Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ ਸੀ ਰੰਧਾਵਾ ਨੇ ਲੋਕਾਂ ਨੂੰ ਹਰਿਆਲੀ ਦੇ ਵਾਹਕ (ਗ੍ਰੀਨ ਅੰਬੈਸਡਰ) ਬਣਨ ਲਈ ਕਿਹਾ

ਵਾਤਾਵਰਣ ਦਿਵਸ ਮੌਕੇ ਵਣ ਵਿਭਾਗ ਨੇ ਜ਼ਿਲ੍ਹੇ ਵਿੱਚ ਵੱਖ ਵੱਖ ਥਾਈਂ ਪੌਦੇ ਲਾ ਕੇ ਵਾਤਾਵਰਣ ਨੂੰ ਬਚਾਉਣ ਦਾ ਅਹਿਦ ਲਿਆ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, World Environment Day, World Environment Day 2022, Environment Day, Environment, Indian Environment

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 05 Jun 2022

Last updated on: Jun 05, 2022, 00:00 IST

ਵਿਸ਼ਵ ਵਾਤਾਵਰਣ ਦਿਵਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਐਤਵਾਰ ਨੂੰ ਲੋਕਾਂ ਨੂੰ ਹਰਿਆਵਲ ਦੇ ਦੂਤ  ਬਣਨ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਉਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ, ਜਿਸ ਨਾਲ ਹਰਿਆਵਲ ਵਿੱਚ ਵਾਧਾ ਹੀ ਨਹੀਂ ਹੋਵੇਗਾ ਸਗੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਧਰਤੀ ਨੂੰ ਰਹਿਣ ਦਾ ਵਧੀਆ ਸਥਾਨ ਵੀ ਮਿਲੇਗਾ।

ਉਨ੍ਹਾਂ ਲੋਕਾਂ ਨੂੰ ਵੱਖ-ਵੱਖ ਮੌਕਿਆਂ ਜਿਵੇਂ ਕਿ ਜਨਮ ਦਿਨ, ਵਿਆਹ, ਵਰ੍ਹੇਗੰਢ ਅਤੇ ਹੋਰਨਾਂ ਮੌਕਿਆਂ 'ਤੇ ਬੂਟੇ ਲਗਾਉਣ ਲਈ ਕਿਹਾ ਤਾਂ ਜੋ ਜ਼ਿੰਦਗੀ ਨਾਲ ਜੁੜੇ ਇਨ੍ਹਾਂ ਪਲਾਂ ਨੂੰ ਹੋਰ ਯਾਦਗਾਰੀ ਬਣਾਇਆ ਜਾ ਸਕੇ ਅਤੇ ਵਾਤਾਵਰਣ ਨੂੰ ਬਚਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ।  ਉਨ੍ਹਾਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਖਾਲੀ ਪਈਆਂ ਥਾਵਾਂ ਤੇ ਵੱਡੇ ਪੱਧਰ ਤੇ ਪੌਦੇ ਲਗਾ ਕੇ ਮਿੰਨੀ ਜੰਗਲ ਵਿਕਸਤ ਕਰਨ।

 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਰਖਤ ਆਲਮੀ ਤਪਸ਼ ਦੇ ਪ੍ਰਭਾਵ ਅਤੇ ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਕਿਉਂਕਿ ਲੋਕਾਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਸਾਫ਼-ਸੁਥਰਾ ਵਾਤਾਵਰਣ ਜ਼ਰੂਰੀ ਹੈ।  ਉਨ੍ਹਾਂ ਕਿਹਾ ਕਿ ਰੁੱਖ ਹੀ ਆਕਸੀਜਨ ਦਾ ਇੱਕੋ ਇੱਕ ਸਰੋਤ ਹਨ, ਜੋ ਧਰਤੀ ਤੇ ਮਨੁੱਖੀ ਜੀਵਨ ਦਾ ਆਧਾਰ ਹਨ।

 ਐਨ.ਪੀ.ਐਸ. ਰੰਧਾਵਾ ਨੇ ਕਿਹਾ ਕਿ ਹਰ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਅੱਗੇ ਆਉਣ ਅਤੇ ਬੂਟੇ ਲਗਾ ਕੇ ਵਾਤਾਵਰਣ ਨੂੰ ਬਚਾਉਣ। ਉਨ੍ਹਾਂ ਕਿਹਾ ਕਿ ਪਲਾਸਟਿਕ ਨੂੰ ਨਾਂਹ, ਰੋਜ਼ਾਨਾ ਜੀਵਨ ਵਿੱਚ ਵਾਤਾਵਰਣ ਪੱਖੀ ਵਸਤਾਂ ਨੂੰ ਹਾਂ, ਸਾਫ਼ ਊਰਜਾ ਆਵਾਜਾਈ ਸਾਧਨਾਂ ਦੀ ਵਰਤੋਂ ਅਤੇ ਬਾਲਣ ਅਧਾਰਿਤ ਵਾਹਨਾਂ ਦੀ ਘੱਟ ਤੋਂ ਘੱਟ ਵਰਤੋਂ ਕਰਕੇ ਅਸੀਂ ਵਾਤਾਵਰਣ ਪੱਖੀ ਸੋਚ ਦਾ ਪ੍ਰਗਟਾਵਾ ਕਰ ਸਕਦੇ ਹਾਂ।

 ਇਸ ਨੇਕ ਕਾਰਜ ਵਿੱਚ ਲੋਕਾਂ ਦੇ ਪੂਰਣ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਨੇ ਬੂਟਿਆਂ ਦੇ ਸਹੀ ਵਿਕਾਸ ਨੂੰ ਯਕੀਨੀ ਬਣਾਉਣ ਲਈ, ਉਨ੍ਹਾਂ ਦੀ ਸਹੀ ਸੰਭਾਲ ਨੂੰ ਵੀ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ।

 ਇਸ ਤੋਂ ਪਹਿਲਾਂ, ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਆਯੋਜਿਤ ਵਰਚੁਅਲ ਰਾਜ ਪੱਧਰੀ ਸਮਾਗਮ ਵਿੱਚ ਭਾਗ ਲਿਆ, ਜਿਸ ਦੀ ਪ੍ਰਧਾਨਗੀ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਕੁਮਾਰ ਵਰਮਾ, ਅਮਰਦੀਪ ਸਿੰਘ ਬੈਂਸ, ਮੁੱਖ ਖੇਤੀਬਾੜੀ ਅਫ਼ਸਰ ਡਾ: ਰਾਜ ਕੁਮਾਰ, ਡੀ.ਐਫ.ਓ ਸਤਿੰਦਰ ਸਿੰਘ ਆਦਿ ਹਾਜ਼ਰ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , World Environment Day , World Environment Day 2022 , Environment Day , Environment , Indian Environment

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD