Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਬੀ.ਐਸ.ਨਗਰ ਪੁਲਿਸ ਨੇ ਬੰਗਾ ਕਤਲ ਕਾਂਡ ਨੂੰ ਇੱਕ ਹਫ਼ਤੇ ਵਿੱਚ ਸੁਲਝਾਇਆ

ਕਤਲ ਕੀਤੇ ਵਿਅਕਤੀ ਦੀ ਭੈਣ ਸਮੇਤ ਤਿੰਨ ਮੁਲਜ਼ਮ ਗਿਫ਼ਤਾਰ ਤੇ 45 ਹਜ਼ਾਰ ਰੁਪਏ ਦੀ ਫਿਰੌਤੀ ਦੀ ਰਕਮ ਵੀ ਬਰਾਮਦ: ਐੱਸਐੱਸਪੀ ਸੰਦੀਪ ਕੁਮਾਰ

Crime News Punjab, Punjab Police, Police, Crime News, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਐਸ.ਬੀ.ਐਸ. ਨਗਰ , 02 Jun 2022

Last updated on: Jun 02, 2022, 00:00 IST

ਬੰਗਾ ਬਲਾਈਂਡ ਕਤਲ ਕੇਸ ਨੂੰ ਇੱਕ ਹਫ਼ਤੇ ਵਿੱਚ ਸੁਲਝਾਉਦਿਆਂ ਐਸਬੀਐਸ ਨਗਰ ਪੁਲੀਸ ਨੇ ਵੀਰਵਾਰ ਨੂੰ ਕਤਲ ਕੀਤੇ ਵਿਅਕਤੀ ਦੀ ਭੈਣ ਸਮੇਤ ਤਿੰਨ ਮੁਲਜ਼ਮਾਂ ਨੂੰ ਗਿਫ਼ਤਾਰ ਕਰਕੇ ਉਨਾਂ ਕੋਲੋਂ 45,000 ਰੁਪਏ ਦੀ ਫਿਰੌਤੀ ਦੀ ਰਕਮ ਵੀ ਬਰਾਮਦ ਕਰ ਲਈ ਹੈ।ਐਸ.ਬੀ.ਐਸ.ਨਗਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਸੱਲ ਕਲਾਂ (ਬੰਗਾ), ਜਿਸ ਨੂੰ 25 ਮਈ 2022 ਨੂੰ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ  ਸੀ, ਦੀ ਹੱਤਿਆ ਦੇ ਸਬੰਧ ਵਿੱਚ ਥਾਣਾ ਸਦਰ  ਬੰਗਾ ਵਿਖੇ ਕੇਸ ਨੰਬਰ 51/2022 ਅਧੀਨ 302 ਆਈ.ਪੀ.ਸੀ. ਅਤੇ 25 ਅਸਲਾ ਐਕਟ ਦਰਜ ਕੀਤਾ ਗਿਆ ਸੀ। 

ਉਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਮਨਦੀਪ ਕੌਰ, ਜੋ ਕਤਲ ਕੀਤੇ ਗਏ ਅਮਰਜੀਤ ਸਿੰਘ ਦੀ ਭੈਣ ਹੈ, ਨੇ ਆਪਣੀ ਸਹੇਲੀ ਗੁਰਵਿੰਦਰ ਕੌਰ ਵਾਸੀ ਚਰਨ (ਐਸ.ਬੀ.ਐਸ. ਨਗਰ) ਨਾਲ ਮਿਲ ਕੇ ਅਮਰਜੀਤ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚੀ ਸੀ।  ਗੁਰਵਿੰਦਰ ਕੌਰ ਨੇ ਅੱਗੇ ਲਖਬੀਰ ਕੁਮਾਰ ਵਾਸੀ ਮਹਿਮੂਦਪੁਰ ਗਦਰੀਆਂ ਨਾਲ ਸੰਪਰਕ ਕੀਤਾ। ਲਖਬੀਰ ਕੁਮਾਰ ਨੇ ਅਮਰਜੀਤ ਸਿੰਘ ਨੂੰ ਮਾਰਨ ਲਈ ਸਰਬਜੀਤ ਸਿੰਘ ਵਾਸੀ ਚਰਨਾਂ ਨਾਲ 75,000 ਰੁਪਏ ਵਿੱਚ ਸੌਦਾ ਤੈਅ ਕੀਤਾ। 

ਇਸ ਤੋਂ ਬਾਅਦ 25.05.2022 ਨੂੰ ਸਰਬਜੀਤ ਸਿੰਘ ਨੇ ਆਪਣੇ ਅਣਪਛਾਤੇ ਦੋਸਤ ਨਾਲ ਮਿਲ ਕੇ ਅਮਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।ਇਸ ਮਾਮਲੇ ਵਿੱਚ ਮੁਲਜ਼ਮ ਮਨਦੀਪ ਕੌਰ, ਗੁਰਵਿੰਦਰ ਕੌਰ ਅਤੇ ਲਖਬੀਰ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ ਅਤੇ ਉਨਾਂ ਕੋਲੋਂ ਫਿਰੌਤੀ ਦੇ 45,000/- ਰੁਪਏ ਵੀ ਬਰਾਮਦ ਕੀਤੇ ਗਏ ਹਨ। ਐਸਐਸਪੀ ਐਸਬੀਐਸ ਨਗਰ ਨੇ ਦੱਸਿਆ ਕਿ ਮੁਲਜ਼ਮ ਸਰਬਜੀਤ ਸਿੰਘ ਅਤੇ ਉਸ ਦੇ ਸਾਥੀ ਮੁਲਜ਼ਮ ਅਜੇ ਫਰਾਰ ਹਨ ਅਤੇ ਉਨਾਂ ਦੀ ਗਿ੍ਰਫਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

 

Tags: Crime News Punjab , Punjab Police , Police , Crime News , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD