Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋੜਵੰਦ ਲੋਕਾਂ ਦੀ ਸਿਹਤ ਸਹੂਲਤਾਂ ਲਈ ਚੈਂਬਰ ਆਫ ਕਾਮਰਸ ਦਾ ਉਪਰਾਲਾ ਸ਼ਲਾਘਾਯੋਗ : ਰਮਨ ਬਹਿਲ

ਚੈਂਬਰ ਆਫ ਕਾਮਰਸ ਗੁਰਦਾਸਪੁਰ ਵਲੋਂ ਕਿ੍ਰਸ਼ਨਾ ਮੰਦਿਰ ਗੁਰਦਾਸਪੁਰ ਵਿਖੇ ਮੁਫਤ ਮੈਡੀਕਲ ਕੈਂਪ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਗੁਰਦਾਸਪੁਰ , 05 Jun 2022

Last updated on: Jun 05, 2022, 00:00 IST

ਚੈਂਬਰ ਆਫ ਕਾਮਰਸ ਗੁਰਦਾਸਪੁਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਲਈ ਕਿ੍ਰਸ਼ਨਾ ਮੰਦਿਰ ਗੁਰਦਾਸਪੁਰ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਵਲੋਂ ਵਿਸ਼ੇਸ ਤੋਰ ਤੇ ਸਿਰਕਤ ਕੀਤੀ ਗਈ। ਇਸ ਮੌਕੇ ਅਨੂੰ ਗੰਡੋਤਰਾ, ਚੇਅਰਮੈਨ ਚੈਂਬਰ ਆਫ ਕਾਮਰਸ, ਸਮੀਰ ਅਬਰੋਲ, ਵਿਕਾਸ ਮਹਾਜਨ, ਭਰਤ ਗਾਬਾ, ਗੋਪਾਲ ਕ੍ਰਿਸ਼ਨ, ਡਾ. ਹਰਿੰਦਰ ਦਿਓਲ, ਡਾ. ਮਾਣਿਕ ਮਹਾਜਨ, ਡਾ. ਗੁਰਲੀਨ ਕੋਰ ਡਾ. ਹਰਮਨਪ੍ਰੀਤ ਦਿਓਲ, ਸੰਦੀਪ ਅਬਰੋਲ, ਨੀਰਜ ਸ਼ਰਮਾ, ਵਿਨੀ ਮਹਾਜਨ, ਓਮ ਪ੍ਰਕਾਸ਼ ਸ਼ਰਮਾ, ਰੋਹਿਤ ਗੁਪਤਾ, ਕੇਵਲ ਪੁਰੀ, ਮਹਿੰਦਰਪਾਲ, ਵਿਸ਼ਾਲ ਮਹਾਜਨ ਤੇ ਅਰੁਣ ਪ੍ਰਵਾਹਾ ਆਦਿ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਚੈਂਬਰ ਆਪ ਕਾਮਰਸ ਦੇ ਅਹੁਦੇਦਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਹੁਤ ਵਧੀਆ ਉਪਰਾਲਾ ਹੈ। ਉਨਾਂ ਅੱਗੇ ਕਿਹਾ ਕਿ ਲੋੜਵੰਦ ਲੋਕਾਂ ਇਹ ਮੁਫਤ ਮੈਡੀਕਲ ਕੈਂਪ ਵਰਦਾਨ ਸਾਬਤ ਹੋਵੇਗਾ, ਕਿਉਂਕਿ ਡਾਕਟਰਾਂ ਵਲੋਂ ਲੋਕਾਂ ਦੇ ਘਰਾਂ ਤਕ ਪੁਹੰਚ ਕੇ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨਾਂ ਅਪੀਲ ਕੀਤੀ ਕਿ ਬਾਕੀ ਸੰਸਥਾਵਾਂ ਨੂੰ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ।ਉਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਲੋਕਾਂ ਨੂੰ ਉੱਚ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨਾਂ ਚੈਂਬਰ ਆਫ ਕਾਮਰਸ ਵਲੋਂ ਲੋੜਵੰਦ ਲੋਕਾਂ ਦੇ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ।

ਮੈਡੀਕਲ ਕੈਂਪ ਵਿਚ ਦਿਓਲ ਮਲਟੀਸਪੈਸ਼ਲਿਸਟੀ ਹਸਪਤਾਲ ਦੇ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਸ਼ੂਗਰ, ਛਾਤੀ ਦੇ ਰੋਗ, ਜੋੜਾਂ ਦੇ ਦਰਦ, ਦਿਲ ਦੀ ਦੇਖਭਾਲ ਤੇ ਟਾਈਫਾਈਡ ਬੁਖਾਰ ਆਦਿ ਰੋਗਾਂ ਦੀ ਜਾਂਚ ਕੀਤੀ ਗਈ ਅਤੇ ਕਿਹਾ ਕਿ ਜੇਕਰ ਕੋਈ ਵਿਅਕਤੀ ਇਲਾਜ ਕਰਵਾਉਣ ਦੇ ਅਸਮਰੱਥ ਹੈ ਤਾਂ ਉਸਦਾ ਅੱਗੇ ਦਾ ਇਲਾਜ ਦਿਓਲ ਹਸਪਤਾਲ ਵਿਖੇ ਮੁਫਤ ਕੀਤਾ ਜਾਵੇ।ਇਸ ਮੌਕੇ ਜਾਣਕਾਰੀ ਦਿੰਦਿਆਂ ਦਿਉਲ ਹਸਪਤਾਲ ਦੇ ਡਾਕਟਰ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਇਸ ਮੈਡੀਕਲ ਕੈਂਪ ਵਿਚ ਵੱਖ-ਵੱਖ ਬਿਮਾਰੀਆਂ ਦੀ ਮੁਫਤ ਜਾਂਚ ਕੀਤੀ ਗਈ ਹੈ ਤੇ ਮਰੀਜਾਂ ਨੂੰ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ ਹਨ। ਨਾਲ ਹੀ ਉਨਾ ਕਿਹਾ ਕਿ ਜਿਹੜੇ ਮਰੀਜ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ , ਉਨਾਂ ਦਾ ਇਲਾਜ ਵੀ ਹਸਪਤਾਲ ਵਿਖੇ ਮੁਫਤ ਕੀਤਾ ਜਾਵੇ ਅਤੇ ਲੋੜਵੰਦ ਲੋਕਾਂ ਲਈ ਅਜਿਹੇ ਉਪਰਾਲੇ ਅੱਗੇ ਵੀ ਜਾਰੀ ਰਹਿਣਗੇ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD