਸੈਸ਼ਨ ਦੇ ਅਖੀਰ ਵਿੱਚ ਪ੍ਰੋਗਰਾਮ ਦਾ ਹਿੱਸਾ ਬਣੇ ਬੁੱਧੀਜੀਵੀਆਂ ਤੋਂ ਟੀਚਿਆਂ ਦੀ ਪ੍ਰਾਪਤੀ ਸਬੰਧੀ ਸੁਝਾਅ ਪ੍ਰਾਪਤ ਕੀਤੇ ਜਦਕਿ ਸੁਖਵਿੰਦਰ ਸਿੰਘ ਤੇ ਸੰਜੀਵ ਸੈਣੀ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD