Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

‘ਆਪ’ ਦੇ ਹਿਮਾਚਲ ’ਚ ਵਧਦੇ ਪ੍ਰਭਾਵ ਦੌਰਾਨ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਬਣੇ ਹਿਮਾਚਲ ਦੇ ਸਹਿ ਪ੍ਰਭਾਰੀ

ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੂੰ ਮਿਲੀ ਹਿਮਾਚਲ ਸਹਿ ਪ੍ਰਭਾਰੀ ਦੀ ਜਿੰਮੇਵਾਰੀ, ਪੰਜਾਬ ਚੋਣਾ ’ਚ ਨਿਭਾਈ ਸੀ ਅਹਿਮ ਭੂਮਿਕਾ: ਆਪ

Dr. Sandeep Pathak, Himachal Pradesh, Himachal, AAP, Aam Aadmi Party, Aam Aadmi Party Himachal, AAP HP, AAP Himachal

Web Admin

Web Admin

5 Dariya News

ਚੰਡੀਗੜ੍ਹ , 04 Jun 2022

Last updated on: Jun 04, 2022, 00:00 IST

ਆਮ ਆਦਮੀ ਪਾਰਟੀ (ਆਪ) ਨੇ ਹਿਮਾਚਲ ਪ੍ਰਦੇਸ਼ ’ਚ ਚੋਣਾ ਨੂੰ ਦੇਖਦਿਆਂ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ ਨੂੰ ਸੂਬੇ ਦਾ ਸਹਿ ਪ੍ਰਭਾਰੀ ਬਣਾਇਆ ਹੈ। ‘ਆਪ’ ਦੇ ਕੇਂਦਰੀ ਸਕੱਤਰ ਪੰਕਜ ਗੁਪਤਾ ਨੇ ਪੱਤਰ ਜਾਰੀ ਕਰਕੇ ਡਾ. ਸੰਦੀਪ ਪਾਠਕ ਨੂੰ ਹਿਮਾਚਲ ਪ੍ਰਦੇਸ਼ ਦਾ ਸਹਿ ਪ੍ਰਭਾਰੀ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ।

ਡਾ. ਸੰਦੀਪ ਪਾਠਕ ਨੇ ਪੰਜਾਬ ਵਿਧਾਨ ਸਭਾ ਚੋਣਾ ’ਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਜਿੱਤ ਦਵਾਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਭੇਜਿਆ ਗਿਆ। ਇਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾ ’ਚ ਵੀ ਡਾ. ਪਾਠਕ ਦੀ ਚੰਗੀ ਰਣਨੀਤੀ ਦਾ ਲਾਭ ਆਮ ਆਦਮੀ ਪਾਰਟੀ ਨੂੰ ਮਿਲਿਆ ਸੀ। ਉਨ੍ਹਾਂ ਦੀ ਚੰਗੀ ਚੋਣਾਵੀ ਰਣਨੀਤੀ ਨੂੰ ਦੇਖਦਿਆਂ ਹੁਣ ‘ਆਪ’ ਨੇ ਉਨ੍ਹਾਂ ਨੂੰ ਹਿਮਾਚਲ ਫ਼ਤਿਹ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ। 

ਪੇਸ਼ੇ ਤੋਂ ਆਈਆਈਟੀ ਪ੍ਰੋਫੈਸਰ ਡਾ. ਸੰਦੀਪ ਪਾਠਕ ਆਪਣੀਆਂ ਚਾਣਕਿਆ ਨੀਤੀਆਂ ਕਾਰਨ ਆਮ ਆਦਮੀ ਪਾਰਟੀ ਵਿੱਚ ਜਾਣੇ ਜਾਂਦੇ ਹਨ। ਡਾ. ਸੰਦੀਪ ਪਾਠਕ ਅਰਵਿੰਦ ਕੇਜਰੀਵਾਲ ਦੇ ਬਹੁਤ ਕਰੀਬੀ ਹਨ ਅਤੇ ਪੰਜਾਬ ਦੀਆਂ ਚੋਣਾਂ ਤੋਂ ਪਹਿਲਾਂ ਉਹਨਾਂ ਪੰਜਾਬ ਵਿੱਚ ਰਹਿ ਕੇ ਸੂਬੇ ਨੂੰ ਚੰਗੀ ਤਰ੍ਹਾਂ ਸਮਝਿਆ ਅਤੇ ਜਾਣਿਆ, ਜਿਸ ਦਾ ਫਾਇਦਾ ਉਨ੍ਹਾਂ ਨੂੰ ਆਪਣੀ ਚੋਣ ਰਣਨੀਤੀ ਬਣਾਉਣ ਵਿੱਚ ਮਿਲਿਆ। 

ਡਾ. ਸੰਦੀਪ ਪਾਠਕ ਨੇ ਪਰਦੇ ਦੇ ਪਿੱਛੇ ਰਹਿ ਕੇ ਆਪਣਾ ਕੰਮ ਬਾਖ਼ੂਬੀ  ਕੀਤਾ ਅਤੇ ਨਤੀਜੇ ਵਜੋਂ 'ਆਪ' ਨੇ ਪੰਜਾਬ ਦੀਆਂ 117 'ਚੋਂ 92 ਵਿਧਾਨ ਸਭ ਸੀਟਾਂ ਹਾਸਿਲ ਕਰਕੇ ਨਾ ਸਿਰਫ਼ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸਗੋਂ ਬਹੁਮੱਤ ਦੇ ਮਾਮਲੇ ਵਿੱਚ ਇਤਿਹਾਸ ਰਚ ਦਿੱਤਾ।ਹਿਮਾਚਲ ਵਿੱਚ ਵੀ ਡਾ. ਸੰਦੀਪ ਪਾਠਕ ਦੇ ਆਉਣ ਨਾਲ ਆਮ ਆਦਮੀ ਪਾਰਟੀ ਮਜ਼ਬੂਤ ​​ਹੋਵੇਗੀ।

'ਆਪ' ਦੇ ਅਹੁਦੇਦਾਰ ਅਤੇ ਵਰਕਰ ਪਿਛਲੇ ਕੁਝ ਸਮੇਂ ਤੋਂ ਹਿਮਾਚਲ 'ਚ ਕਾਫੀ ਸਰਗਰਮੀ ਨਾਲ ਕੰਮ ਕਰ ਰਹੇ ਹਨ। ਪੂਰੇ ਹਿਮਾਚਲ 'ਚ ਆਮ ਆਦਮੀ ਪਾਰਟੀ ਦੇ ਵਰਕਰ ਸਿਹਤ, ਸਿੱਖਿਆ ਅਤੇ ਬੇਰੁਜ਼ਗਾਰੀ 'ਤੇ ਭਾਜਪਾ ਸਰਕਾਰ ਦੇ ਖੋਖਲੇ ਦਾਅਵਿਆਂ ਦਾ ਪਰਦਾਫਾਸ਼ ਕਰ ਰਹੇ ਸਨ। ਜਿਸ ਕਾਰਨ ਬੁਖ਼ਲਾਹਟ 'ਚ ਆ ਕੇ ਭਾਜਪਾ ਨੇ ਹਿਮਾਚਲ 'ਚ 'ਆਪ' ਦੇ ਚੋਣ ਇੰਚਾਰਜ ਸਤੇਂਦਰ ਜੈਨ 'ਤੇ ਝੂਠਾ ਕੇਸ ਬਣਾ ਦਿੱਤਾ ਹੈ। 

ਇਸ ਸਭ ਦੇ ਵਿਚਕਾਰ 'ਆਪ' ਨੇ ਡਾ. ਸੰਦੀਪ ਪਾਠਕ ਨੂੰ ਹਿਮਾਚਲ ਦਾ ਸਹਿ-ਇੰਚਾਰਜ ਬਣਾ ਕੇ ਮਾਸਟਰਸਟ੍ਰੋਕ ਖੇਡਿਆ, ਜੋ ਭਾਜਪਾ ਲਈ ਵੱਡੀ ਖ਼ਤਰੇ ਦੀ ਘੰਟੀ ਹੈ। ਸੰਸਦ ਮੈਂਬਰ ਡਾ. ਸੰਦੀਪ ਪਾਠਕ ਨੂੰ ਚੋਣ ਰਣਨੀਤੀ ਅਤੇ ਚੋਣ ਪ੍ਰਬੰਧਾਂ ਦਾ ਮਾਹਿਰ ਮੰਨਿਆ ਜਾਂਦਾ ਹੈ ਅਤੇ ਉਹ ਦਿੱਲੀ ਅਤੇ ਪੰਜਾਬ ਚੋਣਾਂ ਵਿੱਚ ਆਪਣਾ ਲੋਹਾ ਮਨਵਾ ਚੁੱਕੇ ਹਨ। ਉਹਨਾਂ ਦੇ ਹਿਮਾਚਲ ਵਿੱਚ ਸਹਿ ਪ੍ਰਭਾਰੀ ਬਣਨ 'ਤੇ ‘ਆਪ’ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

 

Tags: Dr. Sandeep Pathak , Himachal Pradesh , Himachal , AAP , Aam Aadmi Party , Aam Aadmi Party Himachal , AAP HP , AAP Himachal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD