Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਵਾਸੀਆਂ ਨੂੰ ਤੋਹਫ਼ਾ

ਲੁਧਿਆਣਾ ਵਿਖੇ 50 ਐੱਮ ਐੱਲ ਡੀ ਸਮਰੱਥਾ ਵਾਲੇ ਸੀ ਈ ਟੀ ਪੀ ਦਾ ਉਦਘਾਟਨ

DC Ludhiana, Surabhi Malik, Ludhiana, Deputy Commissioner Ludhiana, World Environment Day, World Environment Day 2022, Environment Day, Environment, Indian Environment

Web Admin

Web Admin

5 Dariya News

ਲੁਧਿਆਣਾ , 05 Jun 2022

Last updated on: Jun 05, 2022, 00:00 IST

ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਲੁਧਿਆਣਾ, ਖਾਸ ਕਰਕੇ ਸ਼ਹਿਰ ਦੀਆਂ ਹੌਜ਼ਰੀ ਅਤੇ ਡਾਇੰਗ ਸਨਅਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਥਾਨਕ ਤਾਜਪੁਰ ਸੜਕ ਉੱਤੇ 50 ਐੱਮ ਐੱਲ ਡੀ ਸਮਰੱਥਾ ਵਾਲਾ ਸਾਂਝਾ ਗੰਦਾ ਜਲ ਸੋਧਕ ਪਲਾਂਟ (ਸੀ ਈ ਟੀ ਪੀ) ਅੱਜ ਤੋਂ ਸ਼ੁਰੂ ਹੋ ਗਿਆ ਹੈ, ਜਿਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਦੀ ਤਰਫ਼ੋਂ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਦੇ ਸਕੱਤਰ ਸ਼੍ਰੀ ਰਾਹੁਲ ਤਿਵਾੜੀ ਨੇ ਵਰਚੂਅਲ ਤਰੀਕੇ ਨਾਲ ਕੀਤਾ। 

ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਬਚਤ ਭਵਨ ਵਿਖੇ ਹੋਇਆ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਪੰਚਾਲ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੁੱਖ ਇੰਜੀਨੀਅਰ ਸ਼੍ਰੀ ਗੁਲਸ਼ਨ ਰਾਏ, ਬੋਰਡ ਦੇ ਐਸ ਈ ਸ੍ਰ ਗੁਰਬਖਸ਼ ਸਿੰਘ ਗਿੱਲ ਅਤੇ ਹੋਰ ਹਾਜ਼ਰ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਲੁਧਿਆਣਾ ਪੰਜਾਬ ਦੀ ਆਰਥਿਕ ਰਾਜਧਾਨੀ ਹੈ ਅਤੇ ਇਸ ਨੂੰ ਪੰਜਾਬ ਦੇ ਮਾਨਚੈਸਟਰ ਵਜੋਂ ਜਾਣਿਆ ਜਾਂਦਾ ਹੈ। ਡਾਇੰਗ ਅਤੇ ਹੌਜ਼ਰੀ ਲੁਧਿਆਣਾ ਦੀ ਮੁੱਖ ਸਨਅਤ ਹੈ। ਡਾਇੰਗ ਦਾ ਸਭ ਤੋਂ ਵੱਡਾ ਕਲੱਸਟਰ ਤਾਜਪੁਰ ਰੋਡ, ਲੁਧਿਆਣਾ ਵਿਖੇ ਹੈ ਜਿਸ ਵਿੱਚ 102 ਛੋਟੇ ਅਤੇ ਮਾਈਕਰੋ ਸਕੂਲ ਦੇ ਡਾਇੰਗ ਯੂਨਿਟ ਹਨ। 

ਇਨ੍ਹਾਂ ਸਾਰੇ ਡਾਇੰਗ ਯੂਨਿਟਾਂ ਨੇ ਆਪਣੇ ਪ੍ਰੋਸੈਸ ਵਿੱਚੋਂ ਨਿਕਲਣ ਵਾਲੇ ਪਾਣੀ ਨੂੰ ਸਾਫ਼ ਕਰਨ ਲਈ ਆਪਣੇ ਪੱਧਰ ਤੇ ਗੰਦਾ ਜਲ ਸੋਧਕ ਪਲਾਂਟ (ਈ ਟੀ ਪੀ) ਲਗਾਏ ਹੋਏ ਹਨ ਪਰ ਸਕਿਲਡ ਮੈਨ ਪਾਵਰ ਦੀ ਘਾਟ ਅਤੇ ਕਈ ਵਾਰ ਸਹੀ ਢੰਗ ਨਾਲ ਟਰੀਟਮੈਂਟ ਗੰਦਾ ਜਲ ਸੋਧਕ ਪਲਾਂਟ ਨਾ ਚਲਾਉਣ ਕਾਰਨ ਕਈ ਵਾਰ ਨਿਕਾਸੀ ਪਾਣੀ ਦੇ ਕੁੱਝ ਅੰਸ਼ ਨਿਰਧਾਰਤ ਮਾਪਦੰਡਾਂ ਤੋਂ ਵੱਧ ਜਾਂਦੇ ਸਨ।

ਇਸ ਸਮੱਸਿਆ ਨੂੰ ਦੂਰ ਕਰਨ ਲਈ ਅਤੇ ਭਵਿੱਖ ਵਿੱਚ ਤੈਅ ਹੋਣ ਵਾਲੇ ਸਖ਼ਤ ਮਾਪਦੰਡਾਂ ਨੂੰ ਪੂਰਾ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਡਾਇੰਗ ਯੂਨਿਟਾਂ ਦੀ ਐਸ ਪੀ ਵੀ ਦੇ ਰਾਹੀਂ 50 ਐੱਮ ਐੱਲ ਡੀ ਸਮਰੱਥਾ ਦਾ ਸਾਂਝਾ ਗੰਦਾ ਜਲ ਸੋਧਕ ਪਲਾਂਟ (Common Effluent Treatment Plant) ਲਗਵਾਉਣ ਦਾ ਬੀੜਾ ਚੁੱਕਿਆ ਅਤੇ ਪੰਜਾਬ ਸਰਕਾਰ ਵੱਲੋਂ ਸਬਸਿਡੀ ਦਿੱਤੀ ਗਈ।

ਉਹਨਾਂ ਕਿਹਾ ਕਿ ਤਾਜਪੁਰ ਰੋਡ ਦੀਆਂ 102 ਡਾਇੰਗ ਯੂਨਿਟਾਂ ਦਾ ਪਾਣੀ ਸਾਂਝਾ ਗੰਦਾ ਜਲ ਸੋਧਕ ਪਲਾਂਟ ਉਪਰ ਲਿਆ ਕੇ ਸਾਫ਼ ਕੀਤਾ ਜਾਵੇਗਾ। ਇਹ ਪਲਾਂਟ ਐਸ ਬੀ ਆਰ ਤਕਨੀਕ ਤੇ ਆਧਾਰਿਤ ਅਤਿ ਆਧੁਨਿਕ ਤਕਨੀਕ ਨਾਲ ਬਣਿਆ ਹੋਇਆ ਹੈ ਜਿਸ ਕਰਕੇ ਇਹ ਮਾਪਦੰਡਾਂ ਨੂੰ ਪੂਰਾ ਕਰਨ ਲਈ ਸਮਰੱਥ ਹੈ। 

ਸਾਰੀਆਂ ਡਾਇੰਗ ਯੂਨਿਟਾਂ ਵਿੱਚੋ ਨਿਕਲਣ ਵਾਲੇ ਪਾਣੀ ਦੀ ਮਾਤਰਾ ਮਾਪਣ ਲਈ ਆਨਲਾਈਨ ਮੀਟਰ ਲਗਾਏ ਜਾਣਗੇ। ਸੋਧੇ ਹੋਏ ਪਾਣੀ ਦੇ ਮਾਪਦੰਡਾਂ ਨੂੰ ਮਾਪਣ ਲਈ ਵੱਖਰੇ ਸਿਸਟਮ ਲਗਾਏ ਜਾਣਗੇ। ਇਸ ਪਲਾਂਟ ਦੇ ਚੱਲਣ ਨਾਲ ਤਾਜਪੁਰ ਰੋਡ ਦੇ ਸਾਰੇ ਡਾਇੰਗ ਯੂਨਿਟਾਂ ਦਾ ਪਾਣੀ ਨਿਰਧਾਰਤ ਮਾਪਦੰਡਾਂ ਅਧੀਨ ਸਾਫ਼ ਕਰਨ ਵਿੱਚ ਸਹੂਲਤ ਹੋਵੇਗੀ |ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਲਗਾਤਾਰ ਇਸ ਦਿਸ਼ਾ ਵਿੱਚ ਉਪਰਾਲੇ ਜਾਰੀ ਰਹਿਣਗੇ।

 

Tags: DC Ludhiana , Surabhi Malik , Ludhiana , Deputy Commissioner Ludhiana , World Environment Day , World Environment Day 2022 , Environment Day , Environment , Indian Environment

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD