Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਵਾਤਾਵਰਨ ਦਿਵਸ ਮੌਕੇ ‘ਨਾਨਕ ਬਾਗ’ ਦੇ ਨਾਂਅ ’ਤੇ ਲਗਾਏ 17700 ਪੌਦੇ

Azadi Ka Amrit Mahotsav, 75th Anniversary of Indian Independence, 75th years of Independence, World Environment Day, World Environment Day 2022, Environment Day, Environment, Indian Environment

Web Admin

Web Admin

5 Dariya News

ਮਾਨਸਾ , 05 Jun 2022

Last updated on: Jun 05, 2022, 00:00 IST

ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਨੂੰ ਸਮਰਪਿਤ ‘ਨਾਨਕ ਬਾਗ’ ਦੇ ਨਾਂਅ ’ਤੇ ਜ਼ਿਲਾ ਪ੍ਰਸ਼ਾਸਨ ਦੀ ਅਗਵਾਈ ਵਿਚ ਮਨਰੇਗਾ ਕੋਆਰਡੀਨੇਟਰ ਮਨਦੀਪ ਸਿੰਘ ਦੇ ਸਹਿਯੋਗ ਨਾਲ ਰਾਊਂਡ ਗਲਾਸ ਫਾਉਂਡੇਸ਼ਨ ਮੋਹਾਲੀ ਵੱਲੋਂ ਪਿੰਡ ਨੰਗਲ ਖੁਰਦ ਵਿਖੇ ਸਾਢੇ ਚਾਰ ਏਕੜ ਵਿਚ 11500 ਅਤੇ ਪਿੰਡ ਧਲੇਵਾਂ ਵਿਖੇ 3 ਏਕੜ ਵਿੱਚ 6200 ਪੌਦੇ ਯੁਵਕ ਭਲਾਈ ਕਲੱਬਾਂ, ਮਨਰੇਗਾ, ਗਰਾਮ ਪੰਚਾਇਤ ਨੰਗਲ ਖੁਰਦ ਗਰਾਮ ਪੰਚਾਇਤ ਪਿੰਡ ਧਲੇਵਾਂ ਦੇ ਸਹਿਯੋਗ ਨਾਲ ਲਗਾਏ ਗਏ।

ਇਸ ਸਮੇਂ ਇਕੱਤਰ ਹੋਏ ਨੌਜਵਾਨਾਂ, ਮਨਰੇਗਾ ਕਾਮਿਆਂ ਅਤੇ ਗਰਾਮ ਪੰਚਾਇਤਾਂ ਨੂੰ ਸੰਬੋਧਨ ਕਰਦੇ ਹੋਏ ਯੁਵਕ ਸੇਵਾਵਾ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਰਘਬੀਰ ਸਿੰਘ ਮਾਨ ਨੇ ਕਿਹਾ ਕਿ ਵਾਤਾਵਰਨ ਦਿਵਸ ਮਨਾਉਣ ਦਾ ਮੰਤਵ ਖ਼ਾਨਾਪੂਰਤੀ ਨਾ ਹੋ ਕੇ ਇਸ ਮੌਕੇ ਲਗਾਏ ਗਏ ਪੌਦੇ ਦੇ ਦਰੱਖਤ ਬਣਨ ਤੱਕ ਸਾਂਭ ਸੰਭਾਲ ਕਰਨਾ ਹੁੰਦਾ ਹੈ। ਇਸ ਮੌਕੇ ਰਾਉਂਡ ਗਲਾਸ ਫਾਉਂਡੇਸਨ ਮੋਹਾਲੀ ਦੇ ਰਜਨੀਸ਼ ਕੁਮਾਰ, ਰੋਹਿਤ ਕਿ੍ਪਲਾਨੀ, ਗੁਰਸਿਮਰਨ ਮਲੇਰਕੋਟਲਾ ਅਤੇ ਸੁਖਜੀਤ ਸਿੰਘ ਬੀਰੋਕੇ ਨੇ ਵੀ ਸੰਬੋਧਨ ਕੀਤਾ।

ਮਨਦੀਪ ਸਿੰਘ ਕੁਆਡੀਨੇਟਰ ਮਨਰੇਗਾ ਅਤੇ ਸਰਬਜੀਤ ਸਿੰਘ ਯੂਥ ਅਫ਼ਸਰ ਨਹਿਰੂ ਯੁਵਾ ਕੇਂਦਰ ਨੇ ਕਿਹਾ ਕਿ ਸਾਡਾ ਵਾਤਾਵਰਨ ਬਹੁਤ ਹੀ ਜਿਆਦਾ ਪ੍ਰਦੂਸ਼ਿਤ ਹੋ ਚੁੱਕਾ ਹੈ ਜਿਸ ਕਾਰਨ ਸਾਨੂੰ ਬਹੁਤ ਹੀ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮਨੁੱਖ ਦਾ ਹਵਾ ਵਿੱਚ ਸਾਹ ਲੈਣਾ ਔਖਾ ਹੋ ਗਿਆ ਹੈ ਸੋ ਸਾਨੂੰ ਚੌਗਿਰਦੇ ਦੀ ਸਾਂਭ-ਸੰਭਾਲ ਲਈ  ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ।

ਇਸ ਮੌਕੇ ਲੋਕ ਭਲਾਈ ਕਲੱਬ ਖੀਵਾ ਮੀਹਾ ਸਿੰਘ ਵਾਲਾ, ਬਾਬਾ ਅੰਗੜ ਦਾਸ ਕਲੱਬ ਧਲੇਵਾਂ ਦਸਮੇਸ਼ ਯੁਵਕ ਸੇਵਾਵਾਂ ਕਲੱਬ ਬੀਰੋਕੇ , ਹਰਵਿੰਦਰ ਕੌਰ ਸਰਪੰਚ ਨੰਗਲ ਖੁਰਦ, ਸੁਖਜੀਤ ਕੌਰ ਸਰਪੰਚ ਮੌਜੀਆ ਸਰਬਜੀਤ ਕੌਰ, ਬਲਜੀਤ ਕੌਰ ਨੰਗਲ ਖੁਰਦ ਤੋਂ ਇਲਾਵਾ ਜੱਗਾ ਸਿੰਘ ਅਲੀਸੇਰ , ਨਿਰਮਲ ਸਿੰਘ ਮੌਜੀਆ, ਅਮਨਦੀਪ ਸਿੰਘ ਹੀਰਕੇ, ਗੁਰਪ੍ਰੀਤ ਸਿੰਘ ਭੰਮਾ(ਚਾਰੇ ਸਟੇਟ ਅਵਾਰਡੀ), ਦੀਦਾਰ ਮਾਨ ਭੈਣੀ ਬਾਘਾ, ਮਨਜੀਤ ਭੱਟੀ ਫੱਤਾ ਮਾਲੋਕਾ, ਸਰਪੰਚ ਹਰਦੇਵ ਸਿੰਘ ਧਲੇਵਾਂ, ਗੁਰਪਿਆਰ ਸਿੰਘ ਢੇਰ ਫਤਿਆਬਾਦ ਹਰਿਆਣਾ, ਮਨਦੀਪ ਸਿੰਘ ਮਨਰੇਗਾ ਕੋਆਡੀਨੇਟਰ, ਬੀ ਡੀ ਪੀ ਓ  ਬਲਦੇਵ ਸਿੰਘ ਜੇ ਈ ਕੁਲਦੀਪ ਸਿੰਘ, ਸਤਨਾਮ ਸਿੰਘ ,ਨਰਿੰਦਰ ਸਰਮਾ, ਗੁਰਸੇਵਕ ਟਾਂਡੀਆ ਮਲਕੀਤ ਸਿੰਘ ਟਾਂਡੀਆਂ ਅਤੇ ਨਹਿਰੂ ਯੁਵਾ ਕੇਂਦਰ ਦੇ ਸੰਦੀਪ ਘੰਡ ਵੀ ਮੌਜੂਦ ਸਨ।    

 

Tags: Azadi Ka Amrit Mahotsav , 75th Anniversary of Indian Independence , 75th years of Independence , World Environment Day , World Environment Day 2022 , Environment Day , Environment , Indian Environment

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD