Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਵੀਜ਼ਨਲ ਕਮਿਸ਼ਨਰ ਵੱਲੋਂ ਅਮਨ-ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਆਈ.ਜੀ., ਡੀ.ਸੀ. ਤੇ ਐਸ.ਐਸ.ਪੀ ਨਾਲ ਮੀਟਿੰਗ

ਆਪਸੀ ਭਾਈਚਾਰਾ ਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਲੋਕ-ਚੰਦਰ ਗੈਂਦ

Chander Gaind, Patiala Divisional Commissioner, Divisional Commissioner Patiala

Web Admin

Web Admin

5 Dariya News

ਪਟਿਆਲਾ , 02 Jun 2022

Last updated on: Jun 02, 2022, 00:00 IST

ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦੀਪਕ ਪਾਰੀਕ ਨਾਲ ਮੀਟਿੰਗ ਕਰਕੇ ਕੁਝ ਜ਼ਿਲ੍ਹਿਆਂ 'ਚ ਵਾਪਰੀਆਂ ਘਟਨਾਵਾਂ ਦੇ ਸਨਮੁੱਖ ਪਟਿਆਲਾ ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ।ਡਿਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਇਸ ਮੌਕੇ ਅਧਿਕਾਰੀਆਂ ਨਾਲ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕਰਦਿਆਂ ਅਮਨ-ਕਾਨੂੰਨ ਦੀ ਸਥਿਤੀ 'ਤੇ ਗਹਿਰਾਈ ਨਾਲ ਚਰਚਾ ਕੀਤੀ ਅਤੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਆਪਣੇ ਹੱਥ 'ਚ ਲੈਣ ਦੀ ਇਜ਼ਾਜਤ ਨਾ ਦਿੱਤੀ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ 'ਚ ਆਪਸੀ ਭਾਈਚਾਰਾ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ।

ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਲੋਕਾਂ ਨੂੰ ਸੁਚੇਤ ਹੋਕੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਕੇ ਗ਼ਲਤ ਅਤੇ ਤੱਥਹੀਣ ਜਾਪਦੀ ਸੂਚਨਾ ਬਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਪੁਸ਼ਟੀ ਜਰੂਰ ਕੀਤੀ ਜਾਵੇ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਸਮਾਜ 'ਚ ਆਪਸੀ ਫੁਟ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸ.ਐਸ.ਪੀ. ਦੀਪਕ ਪਾਰੀਕ ਨੇ ਕਿਹਾ ਕਿ ਪੁਲਿਸ ਵੱਲੋਂ ਜ਼ਿਲ੍ਹੇ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਹਨ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਇਸ ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮਜ਼ ਪਟਿਆਲਾ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਸੰਜੀਵ ਕੁਮਾਰ, ਕੰਨੂ ਗਰਗ ਤੇ ਨਵਦੀਪ ਕੁਮਾਰ ਵੀ ਮੌਜੂਦ ਸਨ।

 

Tags: Chander Gaind , Patiala Divisional Commissioner , Divisional Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD