Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਧੂ ਮੂਸੇਵਾਲਾ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ : ਭਗਵੰਤ ਮਾਨ

“ਮੇਰੇ ਲਈ ਪੰਜਾਬੀਅਤ ਤੇ ਇਨਸਾਨੀਅਤ ਅਹਿਮ, ਜਿਹੜੇ ਵੀ ਸਿਆਸਤ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ”

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Shubhadeep Singh, Sidhu Moosewala

5 Dariya News

5 Dariya News

5 Dariya News

ਮੂਸਾ (ਮਾਨਸਾ) , 03 Jun 2022

Last updated on: Jun 03, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਦ ਲਿਆ ਕਿ ਨੌਜਵਾਨ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਮੂਸੇਵਾਲਾ ਦੇ ਜੱਦੀ ਪਿੰਡ ਪੁੱਜੇ ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਅਹਿਮ ਸਬੂਤ ਮਿਲੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਕਤਲ ਦੇ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਇਕ ਪ੍ਰਤੀਭਾਸ਼ਾਲੀ ਕਲਾਕਾਰ ਸੀ, ਜਿਸ ਕੋਲ ਹਰੇਕ ਨੂੰ ਕੀਲ੍ਹਣ ਵਾਲੀ ਆਵਾਜ਼ ਤੇ ਕਮਾਲ ਦੀ ਸਿਰਜਣਾਤਮਕਤਾ ਸੀ।

 ਉਨ੍ਹਾਂ ਕਿਹਾ ਕਿ ਮੂਸੇਵਾਲਾ ਦੀ ਅਚਨਚੇਤੀ ਤੇ ਦੁਖਦ ਮੌਤ ਨਾਲ ਸੰਗੀਤ ਜਗਤ ਨੂੰ ਖ਼ਾਸ ਤੌਰ ਉਤੇ ਉਸ ਦੇ ਪ੍ਰਸੰਸਕਾਂ ਨੂੰ ਵੱਡਾ ਝਟਕਾ ਲੱਗਿਆ ਹੈ। ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਛੇਤੀ ਤੋਂ ਛੇਤੀ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੰਜਾਬੀਅਤ ਤੇ ਇਨਸਾਨੀਅਤ ਨੂੰ ਆਪਣੀ ਸਭ ਤੋਂ ਪਹਿਲੀ ਤਰਜੀਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਿਆਸਤ ਕਰਨ ਵਾਲਿਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ।ਭਗਵੰਤ ਮਾਨ ਨੇ ਝੋਰਾ ਪ੍ਰਗਟਾਇਆ ਕਿ ਕੁੱਝ ਲੋਕ ਇਸ ਨੌਜਵਾਨ ਗਾਇਕ ਦੀ ਦੁਖਦ ਹੱਤਿਆ ਉਤੇ ਬੇਸ਼ਰਮੀ ਨਾਲ ਸਿਆਸਤ ਕਰ ਰਹੇ ਹਨ, ਜਿਹੜੀ ਬੇਲੋੜੀ ਤੇ ਇਤਰਾਜ਼ਯੋਗ ਹੈ। 

ਉਨ੍ਹਾਂ ਕਿਹਾ ਕਿ ਇਹ ਉਹੀ ਲੋਕ ਹਨ, ਜਿਹੜੇ ਪਹਿਲਾਂ ਇਸ ਮਹਾਨ ਗਾਇਕ ਦੀ ਵੱਖ-ਵੱਖ ਮਸਲਿਆਂ ਉਤੇ ਜ਼ੋਰ-ਸ਼ੋਰ ਨਾਲ ਆਲੋਚਨਾ ਕਰਦੇ ਸਨ ਪਰ ਹੁਣ ਘਟੀਆ ਪ੍ਰਚਾਰ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਅਜਿਹੇ ਘੜੰਮ ਚੌਧਰੀ ਲੀਡਰਾਂ ਦੇ ਕੋਝੇ ਹਥਕੰਡਿਆਂ ਤੋਂ ਵਾਕਫ਼ ਹਨ ਅਤੇ ਉਹ ਇਨ੍ਹਾਂ ਦੇ ਛਲਾਵੇ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਡੀ.ਜੀ.ਪੀ. ਨੂੰ ਪਹਿਲਾਂ ਹੀ ਇਸ ਕੇਸ ਦੀ ਜਾਂਚ ਤੇਜ਼ ਕਰਨ ਲਈ ਕਹਿ ਦਿੱਤਾ ਹੈ ਤਾਂ ਕਿ ਦੋਸ਼ੀਆਂ ਨੂੰ ਫੜਿਆ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪਰਿਵਾਰ ਦੀ ਮੰਗ ਉਤੇ ਉਨ੍ਹਾਂ ਪਹਿਲਾਂ ਹੀ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਵਿੱਚ ਨਿਆਇਕ ਜਾਂਚ ਲਈ ਕਾਰਵਾਈ ਅਰੰਭ ਦਿੱਤੀ ਹੈ। 

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਕਤਲ ਦੇ ਅਪਰਾਧੀਆਂ ਨੂੰ ਫੜਨ ਲਈ ਸ਼ੁਰੂ ਤੋਂ ਪੂਰੇ ਜ਼ੋਰ-ਸ਼ੋਰ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਸਿੱਧੂ ਮੂਸੇਵਾਲਾ ਦੀ ਹੱਤਿਆ ਉਤੇ ਦੁੱਖ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੌਤ ਸੂਬੇ ਲਈ ਵੱਡਾ ਘਾਟਾ ਹੈ ਅਤੇ ਪਰਮਾਤਮਾ ਤੋਂ ਬਖ਼ਸ਼ਿਸ਼ ਪ੍ਰਾਪਤ ਇਸ ਕਲਾਕਾਰ ਦੀ ਹੱਤਿਆ ਨਾਲ ਜਿਹੜਾ ਘਾਟਾ ਪਿਆ ਹੈ, ਉਸ ਨੂੰ ਕਦੇ ਪੂਰਿਆ ਨਹੀਂ ਜਾ ਸਕਦਾ। ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Shubhadeep Singh , Sidhu Moosewala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD