Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪੱਧਰੀ ਸਵੱਛ ਵਿਦਿਆਲਿਆ ਪੁਰਸਕਾਰ 2021-22 ਲਈ ਸਕੂਲਾਂ ਨੂੰ ਕੀਤਾ ਗਿਆ ਸਨਮਾਨਿਤ

ਸਰਕਾਰੀ ਸਕੂਲਾਂ ਨੇ ਮਾਰੀ ਬਾਜ਼ੀ

DC Ferozepur, Deputy Commissioner Ferozepur, Ferozepur, Amrit Singh

Web Admin

Web Admin

5 Dariya News

ਫ਼ਿਰੋਜ਼ਪੁਰ , 02 Jun 2022

Last updated on: Jun 02, 2022, 00:00 IST

ਡਿਪਟੀ ਕਮਿਸ਼ਨਰ ਫਿਰੋਜਪੁਰ ਅਮ੍ਰਿਤ ਸਿੰਘ ਆਈ.ਏ.ਐਸ. ਅਤੇ ਡਾ: ਅਮਿਤ ਮਹਾਜਨ, ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀ ਅਗਵਾਈ ਅਧੀਨ ਸ. ਚਮਕੋਰ ਸਿੰਘ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫਿਰੋਜੁਪਰ, ਸ੍ਰੀ ਕੋਮਲ ਅਰੋੜਾ ਉਪ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫਿਰੋਜਪੁਰ, ਸ੍ਰੀ ਰਾਜੀਵ ਛਾਬੜਾ ਜਿਲ੍ਹਾ ਸਿੱਖਿਆ ਅਫਸਰ (ਐ:ਸਿ) ਫਿਰੋਜਪੁਰ ਅਤੇ ਸ: ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ (ਐ:ਸਿ) ਦੀ ਮੋਜੂਦਗੀ ਵਿਚ 08 ਓਵਰ ਆਲ  ਅਤੇ 30 ਸਬ ਕੈਟਾਗਰੀ ਸਕੂਲਾ ਨੂੰ ਜਿਲ੍ਹਾ ਪੱਧਰੀ ਸਵੱਛ ਵਿਦਿਆਲਿਆ ਪੁਰਸਕਾਰ ਲਈ ਸਨਮਾਨਿਤ ਕੀਤਾ ਗਿਆ ਹੈ । 

ਦੱਸਣਯੋਗ ਹੈ ਕਿ  ਸਿੱਖਿਆ ਵਿਭਾਗ ਦੁਆਰਾ ਸਵੱਛ ਵਿਦਿਆਲਿਆ ਪੁਰਸਕਾਰ 2021-22 ਲਈ ਆਨਲਾਈਨ ਪੋਰਟਲ ਤੇ ਮਿਤੀ 15 ਅਪ੍ਰੈਲ 2022 ਤੱਕ ਸਕੂਲਾਂ ਵੱਲੋਂ ਰਜਿਸਟਰਡ ਕੀਤਾ ਗਿਆ ਸੀ। ਜਿਹਨਾਂ ਵਿੱਚੋਂ 1034 ਸਕੂਲਾਂ ਵੱਲੋਂ ਸਵੱਛ ਵਿਦਿਆਲਿਆ ਪੁਰਸਕਾਰ ਲਈ ਅਪਲਾਈ ਕੀਤਾ ਗਿਆ ਸੀ। ਜਿਹਨਾਂ ਵਿੱਚੋਂ ਪੈਰਾਮੀਟਰ ਦੇ ਹਿਸਾਬ ਨਾਲ 977 ਸਕੂਲ ਯੋਗ ਪਾਏ ਗਏ ਸਨ। ਮੌਕੇ ਦੀ ਪੜਤਾਲ ਕਰਵਾਉਣ ਤੇ ਇਹਨਾਂ ਸਕੂਲਾਂ ਵਿੱਚੋਂ ਓਵਰਆਲ ਕੈਟਾਗਰੀ ਵਿੱਚੋਂ ਜ਼ਿਲ੍ਹੇ ਦੇ 8 ਸਕੂਲਾਂ ਦੀ ਚੋਣ ਕੀਤੀ ਗਈ। ਜਿਹਨਾਂ ਵਿੱਚ ਪੇਂਡੂ ਖੇਤਰ ਦੇ 6 (3 ਐਲੀਮੈਂਟਰੀ ਅਤੇ 3 ਸੈਕੰਡਰੀ) ਅਤੇ ਸ਼ਹਿਰੀ ਖੇਤਰ ਦੇ 2 (1 ਐਲੀਮੈਂਟਰੀ ਅਤੇ 1 ਸੈਕੰਡਰੀ) ਸਕੂਲ ਹਨ। 

ਸਬ-ਕੈਟਾਗਰੀ ਦੇ 30 ਸਕੂਲਾਂ ਦੀ ਚੋਣ ਕੀਤੀ ਗਈ। ਜਿਹਨਾਂ ਵਿੱਚ ਪੇਂਡੂ ਖੇਤਰ ਦੇ 18 (12 ਐਲੀਮੈਂਟਰੀ ਅਤੇ 6 ਸੈਕੰਡਰੀ) ਅਤੇ ਸ਼ਹਿਰੀ ਏਰੀਏ ਦੇ 12 (6 ਐਲੀਮੈਂਟਰੀ ਅਤੇ 6 ਸੈਕੰਡਰੀ) ਸਕੂਲ ਹਨ। 8 ਓਵਰਆਲ ਅਤੇ ਸਬ-ਕੈਟਾਗਰੀ ਦੇ 6 ਸਕੂਲ ਸਟੇਟ ਪੱਧਰ ਲਈ ਚੋਣ ਕੀਤੀ ਗਈ ਹੈ।ਜਿਸ ਤਹਿਤ ਅਮ੍ਰਿਤ ਸਿੰਘ ਆਈ.ਏ.ਐਸ. ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜਪੁਰ ਵੱਲੋਂ ਇਨ੍ਹਾਂ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਹੈ। 

ਡਿਪਟੀ ਕਮਿਸ਼ਨਰ ਨੇ ਸਮੂਹ ਸਕੂਲਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਐਵਾਰਡਾਂ ਵਿੱਚ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਨੇ ਬਾਜ਼ੀ ਮਾਰੀ ਹੈ ਜੋ ਕਿ ਪੂਰੇ ਫ਼ਿਰੋਜ਼ਪੁਰ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ  ਸ.ਮਨਜੀਤ ਸਿੰਘ ਪੀ.ਏ ਟੂ ਡੀ.ਸੀ, ਸ੍ਰੀ ਰਾਕੇਸ ਸਰਮਾ ਡੀ.ਐਸ.ਐਮ ਫਿਰੋਜਪੁਰ ਅਤੇ ਸ੍ਰੀ ਵਿਸੇਸ ਨੋਡਲ ਅਫਸਰ, ਸ. ਸੁਖਚੈਨ ਸਿੰਘ ਸਟੈਨੋ, ਸ. ਲਵਦੀਪ ਸਿੰਘ ਅਤੇ ਸ੍ਰੀ ਦਿਨੇਸ ਕੁਮਾਰ ਸਮੇਤ ਵੱਖ ਵੱਖ ਸਕੂਲਾਂ ਦੇ ਮੁਖੀ ਅਤੇ ਸਟਾਫ  ਹਾਜ਼ਰ ਸਨ ।

 

Tags: DC Ferozepur , Deputy Commissioner Ferozepur , Ferozepur , Amrit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD