Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਪ੍ਰਸ਼ਾਸ਼ਨ ਵੱਲੋਂ ਅੱਜ ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲ ਰੈਲੀ ਆਯੋਜਿਤ

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਵੀ ਸਾਈਕਲ ਰੈਲੀ 'ਚ ਭਾਗ ਲੈਂਦਿਆਂ ਵਾਤਾਵਰਣ ਨੂੰ ਬਚਾਉਣ ਦਾ ਦਿੱਤਾ ਸੱਦਾ

DC Ludhiana, Surabhi Malik, Ludhiana, Deputy Commissioner Ludhiana, World Bicycle Day, Cycle Rally

Web Admin

Web Admin

5 Dariya News

ਲੁਧਿਆਣਾ , 03 Jun 2022

Last updated on: Jun 03, 2022, 00:00 IST

ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ, ਨਗਰ ਨਿਗਮ ਅਤੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਵੱਲੋਂ ਵੱਖ-ਵੱਖ ਸਾਈਕਲ ਕਲੱਬਾਂ, ਗੈਰ ਸਰਕਾਰੀ ਸੰਸਥਾਵਾਂ (ਐਨ.ਜੀ.ਓ) ਅਤੇ ਉਦਯੋਗਿਕ ਘਰਾਣਿਆਂ ਦੇ ਸਹਿਯੋਗ ਨਾਲ ਅੱਜ ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਆਈ.ਏ.ਐਸ., ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਆਈ.ਪੀ.ਐਸ. ਅਤੇ ਨਗਰ ਨਿਗਮ ਕਮਿਸ਼ਨਰ ਡਾ.ਸ਼ੇਨਾ ਅਗਰਵਾਲ ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸਾਈਕਲ ਰੈਲੀ ਵਿੱਚ ਭਾਗ ਲੈਂਦਿਆਂ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦਾ ਸੱਦਾ ਦਿੱਤਾ ਹੈ।

ਇਸ ਸਾਈਕਲ ਰੈਲੀ ਦਾ ਆਗਾਜ਼ ਅੱਜ ਸਵੇਰੇੇ ਨਗਰ ਨਿਗਮ ਲੁਧਿਆਣਾ ਦੇ ਜ਼ੋਨ-ਡੀ ਦਫ਼ਤਰ ਦੇ ਪਿੱਛੇ ਵਾਟਰ ਫਰੰਟ ਤੋਂ ਕੀਤਾ ਗਿਆ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਇਸ ਰੈਲੀ ਵਿੱਚ ਸ਼ਹਿਰ ਦੇ ਵੱਖ-ਵੱਖ ਸਾਈਕਲ ਕਲੱਬਾਂ ਦੇ 500 ਤੋਂ ਵੱਧ ਪ੍ਰਤੀਯੋਗੀਆਂ ਨੇ ਹਿੱਸਾ ਲਿਆ ਅਤੇ ਨਗਰ ਨਿਗਮ ਵੱਲੋਂ ਟਰੈਕ ਨੂੰ ਪੂਰਾ ਕਰਨ ਵਾਲੇ ਸਾਰੇ ਸਫਲ ਰਾਈਡਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਡੇ ਵਾਤਾਵਰਣ ਦੀ ਸੁਰੱਖਿਆ ਲਈ ਇਕੱਠੇ ਹੋ ਕੇ ਹੰਬਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਈਕਲ ਚਲਾਉਣ ਨਾਲ ਜਿੱਥੇ ਅਸੀਂ ਆਪਣੇ ਵਾਤਾਵਰਣ ਨੂੰ ਗੱਡੀਆਂ ਦੇ ਜ਼ਹਰੀਲੇ ਧੂੰਏ ਤੋਂ ਬਚਾ ਸਕਦੇ ਹਾਂ ਓਥੇ ਹੀ ਸਾਡੀ ਸ਼ਰੀਰਕ ਤੰਦਰੁਸਤੀ ਵੀ ਬਣੀ ਰਹਿੰਦੀ ਹੈ।

ਸ੍ਰੀਮਤੀ ਮਲਿਕ ਨੇ ਅੱਗੇ ਦੱਸਿਆ ਕਿ ਅੱਜ ਦੀ ਸਾਈਕਲ ਰੈਲੀ ਵਿੱਚ ਹੀਰੋ ਸਾਈਕਲ ਦੁਆਰਾ 5 ਕਿਲੋਮੀਟਰ ਦੀ ਰਾਈਡ, ਸਿਟੀ ਨੀਡਜ਼ ਦੁਆਰਾ 10 ਕਿਲੋਮੀਟਰ ਦੀ ਰਾਈਡ ਅਤੇ ਬਾਈਕ ਸਟੂਡੀਓ ਦੁਆਰਾ ਵੱਖ-ਵੱਖ ਸਾਈਕਲ ਕਲੱਬਾਂ ਦੇ ਸਹਿਯੋਗ ਨਾਲ 17 ਕਿਲੋਮੀਟਰ ਦੀ ਰਾਈਡ, ਪੰਜਾਬ ਸਪੋਰਟਸ ਡਿਪਾਰਟਮੈਂਟ, ਸਮਾਲ ਆਈਡਿਆ ਗ੍ਰੇਟ ਆਈਡਿਆ, ਸਾਈਕਲਿੰਗ ਫਾਰ ਪਲੇਜ਼ਰ ਕਲੱਬ, ਐਸ.ਐਨ.ਪੀ.ਸੀ., ਐਨ.ਜੀ. ਹਸਪਤਾਲ, ਮੰਡੇ ਰਾਈਡਰਜ਼ ਲੁਧਿਆਣਾ, ਵਾਇਸ ਆਫ ਏਸ਼ੀਅਨਜ਼, ਦ ਪੈਡਲਰਸ, ਦ ਸਾਈਕਲਿਸਟ, ਲੁਧਿਆਣਾ ਪੈਡਲਰਸ, ਮਾਰਸ਼ਲ ਫਾਊਂਡੇਸ਼ਨ, ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ ਸਿਟੀਜ਼ਨਜ਼ ਕੌਂਸਲ, ਸਾਈਕਲਿੰਗ ਜਰਸੀ ਇੰਡੀਆ ਅਤੇ ਹੋਰ ਵੱਖ-ਵੱਖ ਐਨ.ਜੀ.ਓ ਵੱਲੋਂ ਰਾਈਡ ਕਰਵਾਈ ਗਈ।

 

Tags: DC Ludhiana , Surabhi Malik , Ludhiana , Deputy Commissioner Ludhiana , World Bicycle Day , Cycle Rally

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD