Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੱਠਵੀਂ ਦੇ ਬੋਰਡ ਦੇ ਨਤੀਜਿਆਂ 'ਚ ਛਾਇਆ ਬਰਨਾਲਾ ਜ਼ਿਲ੍ਹੇ ਦਾ ਮਨਪ੍ਰੀਤ ਸਿੰਘ

100 ਫ਼ੀਸਦੀ ਨੰਬਰ ਲੈ ਕੇ ਸੂਬੇ ਭਰ ਵਿੱਚੋਂ ਹਾਸਲ ਕੀਤਾ ਪਹਿਲਾ ਸਥਾਨ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 02 Jun 2022

Last updated on: Jun 02, 2022, 00:00 IST

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ ਵਿੱਚ ਬਰਨਾਲਾ ਜ਼ਿਲ੍ਹੇ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਪੁੱਤਰ ਜਗਮੋਹਨ ਸਿੰਘ ਨੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥੀ ਮਨਪ੍ਰੀਤ ਸਿੰਘ ਪਿੰਡ ਗੁੰਮਟੀ ਦਾ ਰਹਿਣ ਵਾਲਾ ਹੈ ਅਤੇ ਆਪਣੇ ਹੀ ਪਿੰਡ ਦੇ ਸਰਕਾਰੀ ਮਿਡਲ ਸਕੂਲ ਵਿੱਚ ਪੜ੍ਹਾਈ ਕਰ ਰਿਹਾ ਹੈ। ਮਨਪ੍ਰੀਤ ਦੇ ਅੱਠਵੀਂ ਕਲਾਸ ਵਿੱਚੋਂ 600 ਵਿੱਚੋਂ 600 ਨੰਬਰ ਹਾਸਲ ਕੀਤੇ ਹਨ।

 ਮਨਪ੍ਰੀਤ ਦੀ ਮਾਤਾ ਕਿਰਨਜੀਤ ਨੇ ਦੱਸਿਆ ਕਿ ਉਸਨੂੰ ਆਪਣੇ ਪੁੱਤ  ਦੇ ਪੰਜਾਬ ਭਰ ਵਿੱਚੋਂ ਪਹਿਲੇ ਨੰਬਰ 'ਤੇ ਆਉਣ ਦੀ ਬੇਹੱਦ ਖੁਸ਼ੀ ਹੈ। ਉਹਨਾਂ ਦੱਸਿਆ ਕਿ ਮਨਪ੍ਰੀਤ ਦੇ ਪਿਤਾ ਦੀ 2014 ਵਿੱਚ ਮੌਤ ਹੋ ਗਈ ਸੀ। ਉਹ ਛੋਟੇ ਕਿਰਸਾਨੀ ਪਰਿਵਾਰ ਨਾਲ ਸਬੰਧ ਰੱਖਦੇ ਹਨ ਤੇ ਖ਼ੁਦ ਕੱਪੜੇ ਸਿਲਾਈ ਦਾ ਕੰਮ ਕਰਦੀ ਹੈ।  ਪਰਿਵਾਰ ਵਿੱਚ ਮਨਪ੍ਰੀਤ ਦਾ ਇੱਕ ਹੋਰ ਵੱਡਾ ਭਰਾ ਅਰਸ਼ਦੀਪ ਸਿੰਘ ਹੈ।ਮਨਪ੍ਰੀਤ ਨੇ ਦੱਸਿਆ ਕਿ ਉਹ ਆਈਏਐਸ ਬਨਣਾ ਚਾਹੁੰਦਾ ਹੈ। ਉਸ ਨੇ ਕਿਹਾ ਕਿ ਉਸਨੂੰ ਆਪਣੇ ਪਰਿਵਾਰ ਦੇ ਨਾਲ ਨਾਲ ਆਪਣੇ ਸਕੂਲ ਦੇ ਸਾਰੇ ਅਧਿਆਪਕਾਂ ਦਾ ਪੂਰਾ ਸਾਥ ਰਿਹਾ ਹੈ। ਸਕੂਲ ਇੰਚਾਰਜ ਦਰਸ਼ਨ ਸਿੰਘ ਤੋਂ ਲੈ ਕੇ ਹਰ ਵਿਸ਼ੇ ਦੇ ਅਧਿਆਪਕਾਂ ਨੇ ਪੜ੍ਹਾਈ ਵਿੱਚ ਹਰ ਮਦਦ ਕੀਤੀ ਹੈ। 

ਉਸਨੇ ਆਪਣੀ ਇਸ ਪ੍ਰਾਪਤੀ ਲਈ ਆਪਣੇ ਪਰਿਵਾਰ ਅਤੇ ਸਕੂਲ ਅਧਿਆਪਕਾਂ ਦਾ ਧੰਨਵਾਦ ਕੀਤਾ।ਇਸ ਮੌਕੇ ਜ਼ਿਲ੍ਹਾ  ਸਿੱਖਿਆ ਅਧਿਕਾਰੀ ਸ.ਸਰਬਜੀਤ ਸਿੰਘ ਤੂਰ ਨੇ ਵਿਦਿਆਰਥੀ ਮਨਪ੍ਰੀਤ ਸਿੰਘ, ਉਸਦੇ ਪਰਿਵਾਰ ਅਤੇ ਉਸਦੇ ਸਕੂਲ ਦੇ ਅਧਿਆਪਕਾਂ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੇ। ਇਸ ਮੌਕੇ ਸਿੱਖਿਆ ਵਿਭਾਗ ਦੀ ਟੀਮ ਨੇ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਦਾ ਮੂੰਹ ਮਿੱਠਾ ਕਰਵਾਇਆ।

ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀ, ਮਾਪਿਆਂ ਤੇ ਅਧਿਆਪਕਾਂ  ਨੂੰ ਮੁਬਾਰਕਬਾਦ  

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰੀਸ਼ ਨਈਅਰ ਨੇ ਕਿਹਾ ਕਿ ਮਨਪ੍ਰੀਤ ਸਿੰਘ ਨੇ ਅੱਠਵੀਂ ਦੇ ਨਤੀਜਿਆਂ ਵਿੱਚੋਂ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ, ਪਿੰਡ, ਸਕੂਲ ਦੇ ਨਾਲ ਨਾਲ ਪੂਰੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਮਨਪ੍ਰੀਤ, ਉਸ ਦੇ ਮਾਪਿਆਂ, ਅਧਿਆਪਕਾਂ ਤੇ ਸਿੱਖਿਆ ਵਿਭਾਗ ਬਰਨਾਲਾ ਨੂੰ ਵਧਾਈ ਦਿੱਤੀ। 

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD