Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਵਾਤਾਵਰਣ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਿੱਧਵਾਂ ਕਨਾਲ ਦੇ ਕੰਢਿਆਂ 'ਤੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਜ਼ਿਲ੍ਹਾ ਵਾਸੀ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਤੇ ਸਾਂਭ ਸੰਭਾਲ ਲਈ ਆਉਣ ਅੱਗੇ : ਸੁਰਭੀ ਮਲਿਕ

DC Ludhiana, Surabhi Malik, Ludhiana, Deputy Commissioner Ludhiana, World Environment Day, World Environment Day 2022, Environment Day, Environment, Indian Environment

Web Admin

Web Admin

5 Dariya News

ਲੁਧਿਆਣਾ , 05 Jun 2022

Last updated on: Jun 05, 2022, 00:00 IST

ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵੱਲੋਂ ਸਿੱਧਵਾਂ ਕਨਾਲ ਦੇ ਕੰਢਿਆਂ 'ਤੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਉਨ੍ਹਾਂ ਲੁਧਿਆਣਾ ਵਾਸੀਆਂ ਕੁਦਰਤ ਦੀਆਂ ਸਭ ਤੋਂ ਅਨਮੋਲ ਵਸਤਾਂ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਅਤੇ ਸਾਂਭ ਸੰਭਾਲ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕੁਦਰਤੀ ਸਾਧਨ ਸਿਹਤਮੰਦ ਰਹਿਣਗੇ ਤਾਂ ਹੀ ਮਨੁੱਖ ਨਰੋਆ ਅਤੇ ਬਿਮਾਰੀਆਂ ਰਹਿਤ ਜੀਵਨ ਬਸਰ ਕਰ ਸਕਦਾ ਹੈ।

ਇਸ ਮੌਕੇ ਉਨ੍ਹਾਂ 'ਲੈਟਸ ਕਲੀਨ ਲੁਧਿਆਣਾ ਫਾਊਂਡੇਸ਼ਨ (ਰਜਿ:)' ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਸਿੱਧਵਾਂ ਕਨਾਲ ਦੇ ਨੇੜੇ ਖਾਲੀ ਪਈ ਜ਼ਮੀਨ ਨੂੰ ਪੱਧਰ ਕਰਕੇ ਓਥੇ ਫੁੱਲਦਾਰ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਜੋ ਲੁਧਿਆਣਾ ਸ਼ਹਿਰ ਨੂੰ ਸਾਫ ਸੁੱਥਰਾ ਤੇ ਹਰਿਆ ਭਰਿਆ ਬਣਾਈ ਰੱਖਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਲੋਧੀ ਕਲੱਬ ਦੀ ਕਾਰਜ਼ਕਾਰੀ ਕਮੇਟੀ ਦੁਆਰਾ ਐਨ.ਜੀ.ਓ. ਸਿਟੀ ਨੀਡਜ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਿਪਟੀ ਕਮਿਸ਼ਨਰ ਵੱਲੋਂ ਆਪਣੇ ਸੰਬੋਧਨ ਵਿੱਚ ਕਿਹਾ ਗਿਆ ਕਿ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਅਜਿਹੇ ਕਾਰਜ ਕਰਨੇ ਚਾਹੀਦੇ ਹਨ ਜਿਹਨਾਂ ਨਾਲ ਅਸੀਂ ਪਾਣੀ, ਹਵਾ ਅਤੇ ਧਰਤੀ ਨੂੰ ਸਿਹਤਮੰਦ ਰੱਖ ਸਕੀਏ। 

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹੀ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੋਵੇਗੀ ਜੇਕਰ ਅਸੀਂ ਆਪਣੇ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਣ ਅਤੇ ਹੋਰ ਵਿਗਾੜਾਂ ਤੋਂ ਬਚਾ ਸਕੀਏ।ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਮਨੁੱਖ ਨੇ ਇਸ ਕਦਰ ਪਾਣੀ, ਹਵਾ ਅਤੇ ਧਰਤੀ ਤੇ ਪ੍ਰਦੂਸ਼ਣ ਫੈਲਾ ਦਿੱਤਾ ਹੈ ਕਿ ਨਿੱਤ ਨਵੀਆਂ ਬਿਮਾਰੀਆਂ ਮਨੁੱਖਾਂ ਸਮੇਤ ਹਰੇਕ ਜੀਵ ਜੰਤੂ ਨੂੰ ਆਪਣੀ ਜਕੜ ਵਿਚ ਲੇ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਫਸਲਾਂ ਦੇ ਨਾੜ ਨੂੰ ਅੱਗ ਲਗਾ ਕੇ ਅਸੀਂ ਧਰਤੀ ਦੇ ਪੌਸ਼ਟਿਕ ਤੱਤਾਂ ਨੂੰ ਵੀ ਮੁਕਾ ਰਹੇ ਹਾਂ ਅਤੇ ਅੱਗ ਨਾਲ ਹੋਣ ਵਾਲਾ ਧੂੰਆਂ ਜਿੱਥੇ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ ਉੱਥੇ ਸੜਕੀ ਦੁਰਘਟਨਾਵਾਂ ਨੂੰ ਵੀ ਸੱਦਾ ਦਿੰਦਾ ਹੈ। ਇਸੇ ਤਰ੍ਹਾਂ ਬਹੁਤ ਤਰ੍ਹਾਂ ਦੀ ਰਹਿੰਦ-ਖੂਹੰਦ ਨਾਲ ਅਸੀਂ ਪਾਣੀਆਂ ਨੂੰ ਵੀ ਗੰਧਲਾ ਕਰਦੇ ਜਾ ਰਹੇ ਹਾਂ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸੋਮਿਆਂ ਦੀ ਯੋਗ ਵਰਤੋਂ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਹਤਮੰਦ ਵਾਤਾਵਰਣ ਅਤੇ ਕੁਦਰਤ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਲਈ ਆਓ ਸਾਰੇ ਪ੍ਰਣ ਕਰੀਏ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ ਉਹ ਸਾਰੇ ਕਾਰਜ ਕਰੀਏ ਜਿਸ ਨਾਲ ਨਰੋਆ ਕੁਦਰਤੀ ਵਾਤਾਵਰਣ ਬਣਿਆਂ ਰਹੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, 'ਲੈਟਸ ਕਲੀਨ ਲੁਧਿਆਣਾ ਫਾਊਂਡੇਸ਼ਨ ਦੇਂ ਮੈਂਬਰ ਕਰਨਲ ਜੇ.ਐਸ. ਗਿੱਲ, ਰਾਧਿਕਾ ਜੈਤਵਾਨੀ, ਦੀਪਇੰਦਰ ਸਿੰਘ ਚਾਹਲ, ਡਾ. ਅਮਨਦੀਪ ਸਿੰਘ ਬੈਂਸ, ਮਨੀਤ ਦਿਵਾਨ, ਮਿਰਦੁਲਾ ਜੈਨ, ਰਾਕੇਸ਼ ਸਿੰਗਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: DC Ludhiana , Surabhi Malik , Ludhiana , Deputy Commissioner Ludhiana , World Environment Day , World Environment Day 2022 , Environment Day , Environment , Indian Environment

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD