Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਆਪ' ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਨੂੰ ਬਣਾਇਆ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਗੁਰਮੇਲ ਸਿੰਘ ਦੇ ਨਾਮ ਦਾ ਕੀਤਾ ਐਲਾਨ

AAP, Aam Aadmi Party, Aam Aadmi Party Punjab, AAP Punjab, Gurmail Singh, Sangrur

Web Admin

Web Admin

5 Dariya News

ਚੰਡੀਗੜ੍ਹ , 03 Jun 2022

Last updated on: Jun 03, 2022, 00:00 IST

ਆਮ ਆਦਮੀ ਪਾਰਟੀ (ਆਪ) ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਜ਼ਮੀਨੀ ਪੱਧਰ 'ਤੇ ਪਾਰਟੀ ਵਰਕਰ ਦੀ ਸਖ਼ਤ ਮਿਹਨਤ ਨੂੰ ਕਬੂਲਦਿਆਂ ਨੌਜਵਾਨ ਵਰਕਰ ਗੁਰਮੇਲ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਵਾਤਾਵਰਣ ਪ੍ਰੇਮੀ ਗੁਰਮੇਲ ਸਿੰਘ ਇਸ ਸਮੇਂ ਘਰਾਚੋਂ ਤੋਂ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕਰਕੇ ਸੰਗਰੂਰ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਦੇ ਨਾਂ ਦਾ ਐਲਾਨ ਕੀਤਾ ਅਤੇ ਨਾਲ ਹੀ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਦੇ ਟਵੀਟ ਅਨੁਸਾਰ, "ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਨੂੰ ਸ਼ੁੱਭਕਾਮਨਾਵਾਂ।''

ਗੁਰਮੇਲ ਸਿੰਘ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਹੁਣ ਉਹ ਘਰਾਚੋਂ ਤੋਂ ਸਰਪੰਚ ਦੇ ਤੌਰ 'ਤੇ ਲੋਕ ਸੇਵਾ ਨਾਲ ਜੁੜੇ ਹੋਏ ਹਨ। ਉਨ੍ਹਾਂ, ਸਰਕਲ ਇੰਚਾਰਜ ਤੋਂ ਲੈ ਕੇ ਜ਼ਿਲ੍ਹਾ ਪ੍ਰਧਾਨ ਤੱਕ, ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਹਨ। ਗੁਰਮੇਲ ਸਿੰਘ ਸਿੱਖਿਆ ਪ੍ਰੇਮੀ ਹੋਣ ਦੇ ਨਾਲ-ਨਾਲ ਵਾਤਾਵਰਨ ਪ੍ਰੇਮੀ ਵੀ ਹਨ। ਉਹ 2008 ਤੋਂ ਲਗਾਤਾਰ ਵਾਤਾਵਰਣ ਦੀ ਸੰਭਾਲ ਪ੍ਰਤੀ ਯਤਨਸ਼ੀਲ ਹਨ ਅਤੇ ਬੂਟੇ ਲਗਾਉਣ ਦੀ ਮੁਹਿੰਮ ਚਲਾ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਦੇਣ ਦੇ ਨਾਲ-ਨਾਲ ਹੋਰਨਾਂ ਨੂੰ ਪ੍ਰੇਰਿਤ ਕਰਦੇ ਰਹੇ ਹਨ।ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਤੋਂ ਬਾਅਦ ਖ਼ਾਲੀ ਹੋਈ ਸੀ। ਇਸ ਸੀਟ ਲਈ 23 ਜੂਨ ਨੂੰ ਵੋਟਿੰਗ ਹੋਣੀ ਹੈ ਅਤੇ ਨਤੀਜੇ 26 ਜੂਨ ਨੂੰ ਆਉਣਗੇ। 6 ਜੂਨ ਨਾਮਜ਼ਦਗੀਆਂ ਦਾਖਲ ਕਰਨ ਦੀ ਆਖ਼ਰੀ ਤਰੀਕ ਹੈ।

 

Tags: AAP , Aam Aadmi Party , Aam Aadmi Party Punjab , AAP Punjab , Gurmail Singh , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD