Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਾਤਾਵਰਨ ਦੀ ਸੰਭਾਲ ਵਿੱਚ ਹਰ ਨਾਗਰਿਕ ਦਾ ਸਹਿਯੋਗ ਅਹਿਮ : ਡਾ. ਪ੍ਰੀਤੀ ਯਾਦਵ

ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਪੰਜਾਬ ਸਰਕਾਰ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਕਰਵਾਏ ਆਨਲਾਈਨ ਸਮਾਗਮ ਵਿੱਚ ਸ਼ਿਰਕਤ ਕੀਤੀ

DC Ropar, Preeti Yadav, Deputy Commissioner Ropar, Rupnagar, Ropar, World Environment Day, World Environment Day 2022, Environment Day, Environment, Indian Environment

Web Admin

Web Admin

5 Dariya News

ਰੂਪਨਗਰ , 05 Jun 2022

Last updated on: Jun 05, 2022, 00:00 IST

ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਉੱਤੇ ਅੱਜ ਪੰਜਾਬ ਸਰਕਾਰ ਵੱਲੋਂ ਵਰਚੂਅਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਵਿਧਾਇਕਾਂ, ਅਧਿਕਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ ਪੰਜਾਬ ਸਰਕਾਰ ਵਲੋਂ ਇਹ ਪ੍ਰੋਗਰਾਮ ' ਸਿਰਫ ਇੱਕ ਧਰਤੀ' ਥੀਮ ਹੇਠ ਕਰਵਾਇਆ ਗਿਆ। 

ਸਕੱਤਰ, ਸਾਇੰਸ ਅਤੇ ਤਕਨਾਲੋਜੀ ਵਿਭਾਗ, ਰਾਹੁਲ ਤਿਵਾੜੀ ਨੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੁਦਰਤ ਦੀਆਂ ਸਭ ਤੋਂ ਅਨਮੋਲ ਵਸਤਾਂ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਅਤੇ ਸਾਂਭ ਸੰਭਾਲ ਦਾ ਸੱਦਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਜੇਕਰ ਇਹ ਕੁਦਰਤੀ ਸਾਧਨ ਸਿਹਤਮੰਦ ਰਹਿਣਗੇ ਤਾਂ ਹੀ ਮਨੁੱਖ ਨਰੋਆ ਅਤੇ ਬਿਮਾਰੀਆਂ ਰਹਿਤ ਜੀਵਨ ਬਸਰ ਕਰ ਸਕਦਾ ਹੈ। 

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਕਾਰਜ ਕਰਨੇ ਚਾਹੀਦੇ ਹਨ, ਜਿਹਨਾਂ ਨਾਲ ਅਸੀਂ ਪਾਣੀ, ਹਵਾ ਅਤੇ ਧਰਤੀ ਨੂੰ ਸਿਹਤਮੰਦ ਰੱਖ ਸਕੀਏ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਇਹੀ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੋਵੇਗੀ ਜੇਕਰ ਅਸੀਂ ਆਪਣੇ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਣ ਅਤੇ ਹੋਰ ਵਿਗਾੜਾਂ ਤੋਂ ਬਚਾ ਸਕੀਏ। 

ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਮਨੁੱਖ ਨੇ ਇਸ ਕਦਰ ਪਾਣੀ, ਹਵਾ ਅਤੇ ਧਰਤੀ 'ਤੇ ਪ੍ਰਦੂਸ਼ਣ ਫੈਲਾ ਦਿੱਤਾ ਹੈ ਕਿ ਨਿੱਤ ਨਵੀਆਂ ਬਿਮਾਰੀਆਂ ਮਨੁੱਖਾਂ ਸਮੇਤ ਹਰੇਕ ਜੀਵ ਜੰਤੂ ਨੂੰ ਆਪਣੀ ਜਕੜ ਵਿਚ ਲੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਸਲਾਂ ਦੇ ਨਾੜ ਨੂੰ ਅੱਗ ਲਗਾ ਕੇ ਅਸੀਂ ਧਰਤੀ ਦੇ ਪੌਸ਼ਟਿਕ ਤੱਤਾਂ ਨੂੰ ਵੀ ਮੁਕਾ ਰਹੇ ਹਾਂ ਅਤੇ ਅੱਗ ਨਾਲ ਹੋਣ ਵਾਲਾ ਧੂੰਆਂ ਜਿੱਥੇ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ ਉੱਥੇ ਸੜਕੀ ਦੁਰਘਟਨਾਵਾਂ ਨੂੰ ਵੀ ਸੱਦਾ ਦਿੰਦਾ ਹੈ। 

ਇਸੇ ਤਰ੍ਹਾਂ ਬਹੁਤ ਤਰ੍ਹਾਂ ਦੀ ਰਹਿੰਦ-ਖੂਹੰਦ ਨਾਲ ਅਸੀਂ ਪਾਣੀਆਂ ਨੂੰ ਵੀ ਗੰਧਲਾ ਕਰਦੇ ਜਾ ਰਹੇ ਹਾਂ।ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸੋਮਿਆਂ ਦੀ ਯੋਗ ਵਰਤੋਂ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਹਤਮੰਦ ਵਾਤਾਵਰਣ ਅਤੇ ਕੁਦਰਤ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। 

ਇਸ ਲਈ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਪਵੇਗਾ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ ਉਹ ਸਾਰੇ ਕਾਰਜ ਕਰੀਏ ਜਿਸ ਨਾਲ ਨਰੋਆ ਕੁਦਰਤੀ ਵਾਤਾਵਰਣ ਬਣਿਆਂ ਰਹੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਸੋਨਾ ਥਿੰਦ ਵਿਸ਼ੇਸ਼ ਤੌਰ ਤੇ ਹਾਜ਼ਰ ਸਨ 

 

Tags: DC Ropar , Preeti Yadav , Deputy Commissioner Ropar , Rupnagar , Ropar , World Environment Day , World Environment Day 2022 , Environment Day , Environment , Indian Environment

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD