Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਾਈਕਲ ਜਾਗਰੂਕਤਾ ਰੈਲੀ ਦਾ ਕੀਤਾ ਆਯੋਜਨ

ਹਵਾ,ਪਾਣੀ ਅਤੇ ਧਰਤੀ ਦੀ ਸੰਭਾਲ ਦਾ ਦਿੱਤਾ ਸੰਦੇਸ਼

World Environment Day, World Environment Day 2022, Environment Day, Environment, Indian Environment

Web Admin

Web Admin

5 Dariya News

ਫਿਰੋਜ਼ਪੁਰ , 05 Jun 2022

Last updated on: Jun 05, 2022, 00:00 IST

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੋਕਾਂ ’ਚ ਵਾਤਾਵਰਣ ਨੂੰ ਬਚਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਾਤਾਵਰਣ ਸੰਭਾਲ ਲਈ ਯਤਨਸ਼ੀਲ ਸਮਾਜ ਸੇਵੀ ਸੰਸਥਾਵਾਂ ਹਰਿਆਵਲ ਪੰਜਾਬ, ਫਿਰੋਜ਼ਪੁਰ ,ਹੂਸੈਨੀਵਾਲਾ ਰਾਈਡਰਸ, ਐਗਰੀਡ ਫਾਉਂਡੇਸ਼ਨ (ਰਜਿ.) ਫਿਰੋਜ਼ਪੁਰ ਅਤੇ  ਰੋਟਰੀ ਕਲੱਬ ਫਿਰੋਜ਼ਪੁਰ ਛਾਉਣੀ ਵੱਲੋਂ ਸਾਂਝੇ ਤੋਰ `ਤੇ ਵਿਸ਼ਾਲ ਵਾਤਾਵਰਣ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ। ਰੈਲੀ ਵਿੱਚ ਵੱਡੀ ਗਿਣਤੀ ’ਚ ਵਾਤਾਵਰਣ ਪ੍ਰੇਮੀਆਂ ਨੇ ਸਾਈਕਲ ਚਲਾ ਕੇ ਵਾਤਾਵਰਣ ਦੀ ਸ਼ੁੱਧਤਾ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕੀਤਾ।

ਹਰਿਆਵਲ ਪੰਜਾਬ ਦੇ ਆਗੁ ਤਰਲੋਚਨ ਚੋਪੜਾ ਅਤੇ ਅਸ਼ੋਕ ਬਹਿਲ ਵੱਲੋ ਇਸ ਮੌਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੰਦਿਆਂ ਪਲਾਸਟਿਕ ਮੁਕਤ ਸਮਾਜ ਦੀ ਗੱਲ ਕੀਤੀ ਅਤੇ ਆਪਨੀ ਸੰਸਥਾ ਵੱਲੋਂ ਕਪੜੇ ਦੇ ਬਨੇ ਬੈਗ ਅਤੇ ਟੀ ਸ਼ਰਟ ਵੰਡੀਆਂ ਜਿਨ੍ਹਾਂ ਉਪਰ ਵਾਤਾਵਰਣ ਬਚਾਉਣ ਦੇ ਦਿਲਖਿਚਵੇ ਸੰਦੇਸ਼ ਲਿਖੇ ਸਨ। ਉਨ੍ਹਾਂ ਨੇ ਹਰ ਮਨੁੱਖ ਲਾਵੇ ਅਤੇ ਸੰਭਾਲੇ ਇੱਕ ਰੁੱਖ ਦਾ ਸੰਦੇਸ਼ ਵੀ ਦਿੱਤਾ ।

ਡਾ. ਸਤਿੰਦਰ ਸਿੰਘ ਪ੍ਰਧਾਨ ਐਗਰੀਡ ਫਾਉਂਡੇਸ਼ਨ  ਨੇ ਕਿਹਾ ਕਿ ਸਮਾਜ ਨੂੰ ਕਲੀਨ ਅਤੇ ਗਰੀਨ ਬਣਾਉਣ ਲਈ ਇਹ ਰੈਲੀ ਲੋਕਾਂ ’ਚ ਜਾਗਰੂਕਤਾ ਪੈਦਾ ਕਰੇਗੀ। ਉਨ੍ਹਾਂ ਕਿਹਾ ਕਿ ਨਿਰੰਤਰ ਪ੍ਰਦੂਸ਼ਣ ਫੈਲਣ ਨਾਲ ਸੈਂਕਡ਼ਿਆਂ ਦੀ ਗਿਣਤੀ ਵਿਚ ਲੋਕ ਗੰਭੀਰ ਬੀਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ, ਜੋ ਸਮਾਜ ਦੇ ਵਿਕਾਸ ਲਈ ਬਹੁਤ ਵੱਡੀ ਰੁਕਾਵਟ ਹੈ। ਇਸ ਲਈ ਸਾਰਿਆਂ ਨੂੰ ਮਿਲ ਕੇ ਵਾਤਾਵਰਣ ਦੀ ਸੰਭਾਲ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਗਾ ਅਤੇ ਤੰਦਰੁਸਤ ਜੀਵਨ ਜਿਊਣ ਲਈ ਵਾਤਾਵਰਣ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ। 

ਉੱਘੇ ਸਾਈਕਲਿਸਟ ਸੋਹਨ ਸਿੰਘ ਸੋਢੀ ਨੇ ਰੋਜਾਨਾ ਜੀਵਨ ਵਿੱਚ ਸਾਈਕਲ ਦੀ ਵੱਧ ਤੋ ਵੱਧ ਵਰਤੋਂ ਲਈ ਪ੍ਰੇਰਿਤ ਕਰਦਿਆਂ ਰੈਲੀ ਰਾਹੀ ਲੋਕਾਂ ਨੂੰ ਵੀ ਰੁੱਖ ਲਾਉਣ ਅਤੇ ਇਨ੍ਹਾਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।ਇਹ ਰੈਲੀ ਨਗਰ ਕੌਂਸਲ ਪਾਰਕ ਫਿਰੋਜ਼ਪੁਰ ਸ਼ਹਿਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜਾਰਾਂ ਵਿੱਚ ਲੋਕਾਂ ਨੂੰ ਵਾਤਾਵਰਣ ਜਾਗਰੂਕਤਾ ਦਾ ਸੰਦੇਸ਼ ਦਿੰਦੀ ਸ਼ਹੀਦ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਸਮਾਰਕ ਹੂਸੈਨੀ ਵਾਲਾ ਪਹੁੰਚੀ। 

ਇਸ ਮੌਕੇ  ਰੈਲੀ ’ਚ ਸ਼ਾਮਲ ਹੋਏ ਲੋਕਾਂ ਨੇ ਹੂਸੈਨੀਵਾਲਾ ਪਹੁੰਚ ਕੇ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਣ ਬਚਾਓ ਦਾ ਸੰਦੇਸ਼ ਦਿੰਦੇ ਹੋਏ ਪ੍ਰਣ ਵੀ ਕੀਤਾ ।ਰੈਲੀ  ਸਫਲ ਬਣਾਉਣ ਵਿਚ ਅਸ਼ੋਕ ਬਹਿਲ, ਡਾ. ਸਤਿੰਦਰ ਸਿੰਘ ,ਕਮਲ ਸ਼ਰਮਾ ਪ੍ਰਧਾਨ ਰੋਟਰੀ ਕਲੱਬ, ਹਰਮੇਲ ਖੋਸਾ ਐਕਸੀਅਨ ਪੀਐਸਪੀਸੀਐਲ ,ਰਾਕੇਸ਼ ਕਪੂਰ ,ਮੁਕੇਸ਼ ਗੋਇਲ ਐਸ ਡੀ ਓ, ਸੋਹਨ ਸਿੰਘ ਸੋਢੀ, ਡਾ ਆਕਾਸ਼ ਅਗਰਵਾਲ, ਇੰਜ.ਗੁਰਮੁਖ ਸਿੰਘ ,ਰੋਟੇਰੀ. ਸੁਖਦੇਵ ਸ਼ਰਮਾ,ਰੋਟੇਰੀ. ਬੋਹੜ ਸਿੰਘ ,ਹਰਬੀਰ ਸਿੰਘ ਸੰਧੂ,ਹਰੀਸ਼ ਮੌਗਾ, ਰਮਨ ਕੁਮਾਰ,ਵਿਪਨ ਸ਼ਰਮਾ ਰਿਟ. ਤਹਿਸੀਲਦਾਰ,ਇੰਜ. ਜਗਦੀਪ ਸਿੰਘ ਮਾਂਗਟ,ਐਡਵੋਕੇਟ ਮਨਜੀਤ ਸਿੰਘ ,ਸੰਜੀਵ ਅਰੋੜਾ,ਵਿਪਨ ਮਲਹੋਤਰਾ ਅਤੇ ਵਿਜੇ ਮੌਗਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।

 

Tags: World Environment Day , World Environment Day 2022 , Environment Day , Environment , Indian Environment

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD