Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਵਾਤਾਵਰਣ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਵਰਟੀਕਲ ਗਾਰਡਨ ਲੋਕਾਂ ਨੂੰ ਸਪਰਪਿਤ

ਵਾਤਾਵਰਣ ਪ੍ਰੇਮੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਤੇ ਜੰਗਲਾਤ ਵਿਭਾਗ ਨੇ ਵਾਤਾਵਰਨ ਪਾਰਕ ਤੇ ਨੇਚਰ ਪਾਰਕ 'ਚੋਂ ਇਕੱਠਾ ਕੀਤਾ ਪਲਾਸਟਿਕ ਦਾ ਕਚਰਾ

DC Patiala, Deputy Commissioner Patiala, Sakshi Sahni, Patiala, World Environment Day, World Environment Day 2022, Environment Day, Environment, Indian Environment

Web Admin

Web Admin

5 Dariya News

ਪਟਿਆਲਾ , 05 Jun 2022

Last updated on: Jun 05, 2022, 00:00 IST

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਹਵਾ, ਮਿੱਟੀ, ਪਾਣੀ ਤੇ ਅਵਾਜ਼ ਪ੍ਰਦੂਸ਼ਣ ਦੇ ਖ਼ਿਲਾਫ਼ ਦੁਨੀਆਂ ਭਰ 'ਚ 5 ਜੂਨ ਨੂੰ ਮਨਾਏ ਜਾਂਦੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਇਕ ਨਿਵੇਕਲਾ ਉਪਰਾਲਾ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਮੂਨੇ ਦੇ ਤੌਰ 'ਤੇ ਵਰਟੀਕਲ ਗਾਰਡਨ ਸਥਾਪਤ ਕੀਤਾ ਹੈ। ਇਸ ਵਰਟੀਕਲ ਗਾਰਡਨ ਨੂੰ ਲੋਕ ਅਰਪਿਤ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਰਿਸੈਪਸ਼ਨ ਕਾਊਂਟਰ 'ਤੇ ਪਲਾਸਟਿਕ ਦੀਆਂ ਬੋਤਲਾਂ ਇਕੱਠੀਆਂ ਕਰਨ ਅਤੇ ਇਨ੍ਹਾਂ ਨੂੰ ਵਰਟੀਕਲ ਗਾਰਡਨਜ਼ ਲਈ ਲੋਕਾਂ ਨੂੰ ਦੇਣ ਲਈ ਇੱਕ 'ਨੇਚਰ ਬੈਂਕ' ਵੀ ਸਥਾਪਤ ਕੀਤਾ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਜੰਗਲਾਤ ਅਫ਼ਸਰ ਵਿੱਦਿਆ ਸਾਗਰੀ, ਏ.ਡੀ.ਸੀਜ਼ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਘਲ ਸਮੇਤ ਵਾਤਾਵਰਣ ਪ੍ਰੇਮੀਆਂ ਦੇ ਨਾਲ ਮਿਲਕੇ ਪਟਿਆਲਾ ਸ਼ਹਿਰ ਲਈ ਫੇਫੜਿਆਂ ਦਾ ਕੰਮ ਕਰਦੇ ਇੱਥੇ ਨਾਭਾ ਰੋਡ 'ਤੇ ਸਥਿਤ ਵਾਤਾਰਵਣ ਪਾਰਕ ਅਤੇ ਨੇਚਰ ਪਾਰਕ ਵਿੱਚੋਂ ਪਲਾਸਟਿਕ ਦਾ ਕਚਰਾ ਸਾਫ਼ ਕਰਨ ਵਾਲੀ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਪੰਛੀਆਂ ਦੇ ਲੱਕੜ ਦੇ ਬਣੇ ਆਹਲਣੇ ਵੀ ਘਰਾਂ 'ਚ ਲਗਾਉਣ ਲਈ ਵੰਡੇ ਗਏ।

ਇਸ ਦੌਰਾਨ ਉਨ੍ਹਾਂ ਨੇ ਨੇਚਰ ਪਾਰਕ 'ਚ ਬੂਟੇ ਲਗਾਏ ਅਤੇ ਪੌਦਿਆਂ ਦੀ ਸੰਭਾਲ ਲਈ ਇੱਕ ਦਸਤਖ਼ਤੀ ਮੁਹਿੰਮ ਦਾ ਵੀ ਆਗ਼ਾਜ਼ ਕੀਤਾ। ਉਨ੍ਹਾਂ ਨੇ ਨੇਚਰ ਪਾਰਕ ਦੀ ਸ਼ਲਾਘਾ ਕਰਦਿਆਂ ਇਸ ਵਰਗੇ ਪਾਰਕ ਪਿੰਡਾਂ 'ਚ ਵੀ ਮਗਨਰੇਗਾ ਦੀ ਮਦਦ ਨਾਲ ਬਣਾਏ ਜਾਣ 'ਤੇ ਜ਼ੋਰ ਦਿੰਦਿਆਂ ਮੀਆਂਵਾਕੀ ਤਕਨੀਕ ਤੇ ਗੁਰੂ ਨਾਨਕ ਬਗੀਚੀਆਂ ਬਣਾਕੇ ਘਰਾਂ ਤੇ ਪਿੰਡਾਂ-ਸ਼ਹਿਰਾਂ 'ਚ ਖਾਲੀ ਥਾਵਾਂ ਵਿਖੇ ਸੰਘਣੇ ਬੂਟੇ ਲਗਾਉਣ ਦੀ ਅਪੀਲ ਕੀਤੀ।

ਸਾਕਸ਼ੀ ਸਾਹਨੀ ਨੇ ਕਿਹਾ ਕਿ ਸਾਡੀ ਧਰਤੀ ਸਾਡੇ ਲਈ ਅਨਮੋਲ ਹੈ ਅਤੇ ਇਸ ਉਪਰ ਅਸੀਂ ਜਿੱਥੇ ਮਨੁੱਖਾਂ ਦਾ ਰਹਿਣ-ਸਹਿਣ ਹੈ ਉਥੇ ਹੀ ਇਸ ਧਰਤੀ ਉਪਰ ਪਸ਼ੂ-ਪੰਛੀਆਂ ਤੇ ਜਾਨਵਰਾਂ ਦਾ ਵੀ ਘਰ ਹੈ। ਇਸ ਲਈ ਸਾਡਾ ਸਭ ਦਾ ਸਾਂਝਾ ਫਰਜ਼ ਹੈ ਕਿ ਅਸੀਂ ਆਪਣੀ ਇੱਕੋ-ਇੱਕ ਰਹਿਣਯੋਗ ਧਰਤੀ ਦੀ ਸੰਭਾਲ ਕਰਨ ਲਈ ਆਪਣਾ ਯੋਗਦਾਨ ਪਾਈਏ। 

ਉਨ੍ਹਾਂ ਕਿਹਾ ਕਿ ਪੋਲੀਥੀਨ ਦੇ ਲਿਫਾਫੇ ਤੇ ਕੂੜਾ ਕਰਕਟ ਸਾਡੇ ਵਾਤਾਵਰਣ ਲਈ ਹਾਨੀਕਾਰਕ ਹਨ, ਇਸ ਲਈ ਹਰ ਮਨੁੱਖ ਜਿੱਥੇ ਪਲਾਸਟਿਕ ਦੀ ਵਰਤੋਂ ਘਟਾਵੇ ਉਥੇ ਹੀ ਬੇਕਾਰ ਪਲਾਸਟਿਕ ਦੀ ਸਦਵਰਤੋਂ ਕਰਕੇ 'ਵੇਸਟ ਟੂ ਵੈਲਥ' ਮੁਹਿੰਮ ਤਹਿਤ ਕੂੜਾ ਬਣ ਚੁੱਕੀਆਂ ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਬਗੀਚੀਆਂ ਨੂੰ ਸਜਾਉਣ ਲਈ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਦਫ਼ਤਰ 'ਚ ਵਰਟੀਕਲ ਗਾਰਡਨ ਬਣਾਉਣ ਲਈ ਹਦਾਇਤ ਕੀਤੀ ਗਈ ਹੈ ਜਦਕਿ ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਪਲਾਸਟਿਕ ਦੀਆਂ ਬੇਕਾਰ ਬੋਤਲਾਂ ਨਾਲ ਆਪਣੇ ਘਰਾਂ 'ਚ ਵਰਟੀਕਲ ਗਾਰਡਨ ਬਣਾਏ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਰਿਸੈਪਸ਼ਨ ਕਾਊਂਟਰ 'ਤੇ ਬਣਾਏ ਨੇਚਰ ਬੈਂਕ 'ਚ ਅਜਿਹੀਆਂ ਬੋਤਲਾਂ ਜਮ੍ਹਾਂ ਕਰਵਾਈਆਂ ਜਾਣ ਅਤੇ ਵਰਟੀਕਲ ਗਾਰਡਨ ਬਣਾਉਣ ਲਈ ਇੱਥੋਂ ਬੇਕਾਰ ਬੋਤਲਾਂ ਲਿਜਾਈਆਂ ਵੀ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਇਥੋਂ ਹੀ ਅਜਿਹੇ ਗਾਰਡਨ ਬਣਾਉਣ ਬਾਰੇ ਜਾਣਕਾਰੀ ਵੀ ਹਾਸਲ ਕੀਤੀ ਜਾ ਸਕਦੀ ਹੈ।

ਇਸ ਦੌਰਾਨ ਸਹਾਇਕ ਕਮਿਸ਼ਨਰ ਕਿਰਨ ਸ਼ਰਮਾ, ਨਗਰ ਨਿਗਮ ਦੇ ਬਾਗਬਾਨੀ ਐਕਸੀਐਨ ਦਲੀਪ ਕੁਮਾਰ, ਵਾਤਾਵਰਣ ਪਾਰਕ ਸੁਸਾਇਟੀ ਦੇ ਸਰਪ੍ਰਸਤ ਐਡਵੋਕੇਟ ਬੀ.ਐਸ. ਬਿਲਿੰਗ, ਜਨਰਲ ਸਕੱਤਰ ਅਮਰਜੀਤ ਸਿੰਘ ਸੋਨੂ ਚੌਹਾਨ, ਡਾ. ਅਨਿਲ ਗਰਗ, ਗੱਜਣ ਸਿੰਘ, ਆਰ.ਐਸ. ਨਲੀਨਾ, ਐਚ.ਐਸ. ਸੇਖੋਂ, ਜੀ.ਡੀ. ਬਾਤਿਸ਼, ਸੁਖਦੇਵ ਸਿੰਘ ਸੰਧੂ, ਕਰਤਾਰ ਸਿੰਘ ਸੰਧੂ, ਡਾ. ਵਨੀਤਾ, ਐਡਵੋਕੇਟ ਜੋਤ ਵਰਮਾ, ਡਾ. ਪੂਨਮ ਸ਼ਰਮਾ, ਡਾ. ਜਸਪ੍ਰੀਤ ਕੌਰ, ਡਾ. ਮਨਦੀਪ ਕੌਰ, ਡਾ. ਵਿਜੇਤਾ ਮਿੱਤਲ, ਪ੍ਰੀਤੀ, ਰੀਟਾ, ਰੇਂਜ ਅਫ਼ਸਰ ਅਮਨਦੀਪ ਕੌਰ, ਸਵਰਨ ਸਿੰਘ ਤੇ ਅਨਮਦੀਪ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਜਰਮਨ, ਸੁਖਜਿੰਦਰ ਸਿੰਘ, ਰਜੇਸ਼ ਵਿੱਕੀ, ਵਿਨੋਦ ਸ਼ਰਮਾ, ਤਰਲੋਚਨ ਸਿੰਘ, ਗੁਰਚਰਨਜੀਤ ਸਿੰਘ ਸੁੱਖੀ ਸਮੇਤ ਵੱਡੀ ਗਿਣਤੀ ਵਾਤਾਰਵਣ ਪ੍ਰੇਮੀਆਂ ਨੇ ਹਿੱਸਾ ਲਿਆ ਅਤੇ ਬੂਟੇ ਲਗਾਉਣ ਤੇ ਇਨ੍ਹਾਂ ਨੂੰ ਸੰਭਾਲਣ ਦਾ ਪ੍ਰਣ ਕੀਤਾ।

 

Tags: DC Patiala , Deputy Commissioner Patiala , Sakshi Sahni , Patiala , World Environment Day , World Environment Day 2022 , Environment Day , Environment , Indian Environment

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD