Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਝੋਨੇ ਦੀ ਸਿੱਧੀ ਬਿਜਾਈ ਦੇ ਨਾਲ ਫਸਲੀ ਵਿਭਿੰਨਤਾ ਅਪਣਾਉਣਾ ਸਮੇਂ ਦੀ ਮੁੱਖ ਲੋੜ : ਰਮਨ ਬਹਿਲ

ਪਿੰਡ ਬੱਬਰੀ ਨੰਗਲ ਵਿਖੇ ਰਮਨ ਬਹਿਲ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਗੁਰਦਾਸਪੁਰ , 03 Jun 2022

Last updated on: Jun 03, 2022, 00:00 IST

‘ਪਾਣੀ ਦੇ ਰਾਖੇ’ ਮੁਹਿੰਮ ਤਹਿਤ ਅੱਜ ਪਿੰਡ ਬੱਬਰੀ ਨੰਗਲ ਵਿਖੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸ੍ਰੀ ਰਮਨ ਬਹਿਲ ਆਪ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਐਸ.ਐਸ. ਬੋਰਡ ਪੰਜਾਬ ਨੇ ਵਿਸ਼ੇਸ ਤੋਰ ’ਤੇ ਸ਼ਿਰਕਤ ਕੀਤੀ। ਇਸ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ, ਸਰਪੰਚ ਗੁਰਮੁੱਖ ਸਿੰਘ, ਹਿੱਤਪਾਲ ਸਿੰਘ, ਰਾਜਬੀਰ ਸਿੰਘ ਗੁਰਾਇਆ, ਲਖਵਿੰਦਰ ਸਿੰਘ, ਮਨਧੀਰ ਸਿੰਘ ਬਲਾਕ ਖੇਤੀਬਾੜੀ ਅਫਸਰ ਧਾਰੀਵਾਲ, ਡਾ. ਸੰਦੀਪ ਸਿੰਘ ਸਮੇਤ ਪਿੰਡ ਵਾਸੀ ਮੋਜੂਦ ਸਨ। ਇਸ ਮੌਕੇ ਅਗਾਂਹਵਧੂ ਕਿਸਾਨ ਹਰਜੀਤ ਸਿੰਘ ਵਲੋਂ ਸਾਢੇ ਤਿੰਨ ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ।

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਫਸਲੀ ਵਿਭਿੰਨਤਾ ਕਰਨ ’ਤੇ ਵੀ ਜੋਰ ਦਿੱਤਾ ਜਾ ਰਿਹਾ ਹੈ, ਜਿਸਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਮੂੰਗੀ ਦੀ ਦਾਲ ’ਤੇ ਐਮਐਸਪੀ ਦੇਣ ਦਾ ਐਲਾਨ ਕੀਤਾ ਹੈ। ਧਰਤੀ ਹੇਠਲੇ ਪਾਣੀ ਦੇ ਲਗਾਤਾਰ ਘੱਟ ਰਹੇ ਪੱਧਰ ਦੀ ਗੱਲ ਕਰਦਿਆਂ ਰਮਨ ਬਹਿਲ ਨੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਅਗਲੇ 17 ਸਾਲਾਂ ਬਾਅਦ ਧਰਤੀ ਹੇਠਲਾ ਪਾਣੀ ਖਤਮ ਹੋ ਜਾਵੇਗਾ, ਜਿਸ ਲਈ ਸਾਨੂੰ ਹੁਣ ਤੋਂ ਸੰਭਲਣ ਦੀ ਲੋੜ ਹੈ। 

ਉਨਾਂ ਦੱਸਿਆ ਕਿ ਪਹਿਲਾਂ ਜਿਥੇ 3 ਤੋਂ 12 ਮੀਟਰ ਧਰਤੀ ਹੇਠਾ ਪਾਣੀ ਆਸਾਨੀ ਨਾਲ ਮਿਲ ਜਾਂਦਾ ਸੀ ਅੱਜ ਉਹ 30 ਮੀਟਰ ਹੇਠਾ ਚਲਾ ਗਿਆ ਹੈ ਅਤੇ ਜੇਕਰ ਅਸੀਂ ਹੁਣ ਵੀ ਨਾ ਸਮਝੇ ਤਾਂ ਆਉਣ ਵਾਲੀ ਪੀੜ੍ਹੀ ਸਾਨੂੰ ਕਦੇ ਮਾਅਫ ਨਹੀਂ ਕਰੇਗੀ। ਇਸ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਵੱਧ ਤੋਂ ਵੱਧ ਤਰਜੀਹ ਦੇਣ ਦੀ ਲੋੜ ਹੈ। ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 4-5 ਹਜਾਰ ਤੱਕ ਦੀ ਲੇਬਰ ਬੱਚਦੀ ਹੈ ਅਤੇ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਬਾਅਦ ਕਣਕ ਦੀ ਫਸਲ ਦੇ ਝਾੜ ਵਿਚ ਵੀ ਵਾਦਾ ਹੁੰਦਾ ਹੈ।  ਇਸ ਮੌਕੇ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। 

ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਇਸ ਲਈ ਕਿਸਾਨ ਸਮੇਂ ਦੀ ਮੁੱਖ ਲੋੜ ਨੂੰ ਸਮਝਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ। ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਹਾਂਪੱਖੀ ਹੁੰਗਾਰਾ ਭਰਿਆ।ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਕਣਕ ਦੇ ਵੱਢਾਂ ਨੂੰ ਪਾਣੀ ਦੇਣਾ, ਤਿੰਨ ਦਿਨਾਂ ਬਾਅਦ ਵੱਤਰ ਆਉਣ ਦੋ ਵਾਰ ਵਾਹ ਕੇ ਸਹਾਗਾ ਮਾਰ ਕੇ ਲੇਵਲ ਰਾਵਾ ਫੇਰਿਆ ਜਾਵੇ ਅਤੇ ਖੇਤ ਛੱਡ ਦਿਤਾ ਜਾਵੇ, ਬਿਜਾਈ ਤੋ 3 ਦਿਨ ਪਹਿਲਾਂ ਖੇਤ ਨੂੰ ਪਾਣੀ ਲਗਾਇਆ ਜਾਵੇ, 3 ਦਿਨਾਂ ਬਾਅਦ ਤੱਕ ਵੱਤਰ ਆਉਣ ਤੋ ਤੇ 2 ਵਾਰ ਵਾਹੁਣ ਉਪਰੰਤ 3 ਸੁਹਾਗੇ ਮਾਰੇ ਜਾਣ। 

ਉਸੇ ਦਿਨ ਬਿਜਾਈ ਸਵੇਰੇ ਜਾਂ ਸ਼ਾਮ ਵੇਲੇ ਕੀਤੀ ਜਾਵੇ। ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀਆਂ ਤੇ ਭਾਰੀਆਂ ਜਮੀਨਾਂ ਵਿੱਚ ਹੀ ਕਰੋ, ਹਲਕੀਆਂ ਜਮੀਨਾਂ ਵਿੱਚ ਝੋਨੇ ਦੀ ਸਿੱਧੀ ਨਾ ਕੀਤੀ ਜਾਵੇ ।ਉਨਾਂ ਕਿਸਾਨਾਂ ਨੂੰ ਬੀਜ ਦੀ ਮਾਤਰਾ, ਨਦੀਨ ਨਾਸ਼ਕ ਦਵਾਈਆਂ ਅਤੇ ਖਾਂਦਾਂ ਦੀ ਵਰਤੋ ਸਬੰਧੀ ਉਨਾਂ ਦੱਸਿਆ ਕਿ ਪਰਮਲ ਵਾਸਤੇ 4 ਹਫਤੇ ਤੋਂ ਬਾਅਦ 1 ਬੈਗ ਯੂਰੀਆ , 6 ਹਫਤੇ ਬਾਅਦ 1 ਬੈਗ ਯੂਰੀਆਂ , 9 ਹਫਤੇ ਬਾਅਦ ਇੱਕ ਬੈਗ ਯੂਰੀਆ , ਬਾਸਮਤੀ ਵਾਸਤੇ - 3 ਹਫਤੇ ਬਾਅਫ 18 ਕਿਲੋ ਯੂਰੀਆਂ, 6 ਹਫਤੇ ਬਾਅਦ 18 ਕਿਲੋ ਯੂਰੀਆ, 9 ਹਫਤੇ ਬਾਅਦ 18 ਕਿਲੋ ਯੂਰੀਆਂ ਪਾਈ ਜਾਵੇ। ਉਨਾਂ ਕਿਹਾ ਕਿ ਡੀ. ਏ. ਪੀ. ਖਾਦ ਦੀ ਲੋੜ ਨਹੀ ਹੈ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD