Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜ਼ੂਦਗੀ 'ਚ 'ਆਪ' ਉਮੀਦਵਾਰ ਗੁਰਮੇਲ ਸਿੰਘ ਨੇ ਸੰਗਰੂਰ ਉਪ ਚੋਣ ਲਈ ਭਰੀ ਨਾਮਜ਼ਦਗੀ

ਆਪਣੀਆਂ ਜੜ੍ਹਾਂ ਨਾਲ ਜੁੜੇ ਮੁੱਖ ਮੰਤਰੀ ਮਾਨ ਨੇ ਗੁਰਮੇਲ ਸਿੰਘ ਨੂੰ ਸੰਗਰੂਰ ਹਲਕੇ ਲਈ 'ਉਤਮ' ਉਮੀਦਵਾਰ ਦੱਸਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurmail Singh

Web Admin

Web Admin

5 Dariya News

ਚੰਡੀਗੜ੍ਹ , 04 Jun 2022

Last updated on: Jun 04, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜ਼ੂਦਗੀ 'ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਨੇ ਸ਼ਨੀਵਾਰ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਉਪ ਚੋਣ ਲਈ ਆਪਣਾ ਨਾਮਜ਼ਦਗੀ ਪੱਤਰ ਭਰਿਆ। ਗੁਰਮੇਲ ਸਿੰਘ ਪਿੰਡ ਘਰਾਚਂੋ ਦੇ ਸਰਪੰਚ ਹੋਂਦ ਦੇ ਨਾਲ ਨਾਲ 'ਆਪ' ਦੇ ਜ਼ਿਲ੍ਹਾ ਸੰਗਰੂਰ ਦੇ ਇੰਚਾਰਜ ਵੀ ਹਨ ਅਤੇ ਪਾਰਟੀ ਹਾਈਕਮਾਂਡ ਨੇ ਸੰਗਰੂਰ ਲੋਕ ਸਭਾ ਹਲਕੇ ਦੀ ਉਪ ਚੋਣ ਲਈ ਗੁਰਮੇਲ ਸਿੰਘ ਦੇ ਨਾਂ 'ਤੇ ਸ਼ੁੱਕਰਵਾਰ ਨੂੰ ਮੋਹਰ ਲਾਈ ਸੀ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, '' ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਗੁਰਮੇਲ ਸਿੰਘ ਨੂੰ ਸੰਗਰੂਰ ਉਪ ਚੋਣ ਲਈ ਉਮੀਦਵਾਰ ਬਣਾਉਣਾ ਇਸ ਦਾ ਵੱਡਾ ਪ੍ਰਮਾਣ ਹੈ।''

 ਉਨ੍ਹਾਂ ਗੁਰਮੇਲ ਸਿੰਘ 'ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਪੜ੍ਹਿਆ, ਲਿਖਿਆ ਗੁਰਮੇਲ ਸਿੰਘ ਆਪਣੀਆਂ ਜੜ੍ਹਾਂ ਨਾਲ ਜੁੜਿਆ ਹੋਇਆ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਸਖ਼ਤ ਮਿਹਨਤ ਅਤੇ ਲਗਨ ਨਾਲ ਕੰਮ ਕਰ ਰਿਹਾ ਹੈ।ਜ਼ਿਕਰਯੋਗ ਹੈ ਕਿ ਗੁਰਮੇਲ ਸਿੰਘ ਗਣਿਤ ਵਿਸ਼ੇ ਦਾ ਗਰੈਜ਼ੂਏਟ ਹੈ ਅਤੇ ਉਸ ਨੇ ਐਮ.ਬੀ.ਏ. ਵੀ ਕੀਤੀ ਹੈ। ਰਾਜਨੀਤਿਕ ਖੇਤਰ 'ਚ ਆਉਣ ਤੋਂ ਪਹਿਲਾਂ ਗੁਰਮੇਲ ਸਿੰਘ ਇੱਕ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਉਨ੍ਹਾਂ ਸਾਲ 2018 ਤੱਕ ਵੱਖ-ਵੱਖ ਸਕੂਲਾਂ ਵਿੱਚ ਪੜ੍ਹਾਇਆ ਹੈ।ਪਾਰਟੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੁਰਮੇਲ ਸਿੰਘ ਨੂੰ 2015 'ਚ ਭਵਾਨੀਗੜ੍ਹ ਬਲਾਕ ਦਾ ਪ੍ਰਧਾਨ ਬਣਾਇਆ ਗਿਆ ਸੀ। ਸਾਲ 2018 'ਚ ਗੁਰਮੇਲ ਸਿੰਘ ਪਿੰਡ ਘਰਾਚੋਂ ਦੇ ਸਰਪੰਚ ਚੁਣੇ ਗਏ ਸਨ ਅਤੇ 2021 'ਚ ਪਾਰਟੀ ਨੇ ਗੁਰਮੇਲ ਸਿੰਘ ਨੂੰ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਸੀ।

ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦਵਾਰ ਗੁਰਮੇਲ ਸਿੰਘ ਨੇ ਕਿਹਾ ਕਿ ਉਸ ਦਾ ਇੱਕੋ ਇੱਕ ਉਦੇਸ਼ ਸੰਗਰੂਰ ਲੋਕ ਸਭਾ ਹਲਕੇ ਦਾ ਵਿਕਾਸ ਕਰਨਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾ ਕੇ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣਾ ਹੈ। ਗੁਰਮੇਲ ਸਿੰਘ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਉਹ ਸੰਸਦ 'ਚ ਪੰਜਾਬ ਦੇ ਮਹੱਤਵਪੂਰਨ ਮੁੱਦਿਆਂ ਨੂੰ ਚੁਕਣਗੇ।ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ (ਮੁੱਖ ਮੰਤਰੀ) ਭਗਵੰਤ ਮਾਨ 'ਆਪ' ਵੱਲੋਂ ਦੋ ਵਾਰ ਸਾਲ 2014 ਅਤੇ 2019 'ਚ ਲੋਕ ਸਭਾ ਮੈਂਬਰ ਚੁਣੇ ਗਏ ਸਨ, ਪਰ ਵਿਧਾਨ ਸਭਾ ਚੋਣਾ ਦੌਰਾਨ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਧੂਰੀ ਤੋਂ ਜਿੱਤ ਪ੍ਰਾਪਤ ਕੀਤੀ ਹੈ, ਜਿਸ ਕਾਰਨ ਉਨ੍ਹਾਂ ਲੋਕ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmail Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD