Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

1 ਜੁਲਾਈ ਤੋਂ ਜ਼ਿਲ੍ਹੇ 'ਚ ਸਿੰਗਲ ਯੂਜ਼ ਪਲਾਸਟਿਕ 'ਤੇ ਹੋਵੇਗੀ ਸਖ਼ਤੀ ਨਾਲ ਪਾਬੰਦੀ : ਸੰਦੀਪ ਕੁਮਾਰ

ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ

Punjab Admin, Hoshiarpur, World Environment Day, World Environment Day 2022, Environment Day, Environment, Indian Environment

Web Admin

Web Admin

5 Dariya News

ਹੁਸ਼ਿਆਰਪੁਰ , 05 Jun 2022

Last updated on: Jun 05, 2022, 00:00 IST

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਜੁਲਾਈ ਤੋਂ ਜ਼ਿਲ੍ਹੇ ਵਿੱਚ ਸਿੰਗਲ ਯੂਜ਼ ਪਲਾਸਟਿਕ 'ਤੇ ਸਖ਼ਤੀ ਨਾਲ ਪਾਬੰਦੀ ਲਗਾ ਦਿੱਤੀ ਜਾਵੇਗੀ, ਇਸ ਲਈ ਲੋਕ ਅੱਜ ਤੋਂ ਹੀ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਆਦਤ ਬਣਾ ਲੈਣ।  

ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਕਰਵਾਏ ਗਏ ਵਰਚੁਅਲ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਉਪਰੰਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ।  ਇਸ ਦੌਰਾਨ ਉਨ੍ਹਾਂ ਨਾਲ ਐੱਸ.ਡੀ.ਐੱਮ.  ਹੁਸ਼ਿਆਰਪੁਰ ਸ਼੍ਰੀ ਸ਼ਿਵਰਾਜ ਸਿੰਘ ਬੱਲ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਵਾਤਾਵਰਨ ਦੀ ਸੰਭਾਲ ਲਈ ਸਾਰਥਕ ਕਦਮ ਚੁੱਕੇ ਜਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣਾ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਜੁਲਾਈ ਤੋਂ ਜੇਕਰ ਕੋਈ ਸਿੰਗਲ ਯੂਜ਼ ਪਲਾਸਟਿਕ ਦਾ ਉਤਪਾਦਨ, ਵੰਡ ਅਤੇ ਪ੍ਰਚੂਨ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਦਾ ਬਿਜਲੀ ਕੁਨੈਕਸ਼ਨ ਕੱਟਣ ਦੇ ਨਾਲ-ਨਾਲ ਉਸ 'ਤੇ ਵਾਟਰ ਐਕਟ 1974, ਏਅਰ ਐਕਟ 1981 ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਭਾਰੀ ਜ਼ੁਰਮਾਨਾ ਵੀ ਲਗਾਇਆ ਜਾਵੇਗਾ।  

ਉਨ੍ਹਾਂ ਨੇ ਲੋਕਾਂ ਨੂੰ ਜਾਗਰੂਕ ਕੀਤਾ ਕਿ ਸਿੰਗਲ ਯੂਜ਼ ਪਲਾਸਟਿਕ ਉਹ ਪਲਾਸਟਿਕ ਹੈ ਜਿਸ ਦੀ ਵਰਤੋਂ ਅਸੀਂ ਸਿਰਫ਼ ਇੱਕ ਵਾਰ ਕਰਦੇ ਹਾਂ, ਇਨ੍ਹਾਂ ਵਿੱਚ ਪਲਾਸਟਿਕ ਦੀ ਸਟਿੱਕ ਵਾਲੇ ਈਅਰ ਬਡਜ਼, ਪਲਾਸਟਿਕ ਸਟਿੱਕ ਵਾਲੇ ਗੁਬਾਰੇ, ਪਲਾਸਟਿਕ ਦੇ ਝੰਡੇ, ਕੈਂਡੀ ਅਤੇ ਆਈਸਕ੍ਰੀਮ ਸਟਿਕਸ, ਪਲਾਸਟਿਕ ਦੀਆਂ ਪਲੇਟਾਂ, ਬੋਤਲਾਂ, ਕੱਪ, ਗਲਾਸ, ਕਟਲਰੀ, ਮਠਿਆਈਆਂ ਦੇ ਡੱਬਿਆਂ ਦੀ ਪੈਕਿੰਗ ਵਿਚ ਪ੍ਰਯੋਗ ਹੋਣ ਵਾਲੀ ਪਲਾਸਟਿਕ, ਸੱਦਾ ਪੱਤਰ, ਸਿਗਰਟ ਦੇ ਪੈਕੇਟ, 100 ਮਾਈਕਰੋਨ ਤੋਂ ਘੱਟ ਦੇ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ ਆਦਿ ਸ਼ਾਮਲ ਹਨ। 

ਇਸ ਲਈ ਇਨ੍ਹਾਂ ਸਾਰੀਆਂ ਵਸਤਾਂ ਦੀ ਵਰਤੋਂ ਬੰਦ ਕਰਕੇ ਕੱਪੜੇ, ਜੂਟ ਦੇ ਥੈਲੇ, ਸਟੀਲ ਦੇ ਭਾਂਡਿਆਂ, ਬਾਇਓਡੀਗਰੇਡੇਬਲ ਮਟੀਰੀਅਲ, ਪੱਤਿਆਂ ਅਤੇ ਬਾਂਸ ਤੋਂ ਬਣੀ ਕਟਲਰੀ ਆਦਿ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ 18 ਫਰਵਰੀ 2016 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਸੂਬੇ ਦੀਆਂ ਸਾਰੀਆਂ ਮਿਉਂਸਪਲ ਕਾਰਪੋਰੇਸ਼ਨਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ 1 ਅਪ੍ਰੈਲ, 2016 ਤੋਂ ਪਲਾਸਟਿਕ ਕੈਰੀ ਬੈਗਾਂ ਦੇ ਉਤਪਾਦਨ, ਸਟਾਕ, ਵੰਡ, ਰੀਸਾਈਕਲਿੰਗ, ਵੇਚਣ ਅਤੇ ਵਰਤੋਂ 'ਤੇ ਪਹਿਲਾਂ ਹੀ ਮੁਕੰਮਲ ਪਾਬੰਦੀ ਲਗਾਈ ਜਾ ਚੁੱਕੀ ਹੈ।

 ਸ਼੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਇਸ ਨੂੰ ਇੱਕ ਮੁਹਿੰਮ ਦੇ ਰੂਪ ਵਿੱਚ ਲਿਆ ਜਾਵੇਗਾ ਅਤੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਿਆ ਜਾਵੇਗਾ ਤਾਂ ਜੋ ਵਾਤਾਵਰਣ ਦੀ ਸੁਰੱਖਿਆ ਲਈ ਇੱਕ ਪ੍ਰਭਾਵਸ਼ਾਲੀ ਕਦਮ ਚੁੱਕਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਰੋਕਣ ਲਈ ਜਾਗਰੂਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਸ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾ ਸਕੇ।  

ਉਨ੍ਹਾਂ ਕਿਹਾ ਕਿ ਲਗਾਤਾਰ ਫੈਲ ਰਹੇ ਪ੍ਰਦੂਸ਼ਣ ਨਾਲ ਸੈਂਕੜੇ ਲੋਕ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਜੋ ਕਿ ਸਮਾਜ ਦੇ ਵਿਕਾਸ ਲਈ ਬਹੁਤ ਵੱਡੀ ਰੁਕਾਵਟ ਹੈ, ਇਸ ਲਈ ਸਾਨੂੰ ਵਾਤਾਵਰਨ ਦੀ ਸੰਭਾਲ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਚੰਗਾ ਅਤੇ ਸਿਹਤਮੰਦ ਜੀਵਨ ਜਿਊਣ ਲਈ ਵਾਤਾਵਰਨ ਦੀ ਸੰਭਾਲ ਕਰਨਾ ਬਹੁਤ ਜ਼ਰੂਰੀ ਹੈ।

 ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਜੇ ਕੁਮਾਰ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸ਼ਿਵ ਕੁਮਾਰ, ਐੱਸ.ਡੀ.ਓ.  ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਦੀਪਕ ਚੱਡਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਸ੍ਰੀ ਗੁਰਸ਼ਰਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਕੇਸ਼ ਕੁਮਾਰ, ਸ੍ਰੀ ਅਸ਼ਵਨੀ ਦੱਤਾ, ਸ੍ਰੀ ਸ਼ੈਲੇਂਦਰ ਠਾਕੁਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਦਯੋਗਾਂ ਤੋਂ ਆਏ ਨੁਮਾਇੰਦੇ ਵੀ ਹਾਜ਼ਰ ਸਨ।

 

Tags: Punjab Admin , Hoshiarpur , World Environment Day , World Environment Day 2022 , Environment Day , Environment , Indian Environment

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD