Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਰਚੁਅਲ ਮੋਡ ਰਾਹੀਂ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਸਮਾਗਮ

ਵਧੀਕ ਡਿਪਟੀ ਕਮਿਸ਼ਨਰ ਨੇ ਸੁੰਦਰ ਬੂਟੇ ਵੰਡ ਕੇ ਵਾਤਾਵਰਣ ਦੀ ਸ਼ੁੱਧਤਾ ਅਤੇ ਆਲੇ-ਦੁਆਲੇ ਨੂੰ ਹਰਿਆ ਭਰਿਆ ਤੇ ਸਾਫ-ਸੁਥਰਾ ਰੱਖਣ ਦਾ ਦਿੱਤਾ ਸੰਦੇਸ਼

Punjab Admin, Ferozpur, World Environment Day, World Environment Day 2022, Environment Day, Environment, Indian Environment

Web Admin

Web Admin

5 Dariya News

ਫਿਰੋਜ਼ਪੁਰ , 05 Jun 2022

Last updated on: Jun 05, 2022, 00:00 IST

ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਐਤਵਾਰ ਨੂੰ ਵਰਚੁਅਲ ਮੋਡ ਰਾਹੀਂ ਸਕੱਤਰ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਸ੍ਰੀ ਰਾਹੁਲ ਤਿਵਾੜੀ ਦੀ ਅਗਵਾਈ ਹੇਠ ਮਨਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗਗਨਦੀਪ ਸਿੰਘ ਵਿਰਕ ਤੋਂ ਇਲਾਵਾ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਵਾਤਾਵਰਣ ਰੱਖਿਆ ਸਬੰਧੀ ਗਤੀਵਿਧੀਆਂ ਨਾਲ ਸਬੰਧਤ ਐਨ.ਜੀ.ਓਜ਼ ਦੇ ਨੁਮਾਇੰਦੇ ਵਰਚੁਅਲ ਮੋਡ ਰਾਹੀਂ ਸ਼ਾਮਿਲ ਹੋਏ।

ਵਿਸ਼ਵ ਵਾਤਾਵਰਣ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨ(ਵਿਕਾਸ) ਗਗਨਦੀਪ ਸਿੰਘ ਵਿਰਕ ਨੇ ਕਿਹਾ ਕਿ ਵਾਤਾਵਰਣ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਰੁਖ ਅਖ਼ਤਿਆਰ ਕਰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਤੀ ਸਾਡਾ ਗੈਰ-ਜ਼ਿੰਮੇਵਾਰਨਾ ਰਵੱਈਆ ਹਵਾ, ਪਾਣੀ, ਮਿੱਟੀ ਵਰਗੀਆਂ ਅਨਮੋਲ ਕੁਦਰਤੀ ਦਾਤਾਂ ਦੇ ਪਲੀਤ ਅਤੇ ਗੰਧਲਾ ਹੋਣ ਦਾ ਕਾਰਨ ਬਣ ਰਿਹਾ ਹੈ। 

ਵਾਤਾਵਰਣ ਦੀ ਸ਼ੁਧਤਾ ਅਤੇ ਰਾਖੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੂਰੇ ਵਿਸ਼ਵ ਵਿੱਚ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ ਪਰੰਤੂ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਹਰ ਦਿਨ ਕੁਦਰਤੀ ਸਰੋਤਾਂ, ਜਲ, ਵਾਯੂ ਅਤੇ ਮਿੱਟੀ ਨੂੰ ਗੰਧਲਾ ਨਾ ਕਰਕੇ ਅਤੇ ਸੁਚੱਜੀ ਵਰਤੋਂ ਕਰ ਕੇ ਵਾਤਾਵਰਣ ਦੀ ਸ਼ੁੱਧਤਾ ਤੇ ਸਾਂਭ-ਸੰਭਾਲ ਵਿੱਚ ਯੋਗਦਾਨ ਪਾਈਏ।

ਇਸ ਅਵਸਰ ’ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸੁੰਦਰ ਬੂਟੇ ਵੰਡ ਕੇ ਵਾਤਾਵਰਣ ਦੀ ਸ਼ੁਧਤਾ ਅਤੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਤੇ ਸਾਫ-ਸੁਥਰਾ ਰੱਖਣ ਦਾ ਸੱਦਾ ਦਿੱਤਾ। ਉਨ੍ਹਾਂ ਵਾਤਾਵਰਣ ਦਿਵਸ ਮੌਕੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਅਤੇ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ ਕੀਤੀ ਜਿਸ ਨਾਲ ਵਾਤਾਵਰਣ ਸਿਹਤਮੰਦ ਤੇ ਨਰੋਆ ਬਣੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਪ੍ਰਦੂਸ਼ਣ ਮੁਕਤ ਤੇ ਸਵੱਛ ਵਾਤਾਵਰਣ ਦੇ ਨਿਰਮਾਣ ਲਈ ਇਕੋ ਵਾਰ ਇਸਤੇਮਾਲ ਹੋਣ ਵਾਲੇ ਪਲਾਸਟਿਕ ਦੇ ਲਿਫਾਫੇ ਅਤੇ ਹੋਰ ਸਾਮਾਨ, ਜੋ ਕਿ ਕੂੜਾ ਕਰਕਟ ਅਤੇ ਹੋਰ ਹਾਨੀਕਾਰਕ ਪ੍ਰਦਾਰਥਾਂ ਦਾ ਰੂਪ ਲੈ ਕੇ ਧਰਤੀ ਅਤੇ ਪਾਣੀ ਨੂੰ ਪ੍ਰਦੂਸ਼ਿਤ ਕਰ ਕੇ ਮਨੁੱਖੀ ਸਿਹਤ ਤੋਂ ਇਲਾਵਾ ਜੀਵ ਜੰਤੂਆਂ ਲਈ ਵੀ ਖ਼ਤਰਾ ਬਣ ਰਿਹਾ ਹੈ, ਦੀ ਵਰਤੋਂ ’ਤੇ ਮਨਾਹੀ ਅਤੇ ਇਨ੍ਹਾਂ ਦੇ ਬਦਲ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਾਲਾ ਪੈਂਫਲੈਟ ਵੀ ਜਾਰੀ ਕੀਤਾ।  

ਇਸ ਸਮਾਗਮ ਵਿੱਚ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਫਿਰੋਜ਼ਪੁਰ ਗੁਰਦਾਸ ਸਿੰਘ, ਚਮਕੌਰ ਸਿੰਘ ਡੀਈਓ ਸਕੈਂਡਰੀ ਫਿਰੋਜ਼ਪੁਰ, ਕੋਮਲ ਅਰੋੜਾ ਡਿਪਟੀ ਡੀਈਓ ਸੈਕੰਡਰੀ ਫਿਰੋਜ਼ਪੁਰ, ਸੁਖਵਿੰਦਰ ਸਿੰਘ ਡਿਪਟੀ ਡੀਈਓ ਐਲੀਮੈਂਟਰੀ, ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਪਿੰਸੀਪਲ, ਪਿੰਸੀਪਲ ਮੋਨਿਕਾ, ਪਿੰਸੀਪਲ ਰੁਪਿੰਦਰ ਕੌਰ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਰੈਡ ਕਰਾਸ ਸੁਸਾਇਟੀ ਦੇ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ।  

 

 

Tags: Punjab Admin , Ferozpur , World Environment Day , World Environment Day 2022 , Environment Day , Environment , Indian Environment

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD