Tuesday, 21 May 2024

 

 

ਖ਼ਾਸ ਖਬਰਾਂ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ ਸਾਡੀ ਸੋਚ ਹਰੀ ਭਰੀ ਵੋਟ- ਜਨਰਲ ਅਬਜ਼ਰਵਰ ਨੇ ਸਬ ਡਵੀਜ਼ਨ ਪੱਧਰ 'ਤੇ ਗ੍ਰੀਨ ਕਲੱਬਾਂ ਦੇ ਗਠਨ 'ਤੇ ਜ਼ੋਰ ਦਿੱਤਾ ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ ਮਾਈਕਰੋ ਅਬਜ਼ਰਵਰ ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ ਚੋਣ ਪ੍ਰਚਾਰ ਦੀ ਮੰਜੂਰੀ ਲੈਣ ਲਈ ਸੁਵਿਧਾ ਕੇਂਦਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ – ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ

 

ਜ਼ਿਲ੍ਹਾ ਪ੍ਰਸ਼ਾਸ਼ਨ ਮੋਹਾਲੀ ਵੱਲੋਂ ਪੂਰੇ ਉਤਸ਼ਾਹ ਤੇ ਚਾਅ ਨਾਲ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ

ਸਵੈ ਸੇਵੀ ਸੰਸਥਾਵਾਂ, ਐਨ.ਵਾਈ.ਕੇ , ਸਕੂਲੀ ਬੱਚਿਆਂ ਤੇ ਨੌਜ਼ਵਾਨ ਕਲੱਬਾਂ ਦੇ ਸਹਿਯੋਗ ਨਾਲ ਕੱਢੀ ਗਈ ਸਾਇਕਲ ਰੈਲੀ

DC Mohali, Amit Talwar, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Nehru Youth Centre, District Administration Mohali, Each one Plant one, World Environment Day, World Environment Day 2022, Environment Day, Environment, Indian Environment

Web Admin

Web Admin

5 Dariya News

ਐਸ.ਏ.ਐਸ. ਨਗਰ , 05 Jun 2022

ਹਵਾ, ਮਿੱਟੀ, ਪਾਣੀ ਤੇ ਅਵਾਜ਼ ਪ੍ਰਦੂਸ਼ਣ ਦੇ ਖਿਲਾਫ ਪੂਰੇ ਵਿਸ਼ਵ ਵਿੱਚ 5 ਜੂਨ ਨੂੰ ਮਨਾਏ ਜਾਂਦੇ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ. ਨਗਰ ਵਿੱਚ ਵੀ ਵਾਤਾਵਰਣ ਦਿਵਸ ਪੂਰੇ ਉਤਸ਼ਾਹ ਅਤੇ ਚਾਅ ਨਾਲ ਮਨਾਇਆ ਗਿਆ। ਇਸ ਮੌਕੇ ਵਾਤਾਵਰਣ ਦੀ ਸ਼ੁਧਤਾ ਦਾ ਸੰਦੇਸ਼ ਦਿੰਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਹਾਤੇ ਤੋਂ ਬਾਹਰ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਅਤੇ ਹੋਰਨਾਂ ਅਧਿਕਾਰੀਆਂ ਵੱਲੋਂ “ਹਰ ਮਨੁੱਖ ਲਾਵੇ ਇੱਕ ਰੁੱਖ” ਦੇ ਨਾਅਰੇ ਅਧੀਨ ਬੂਟੇ ਲਗਾਏ ਗਏ। ਇਸ ਮਗਰੋਂ ਸਵੈ ਸੰਸਥਾਵਾਂ, ਨਹਿਰੂ ਯੁਵਾਂ ਕੇਂਦਰ (ਐਨ.ਵਾਈ.ਕੇ), ਸਕੂਲੀ ਬੱਚਿਆਂ ਤੇ ਨੌਜਵਾਨ ਕਲੱਬਾਂ ਦੇ ਸਹਿਯੋਗ ਨਾਲ ਸਾਇਕਲ ਰੈਲੀ ਕੱਢੀ ਗਈ।

ਇਹ ਜਾਣਕਾਰੀ ਸਾਂਝੀ ਕਰਦੇ ਹੋਏ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਵਾਤਾਵਰਣ ਦੀ ਸਮੱਸਿਆ ਦਿਨੋਂ ਦਿਨ ਗੰਭੀਰ ਰੁਖ ਅਖਿਤਿਆਰ ਕਰਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤ੍ਰਾਸਦੀ ਇਹ ਹੈ ਕਿ ਮਨੁੱਖ ਕੋਲ ਰਹਿਣ ਲਈ ਸਿਰਫ ਇੱਕ ਧਰਤੀ ਹੈ ਪਰ ਮਨੁੱਖ ਦੇ ਵਾਤਾਵਰਣ ਪ੍ਰਤੀ ਗੈਰ ਜ਼ਿੰਮੇਵਾਰਨਾ ਰੁਖ ਕਾਰਨ ਕੁਦਰਤ ਦੀਆਂ ਜੀਵਨ ਜਿਉਣ ਲਈ ਬੁਨਿਆਂਦੀ ਨਿਆਂਮਤਾ ਜਿਵੇਂ ਹਵਾਂ,ਪਾਣੀ,ਮਿੱਟੀ ਪਲੀਤ ਅਤੇ ਗੰਦਲੀਆਂ ਹੁੰਦੀਆਂ ਜਾ ਰਹੀਆਂ ਹਨ। 

ਉਨ੍ਹਾਂ ਦੱਸਿਆ ਕਿ ਵਾਤਾਵਰਣ ਦੀ ਸ਼ੁਧਤਾ ਅਤੇ ਰਾਖੀ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤੇ ਜਾਣ ਲਈ ਪੂਰੇ ਵਿਸ਼ਵ ਵਿੱਚ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸੇ ਕੜੀ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਹਾਲੀ ਵੱਲੋਂ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਵੱਖ ਵੱਖ ਪ੍ਰੋਗਰਾਮ ਉਲੀਕੇ ਗਏ। 

ਉਨ੍ਹਾਂ ਦੱਸਿਆ ਕਿ ਰੁੱਖਾਂ ਦੀ ਮਨੁੱਖੀ ਜੀਵਨ ਲਈ ਬਹੁਤ ਜ਼ਰੂਰਤ ਹੈ ਪਰ ਰੁੱਖ ਦਿਨੋਂ ਦਿਨ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ “ਹਰ ਮਨੁੱਖ ਲਾਵੇ ਇੱਕ ਰੁੱਖ” ਦੇ ਸੰਦੇਸ਼ ਨੂੰ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਅਧਿਕਾਰੀਆਂ ਵੱਲੋਂ ਬੂਟੇ ਲਗਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਉਂਦੇ ਕੁਝ ਸਮੇਂ ਵਿੱਚ ਜ਼ਿਲ੍ਹੇ ਅੰਦਰ 100 ‘ਮਿੰਨੀ ਫੋਰੈਸਟ’(ਛੋਟੇ ਜੰਗਲ) ਸਥਾਪਤ ਕੀਤੇ ਜਾਣਗੇ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਜੰਗਲਾਂ ਨੂੰ ਸਥਾਪਤ ਕੀਤੇ ਜਾਣ ਲਈ ਪ੍ਰਸ਼ਾਸ਼ਨ ਵੱਲੋਂ ਜਗ੍ਹਾ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਸਵੱਛਤਾ ਦੇ ਸੰਦੇਸ਼ ਨੂੰ ਦੇਣ ਲਈ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਬਾਹਰ ਪਲਾਸਟਿਕ ਦੇ ਲਿਫਾਫੇ ,ਕੂੜਾ ਕਰਕਟ ਅਤੇ ਹੋਰ ਹਾਨੀਕਾਰਕ ਪ੍ਰਦਾਰਥਾਂ ਨੂੰ ਚੁੱਕਿਆ ਗਿਆ ਅਤੇ ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਪੋਲੀਥੀਨ ਦੇ ਲਿਫਾਫੇ ਤੇ ਕੂੜਾ ਕਰਕਟ ਸਾਡੇ ਵਾਤਾਵਰਣ ਲਈ ਹਾਨੀਕਾਰਕ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਗਰੋਂ ਸਵੈ ਸੰਸਥਾਵਾਂ, ਨਹਿਰੂ ਯੁਵਾਂ ਕੇਂਦਰ (ਐਨ.ਵਾਈ.ਕੇ), ਜੱਗ ਜਿਉਂਦਿਆਂ ਦੇ ਮੇਲੇ ਕਲੱਬ, ਜੁਗਨੀ ਕਲਚਰ ਤੇ ਵੈਲਫੇਅਰ ਕਲੱਬ, ਸਕੂਲੀ ਬੱਚਿਆਂ ਤੇ ਨੌਜਵਾਨ ਕਲੱਬਾਂ ਦੇ ਸਾਈਕਲਿਸਟਾਂ ਦੇ ਸਹਿਯੋਗ ਨਾਲ ਸਾਇਕਲ ਰੈਲੀ ਕੱਢੀ ਗਈ । ਇਸ ਸਾਇਕਲ ਰੈਲੀ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਮੈਡਮ ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ. ਮੋਹਾਲੀ ਸ੍ਰੀ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਤਰਸੇਮ ਚੰਦ ਨੇ ਵੀ ਉਚੇਚੇ ਤੌਰ ਤੇ ਭਾਗ ਲਿਆ। 

ਇਹ ਸਾਇਕਲ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਵੇਵ ਅਸਟੇਟ ਤੋਂ ਹੁੰਦੇ ਹੋਏ ਤਕਰੀਬਨ 10 ਕਿਲੋਮੀਟਰ ਦਾ ਸਫਰ ਤੈਅ ਕਰਦੇ ਹੋਏ ਮੁੜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਪਤ ਹੋਈ। ਇਸ ਮਗਰੋਂ ਦੇਸ਼ੀ ਰੰਗਮੰਚ ਵੱਲੋਂ “ਆਪਣੀ ਧਰਤੀ ਆਪਣਾ ਇੰਵਾਈਰਮੈਂਟ” ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਜਿਸ ਰਾਹੀਂ ਉਨ੍ਹਾਂ ਨੇ ਵਾਤਾਵਰਣ ਦੀ ਸ਼ੁਧਤਾ , ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਅਤੇ ਕੂੜਾ ਕਰਕਟ ਡਸਟਬਿਨਾਂ ਵਿੱਚ ਸੁਟਣ ਦਾ ਸੁਨੇਹਾ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਿ.ਵ) ਸ੍ਰੀਮਤੀ ਪੂਜਾ ਐਸ.ਗਰੇਵਾਲ,  ਸ੍ਰੀ ਸੰਜੇ ਕੁਮਾਰ ਤਹਿਸੀਲਦਾਰ( ਚੋਣਾਂ) ਤੋਂ ਇਲਾਵਾ ਜੁਗਨੀ ਕਲਚਰ ਤੇ ਵੈਲਫੇਅਰ ਕਲੱਬ ਤੇ ਜੱਗ ਜਿਉਂਦਿਆਂ ਦੇ ਮੇਲੇ ਕਲੱਬ ਦੇ ਅਹੁੱਦੇਦਾਰ ਦਵਿੰਦਰ ਸਿੰਘ ਜੁਗਨੀ, ਸ੍ਰੀ ਜਸਪ੍ਰੀਤ ਰੰਧਾਵਾ,ਹਰਪ੍ਰੀਤ ਹਨੀ, ਲਖਵਿੰਦਰ ਲੱਖੀ,ਹਰਿੰਦਰਪਾਲ ਸਿੰਘ ਤੇ ਭੁਪਿੰਦਰ ਝੱਜ ਆਦਿ ਵੀ ਹਾਜ਼ਰ ਸਨ।

 

 

Tags: DC Mohali , Amit Talwar , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Nehru Youth Centre , District Administration Mohali , Each one Plant one , World Environment Day , World Environment Day 2022 , Environment Day , Environment , Indian Environment

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD