Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚੇਅਰਮੈਨ ਐਨ.ਜੀ.ਟੀ. ਨੇ ਵਾਤਾਵਰਣ ਸੁਰੱਖਿਆ ਲਈ ਰਲ ਕੇ ਹੰਭਲਾ ਮਾਰਨ ਦਾ ਦਿੱਤਾ ਸੱਦਾ

ਚੇਅਰਮੈਨ ਐਨ.ਜੀ.ਟੀ. ਨੇ ਚਿਤਕਾਰਾ ਯੂਨੀਵਰਸਿਟੀ ਵਿਖੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕਰਵਾਏ ਸੈਮੀਨਾਰ 'ਚ ਕੀਤੀ ਸ਼ਿਰਕਤ

 Sant Balbir Singh Seechewal, Balbir Singh Seechewal, Chitkara University, Banur, Rajpura

Web Admin

Web Admin

5 Dariya News

ਰਾਜਪੁਰਾ , 02 Jun 2022

Last updated on: Jun 02, 2022, 00:00 IST

ਕੌਮੀ ਗਰੀਨ ਟ੍ਰਿਬਿਊਨਲ ਦੇ ਚੇਅਰਮੈਨ ਜਸਟਿਸ ਆਦਰਸ਼ ਕੁਮਾਰ ਗੋਇਲ ਨੇ ਵਾਤਾਵਰਣ ਦੀ ਸੁਰੱਖਿਆ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦਾ ਸੱਦਾ ਦਿੰਦਿਆ ਕਿਹਾ ਕਿ ਜੇਕਰ ਅਸੀ ਹੁਣ ਵੀ ਨਾ ਸੰਭਲੇ ਤਾ ਆਉਣ ਵਾਲੇ ਸਮੇਂ 'ਚ ਸਾਨੂੰ ਵਾਤਾਵਰਣ ਤਬਦੀਲੀ ਕਾਰਨ ਪੈਦਾ ਹੋ ਰਹੇ ਵੱਡੇ ਸੰਕਟਾਂ ਦਾ ਸਾਹਮਣਾ ਕਰਨਾ ਪਵੇਗਾ।  ਚਿਤਕਾਰਾ ਯੂਨੀਵਰਸਿਟੀ ਵਿਖੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 'ਭਵਿੱਖ ਲਈ ਵਾਤਾਵਰਣ ਦੀ ਸੁਰੱਖਿਆ' ਵਿਸ਼ੇ 'ਤੇ ਕਰਵਾਏ ਸੈਮੀਨਾਰ ਦੌਰਾਨ ਜਸਟਿਸ ਆਦਰਸ਼ ਕੁਮਾਰ ਗੋਇਲ ਨੇ ਕਿਹਾ ਕਿ ਵਾਤਾਵਰਣ ਸੰਭਾਲ ਲਈ ਸਾਨੂੰ ਹੋਰਨਾਂ 'ਤੇ ਨਿਰਭਰ ਹੋਣ ਦੀ ਬਜਾਏ ਧਰਤੀ ਨੂੰ ਬਚਾਉਣ ਲਈ ਹਰੇਕ ਵਿਅਕਤੀ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਵਾਤਾਵਰਣ ਨਾਲ ਛੇੜਛਾੜ ਕਰਦਿਆਂ ਅਸੀਂ ਆਪਣੇ ਜੰਗਲਾਤ, ਜਲ ਸਰੋਤਾਂ ਨੂੰ ਨਸ਼ਟ ਕੀਤਾ ਹੈ ਅਤੇ ਹੁਣ ਇਸ ਦੇ ਮਾੜੇ ਨਤੀਜੇ ਸਾਹਮਣੇ ਆ ਰਹੇ ਹਨ।

ਜਸਟਿਸ ਗੋਇਲ ਨੇ ਕਿਹਾ ਕਿ ਵਾਤਾਵਰਣ ਨੂੰ ਦੂਸ਼ਿਤ ਕਰਨਾ ਅਪਰਾਧ ਹੈ ਅਤੇ ਇਸ ਸਬੰਧੀ ਸਖਤ ਕਾਨੂੰਨ ਵੀ ਹਨ, ਪਰ ਜੇਕਰ ਇਸ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਅਤੇ ਹਰੇਕ ਵਿਅਕਤੀ ਇਸ ਸਬੰਧੀ ਸੁਚੇਤ ਹੋਵੇ ਤਾਂ ਇਸ ਸਮੱਸਿਆ ਦਾ ਹੱਲ ਕੋਈ ਮੁਸ਼ਕਲ ਨਹੀਂ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਵੱਡੇ ਵਿਦਿਅਕ ਅਦਾਰਿਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਬਾਇਓਮੈਡੀਕਲ ਵੈਸਟ ਨੂੰ ਸੰਭਾਲਣ ਲਈ ਮੈਡੀਕਲ ਸਟਾਫ਼ ਦੀ ਸਹੂਲਤ ਲਈ ਬਣਾਏ ਗਏ ਕਿਤਾਬਚੇ ਨੂੰ ਵੀ ਜਾਰੀ ਕੀਤਾ ਅਤੇ ਕੈਂਪਸ 'ਚ ਬੂਟਾ ਲਗਾਇਆ।

ਸੈਮੀਨਾਰ ਦੌਰਾਨ ਵਾਤਾਵਰਣ ਪ੍ਰੇਮੀ ਤੇ ਐਨ.ਜੀ.ਟੀ. ਨਿਗਰਾਨ ਕਮੇਟੀ ਦੇ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਲੰਮੇ ਤਜਰਬੇ ਨੂੰ ਸਾਂਝਾ ਕਰਦਿਆ ਕਿਹਾ ਕਿ ਪਾਣੀ ਨੂੰ ਦੂਸ਼ਿਤ ਕਰਨ ਵਾਲਿਆਂ ਦੀ ਜਵਾਬਦੇਹੀ ਜਰੂਰੀ ਹੈ, ਕਿਉਂਕਿ ਜਿੰਨੀ ਦੇਰ ਜਵਾਬਦੇਹੀ ਤਹਿ ਨਹੀਂ ਹੁੰਦੀ, ਉਨ੍ਹੀ ਦੇਰ ਇਸ ਮਸਲੇ ਦਾ ਹੱਲ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ ਲਗਾਤਾਰ ਥੱਲੇ ਜਾ ਰਿਹਾ ਹੈ ਅਤੇ ਆਉਣ ਵਾਲੇ ਕੁਝ ਸਾਲਾਂ 'ਚ ਪੀਣ ਵਾਲੇ ਪਾਣੀ ਦੀ ਕਿੱਲਤ ਵੀ ਸਾਹਮਣੇ ਆਵੇਗੀ। ਉਨ੍ਹਾਂ ਸੀਚੇਵਾਲ ਮਾਡਲ ਦੀ ਉਦਾਹਰਣ ਦਿੰਦਿਆ ਕਿਹਾ ਕਿ ਜੇਕਰ ਅਜਿਹੇ ਮਾਡਲ ਵੱਡੇ ਪੱਧਰ 'ਤੇ ਲਗਾਏ ਜਾਣ ਤਾਂ ਪਾਣੀ ਰੀਚਾਰਜ ਕਰਕੇ ਉਸਦੀ ਵਰਤੋਂ ਖੇਤੀ ਲਈ ਕੀਤੀ ਜਾ ਸਕਦੀ ਹੈ।

  ਇਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਜ ਨੇ ਮੇਰਾ ਵਾਤਾਵਰਣ ਮੇਰੀ ਜਿੰਮੇਵਾਰੀ ਦਾ ਨਾਅਰਾ ਦਿੰਦਿਆ ਨੌਜਵਾਨਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਅੱਗੇ ਆਉਣ ਦਾ ਸੱਦਾ ਦਿੰਦਿਆ ਕਿਹਾ ਕਿ ਹਰੇਕ ਚੀਜ ਦੀ ਵਰਤੋਂ ਕਰੋ ਪਰ ਦੂਰਵਰਤੋਂ ਨਾ ਕਰੋ, ਜਦ ਕਿਸੇ ਵੀ ਚੀਜ ਦੀ ਦੂਰਵਰਤੋਂ ਸ਼ੁਰੂ ਹੁੰਦੀ ਹੈ ਤਾਂ ਉਹ ਸਾਰਿਆਂ ਲਈ ਹੀ ਨੁਕਸਾਨਦੇਹ ਹੋ ਜਾਂਦੀ ਹੈ।  ਇਸ ਮੌਕੇ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਉਪ ਕੁਲਪਤੀ ਡਾ. ਸੁਸ਼ੀਲ ਮਿੱਤਲ ਨੇ ਫਸਲਾਂ ਦੀ ਰਹਿੰਦ ਖੂੰਹਦ ਨਾਲ ਵਾਤਾਵਰਣ 'ਤੇ ਪੈਂਦੇ ਪ੍ਰਭਾਵ 'ਤੇ ਚਰਚਾ ਕੀਤੀ ਅਤੇ ਸੈਂਟਰਲ ਯੂਨੀਵਰਸਿਟੀ ਬਠਿੰਡਾ ਦੇ ਪ੍ਰੋ. ਵੀ.ਕੇ ਗਰਗ ਨੇ 'ਸਿੰਗਲ ਯੂਜ ਪਲਾਸਟਿਕ' ਦੇ ਖਾਤਕ ਨਤੀਜਿਆਂ 'ਤੇ ਪਰਚਾ ਪੜਿਆ। 

ਖੇਤੀ ਵਿਰਾਸਤ ਮਿਸ਼ਨ ਪੰਜਾਬ ਦੇ ਕਾਰਜਕਾਰੀ ਡਾਇਰੈਕਟਰ ਓਮੇਦਿੰਰ ਦੱਤ ਨੇ ਰਵਾਇਤੀ ਫਸਲੀ ਚੱਕਰ ਵਿਚੋਂ ਨਿਕਲਕੇ ਹੋਰਨਾਂ ਫਸਲਾਂ ਦੀ ਉਪਜ ਕਰਨ ਲਈ ਕੀਤੇ ਜਾਣ ਵਾਲੇ ਉਪਰਾਲਿਆਂ 'ਤੇ ਚਰਚਾ ਕੀਤੀ।  ਪ੍ਰੋ. ਰਵਿੰਦਰ ਖਈਵਾਲ ਨੇ ਵਾਤਾਵਰਣ ਦੀ ਰੱਖਿਆ ਲਈ ਸਮਾਜ ਵੱਲੋਂ ਕੀਤੇ ਜਾਣ ਵਾਲੇ ਯਤਨਾਂ ਸਬੰਧੀ ਪਰਚਾ ਪੜਿਆਂ।ਐਨ.ਜੀ.ਟੀ. ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਨੇ ਸੰਬੋਧਨ ਕਰਦਿਆ ਕਿਹਾ ਕਿ ਜਿਸ ਤੇਜੀ ਨਾਲ ਪੰਜਾਬ 'ਚ ਧਰਤੀ ਹੇਠਲੇ ਪਾਣੀ ਨੂੰ ਕੱਢਿਆ ਜਾ ਰਿਹਾ ਹੈ, ਉਸ ਹਿਸਾਬ ਨਾਲ ਸਾਡੇ ਕੋਲ 17 ਸਾਲ ਦਾ ਪਾਣੀ ਹੀ ਬਚਿਆ ਹੈ। ਇਸੇ ਤਰ੍ਹਾਂ ਹਵਾ ਵੀ ਤੇਜ਼ੀ ਨਾਲ ਦੂਸ਼ਿਤ ਹੋ ਰਹੀ ਹੈ ਜੋ ਬਿਮਾਰੀਆਂ ਨੂੰ ਸੱਦਾ ਦੇ ਰਹੀ ਹੈ। 

ਉਨ੍ਹਾਂ ਕਿਹਾ ਕਿ ਜੇਕਰ ਅਸੀ ਹੁਣ ਵੀ ਨਾ ਸੰਭਲੇ ਤਾਂ ਫੇਰ ਸਾਡੀ ਆਉਣ ਵਾਲੀ ਅਗਲੀ ਪੀੜੀ ਨੂੰ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ।ਸੈਮੀਨਾਰ ਦੌਰਾਨ ਚਿਤਕਾਰਾ ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਡਾ. ਮਧੂ ਚਿਤਕਾਰਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਯੂਨੀਵਰਸਿਟੀ ਵੱਲੋਂ ਵਾਤਾਵਰਣ ਪੱਖੀ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਉਂਦਿਆਂ ਆਉਣ ਵਾਲੇ ਸਮੇਂ 'ਚ ਕੀਤੇ ਜਾ ਰਹੇ ਪ੍ਰੋਜੈਕਟਾਂ ਸਬੰਧੀ ਵੀ ਜਾਣਕਾਰੀ ਦਿੱਤੀ।  ਚਿਤਕਾਰਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਰਚਨਾ ਮੰਤਰੀ ਨੇ ਆਏ ਮਹਿਮਾਨਾਂ ਨੂੰ ਜੀਆਇਆ ਆਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਟਿਸ ਪ੍ਰੀਤਮਪਾਲ ਸਿੰਘ, ਜਸਟਿਸ ਅਜੈ ਮਿੱਤਲ, ਡਾ. ਸੁਸ਼ੀਲ ਮਿੱਤਲ, ਪ੍ਰੋ. ਵੀ ਕੇ ਗਰਗ, ਐਸ.ਸੀ. ਅਗਰਵਾਲ, ਡਾ. ਬਾਬੂ ਰਾਮ, ਇੰਜ ਕਰੁਨੇਸ਼ ਗਰਗ ਸਮੇਤ ਵੱਡੀ ਗਿਣਤੀ ਵਿਦਿਆਰਥੀ ਮੌਜੂਦ ਸਨ।

 

Tags: Sant Balbir Singh Seechewal , Balbir Singh Seechewal , Chitkara University , Banur , Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD