Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਦੇ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕ ਅਤਿ-ਆਧੁਨਿਕ ਤਕਨਾਲੌਜੀ ਨਾਲ ਕੀਤੇ ਜਾਣਗੇ ਲੈਸ : ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ ਵੱਲੋਂ ਇੰਸਟੀਚਿਊਟ ਆਫ਼ ਡਰਾਈਵਿੰਗ ਐਂਡ ਟ੍ਰੈਫ਼ਿਕ ਰਿਸਰਚ ਦੇਹਰਾਦੂਨ ਦਾ ਦੌਰਾ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dehradun

Web Admin

Web Admin

5 Dariya News

ਚੰਡੀਗੜ੍ਹ/ਦੇਹਰਾਦੂਨ , 02 Jun 2022

Last updated on: Jun 02, 2022, 00:00 IST

ਪੰਜਾਬ ਵਿੱਚ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਾਂ ਨੂੰ ਅਤਿ-ਆਧੁਨਿਕ ਤਕਨਾਲੌਜੀ ਨਾਲ ਲੈਸ ਕਰਨ ਦੇ ਮਨਸ਼ੇ ਨਾਲ ਸੂਬੇ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੇਹਰਾਦੂਨ ਸਥਿਤ ਇੰਸਟੀਚਿਊਟ ਆਫ਼ ਡਰਾਈਵਿੰਗ ਐਂਡ ਟ੍ਰੈਫ਼ਿਕ ਰਿਸਰਚ (ਆਈ.ਡੀ.ਟੀ.ਆਰ.) ਦਾ ਦੌਰਾ ਕੀਤਾ।ਟਰਾਂਸਪੋਰਟ ਵਿਭਾਗ ਦੀ ਟੀਮ ਸਮੇਤ ਆਈ.ਡੀ.ਟੀ.ਆਰ. ਪਹੁੰਚੇ ਸ. ਭੁੱਲਰ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਸੜਕੀ ਹਾਦਸੇ ਘਟਾਉਣ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਣਾਲੀ ਨੂੰ ਹੋਰ ਦੁਰਸਤ ਕਰਨ ਅਤੇ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਨੂੰ ਪੁਖ਼ਤਾ ਤਰੀਕੇ ਨਾਲ ਤੇਜ਼ ਕਰਨ ਲਈ ਸੂਬੇ ਵਿੱਚ ਸਥਿਤ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਾਂ ਨੂੰ ਅਪਡੇਟ ਕਰਨ ਦੀ ਜ਼ਰੂਰਤ ਹੈ।

ਸੈਂਟਰ ਦਾ ਦੌਰਾ ਕਰਨ ਉਪਰੰਤ ਸਥਾਨਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ ਮਾਈਕ੍ਰੋਸਾਫ਼ਟ ਰਿਸਰਚ ਇੰਡੀਆ ਅਤੇ ਮਾਰੂਤੀ ਸੁਜ਼ੂਕੀ ਦੇ ਇੰਸਟੀਚਿਊਟ ਆਫ਼ ਡਰਾਈਵਿੰਗ ਐਂਡ ਟ੍ਰੈਫ਼ਿਕ ਰਿਸਰਚ ਵੱਲੋਂ ਸਾਂਝੇ ਤੌਰ @ਤੇ ਸਮਾਰਟਫ਼ੋਨ ਆਧਾਰਤ ਤਕਨਾਲੌਜੀ ÷ਐਚ.ਏ.ਐਮ.ਐਸ. (ਹਾਰਨੈਸਿੰਗ ਆਟੋਮੋਬਾਈਲ ਫ਼ਾਰ ਸੇਫ਼ਟੀ)÷ ਤਿਆਰ ਕੀਤੀ ਗਈ ਹੈ ਜਿਸ ਨੂੰ ਦੇਹਰਾਦੂਨ ਦੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਵਿਖੇ ਵਰਤਿਆ ਜਾ ਰਿਹਾ ਹੈ।ਮੰਤਰੀ ਨੇ ਦੱਸਿਆ ਕਿ ਮਨੁੱਖੀ ਛੋਹ ਰਹਿਤ ਅਤੇ ਸੈਂਸਰ-ਆਧਾਰਤ ਇਹ ਅਤਿ-ਆਧੁਨਿਕ ਤਕਨਾਲੌਜੀ ਟੈਸਟ ਦੇਣ ਵਾਲੇ ਵਿਅਕਤੀ ਦੀ ਪਛਾਣ ਸਮੇਂ ਹੋਣ ਵਾਲੀ ਧੋਖਾਧੜੀ ਨੂੰ ਰੋਕੇਗੀ, ਟੈਸਟ ਦੇਣ ਵਾਲੇ ਵਿਅਕਤੀ ਵੱਲੋਂ ਸੀਟ ਬੈਲਟ ਨਾ ਵਰਤਣ ਅਤੇ ਟ੍ਰੈਫ਼ਿਕ ਸਿਗਨਲ ਦੀ ਉਲੰਘਣਾ ਬਾਰੇ ਰਿਪੋਰਟ ਦੇਵੇਗੀ। 

ਇਸ ਐਪਲੀਕੇਸ਼ਨ ਵਿੱਚ ਚੌਕ ਨੇੜੇ ਗੱਡੀ ਚਲਾਉਣਾ, ਸਮਾਨਾਂਤਰ ਪਾਰਕਿੰਗ ਅਤੇ ਗੱਡੀ ਬੈਕ ਕਰਨ ਦੌਰਾਨ ਡਰਾਈਵਿੰਗ ਦੇ ਸਥਾਪਤ ਮਾਪਦੰਡਾਂ ਬਾਰੇ ਸਹੀ ਸੇਧ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਐਪਲੀਕੇਸ਼ਨ ਵਿੱਚ ਟੈਸਟ ਦੇ ਅੰਕ ਅਤੇ ਨਤੀਜੇ ਖ਼ੁਦ-ਬ-ਖ਼ੁਦ ਤਿਆਰ ਹੋ ਜਾਣਗੇ ਅਤੇ ਆਪਣੇ ਟੈਸਟ ਦੀ ਜਾਂਚ ਕਰਨ ਦੇ ਇੱਛੁਕ ਉਮੀਦਵਾਰਾਂ ਲਈ ਵੀਡੀਉ ਵੀ ਤਿਆਰ ਹੋ ਜਾਵੇਗੀ।ਟਰਾਂਸਪੋਰਟ ਮੰਤਰੀ ਨੇ ਆਪਣੇ ਨਾਲ ਦੌਰੇ ‘ਤੇ ਗਏ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ ਛੇਤੀ ਤੋਂ ਛੇਤੀ ਉਕਤ ਤਕਨਾਲੌਜੀ ਹਾਸਲ ਕਰਨ ਸਬੰਧੀ ਕਾਰਵਾਈ ਅਰੰਭਣ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਮਨੁੱਖੀ ਮੁਲਾਂਕਣ ਰਹਿਤ ਹੋਣ ਕਰਕੇ ਇਸ ਤਕਨਾਲੌਜੀ ਨਾਲ ਕੰਮ ਵਿੱਚ ਤੇਜ਼ੀ ਆਵੇਗੀ ਕਿਉ ਜੋ ਮਹਿਜ਼ 10 ਮਿੰਟ ਵਿੱਚ ਟੈਸਟ ਮੁਕੰਮਲ ਹੋਵੇਗਾ ਅਤੇ ਰਿਪੋਰਟ ਤਿਆਰ ਹੋ ਜਾਵੇਗੀ। ਇਸ ਦੇ ਨਾਲ ਹੀ ਪਹਿਲਾਂ ਨਾਲੋਂ ਵੀ ਬਾਰੀਕੀ ਨਾਲ ਟੈਸਟ ਦੇ ਨਤੀਜੇ ਤਿਆਰ ਹੋਣਗੇ ਤਾਂ ਜੋ ਸਿਰਫ਼ ਅਸਲ ਉਮੀਦਵਾਰਾਂ ਨੂੰ ਹੀ ਲਾਇਸੈਂਸ ਜਾਰੀ ਕੀਤਾ ਜਾ ਸਕੇ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dehradun

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD