Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਇਕ ਵਾਰ ਵਰਤੋਂ ਵਿੱਚ ਆਉਣ ਵਾਲੀ ਪਲਾਸਟਿਕ 'ਤੇ ਪਾਬੰਦੀ ਲਾਉਣ ਦਾ ਐਲਾਨ

‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਪੁਰਸਕਾਰ’ ਮੌਜੂਦਾ ਸਾਲ ਤੋਂ ਸ਼ੁਰੂ ਹੋਵੇਗਾ

Rahul Tewari, Punjab Government, Punjab Admin, World Environment Day, World Environment Day 2022, Environment Day, Environment, Indian Environment

Web Admin

Web Admin

5 Dariya News

ਚੰਡੀਗੜ੍ਹ , 05 Jun 2022

Last updated on: Jun 05, 2022, 00:00 IST

ਸੂਬੇ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣ ਲਈ ਕਾਰਬਨ ਨਿਕਾਸੀ ਨੂੰ ਘਟਾਉਣ ਵਾਸਤੇ ਪੰਜਾਬ ਸਰਕਾਰ ਨੇ ਅੱਜ ਆਉਂਦੇ ਜੁਲਾਈ ਮਹੀਨੇ ਤੋਂ ਇਕ ਵਾਰ ਵਰਤੋਂ ਵਿਚ ਆਉਣ ਵਾਲੇ ਪਲਾਸਿਟਕ (ਸਿੰਗਲ ਯੂਜ਼ ਪਲਾਸਟਿਕ) 'ਤੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।ਵਿਸ਼ਵ ਵਾਤਾਵਰਣ ਦਿਵਸ-2022 ਨੂੰ ਮਨਾਉਣ ਲਈ ਵਰਚੁਅਲ ਤੌਰ ’ਤੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਦੇ ਸਕੱਤਰ ਰਾਹੁਲ ਤਿਵਾੜੀ ਨੇ ਸੂਬੇ ਵਿੱਚ ਵਾਤਾਵਰਣ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਅਤੇ ਸਿਹਤਮੰਦ ਬਣਾਉਣ ਲਈ ਜੁਲਾਈ 2022 ਤੋਂ ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ ਲਾਈ ਜਾਵੇਗੀ। ਰਾਹੁਲ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

ਸੂਬਾ ਭਰ ਵਿੱਚ 55 ਐਸ.ਟੀ.ਪੀਜ਼ ਸਥਾਪਤ ਕਰਨ ਦਾ ਐਲਾਨ ਕਰਦਿਆਂ ਸਕੱਤਰ ਨੇ ਦੱਸਿਆ ਕਿ ਇਹ ਅਤਿ-ਆਧੁਨਿਕ ਪਲਾਂਟ ਜਲ ਪ੍ਰਦੂਸ਼ਣ ਦੇ ਪੱਧਰ ਨੂੰ ਕੁਝ ਹੱਦ ਤੱਕ ਘਟਾਉਣ ਦੇ ਨਾਲ-ਨਾਲ ਸੋਧੇ ਹੋਏ ਪਾਣੀ ਦੀ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਲਈ ਵਰਤੋਂ ਕਰਨਗੇ। ਜੈਵਿਕ ਬਾਲਣ ਅਧਾਰਿਤ ਉਦਯੋਗਿਕ ਇਕਾਈਆਂ ਨੂੰ ਕੁਦਰਤੀ ਗੈਸ ਅਧਾਰਿਤ ਯੂਨਿਟਾਂ ਵਿੱਚ ਤਬਦੀਲ ਕਰਨ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਿਕ ਇਕਾਈਆਂ ਵਿੱਚ ਅਤਿ ਆਧੁਨਿਕ ਮੀਟਰ ਲਗਾ ਕੇ ਉਦਯੋਗਿਕ ਇਕਾਈਆਂ ਦੀ ਆਨਲਾਈਨ ਨਿਗਰਾਨੀ ਸ਼ੁਰੂ ਕੀਤੀ ਹੈ ਅਤੇ ਨਾਲ ਹੀ ਇਸ ਦੀ ਜਾਂਚ ਕਰਨ ਲਈ ਆਨਲਾਈਨ ਨਿਗਰਾਨੀ ਸਟੇਸ਼ਨ ਵੀ ਸ਼ੁਰੂ ਕੀਤੇ ਹਨ ਤਾਂ ਕਿ ਪਾਣੀ ਅਤੇ ਹਵਾ ਦੇ ਪ੍ਰਦੂਸ਼ਣ ਦਾ ਪੱਧਰ ਘਟਾਇਆ ਜਾ ਸਕੇ। ਰਾਹੁਲ ਤਿਵਾੜੀ ਨੇ ਦੱਸਿਆ ਕਿ ਇਸ ਸਾਲ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਤੈਅ ਕੀਤਾ ਹੈ ਅਤੇ ਕਾਰਬਨ ਨਿਕਾਸੀ ਨੂੰ ਘਟਾਉਣ ਲਈ ‘ਕਲਾਈਮੇਟ ਐਕਸ਼ਨ ਪਲਾਨ 2.0’ ਤਿਆਰ ਹੈ।

ਇਕ ਹੋਰ ਪਹਿਲਕਦਮੀ ਵਿੱਚ ਸਕੱਤਰ ਨੇ ਵਾਤਾਵਰਨ ਦੀ ਰਾਖੀ ਅਤੇ ਸੂਬੇ ਦੇ ਬਹੁਮੁੱਲੇ ਕੁਦਰਤੀ ਵਸੀਲਿਆਂ ਦੀ ਸੰਭਾਲ ਵਿੱਚ ਸ਼ਾਨਦਾਰ ਯੋਗਦਾਨ ਲਈ ਮੌਜੂਦਾ ਵਰ੍ਹੇ ਤੋਂ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਪੁਰਸਕਾਰ’ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪੁਰਸਕਾਰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵਿਅਕਤੀਆਂ/ਸੰਸਥਾਵਾਂ ਵੱਲੋਂ ਕੀਤੀ ਗਈ ਬੇਮਿਸਾਲ ਮਿਹਨਤ ਦਾ ਸਨਮਾਨ ਹੋਵੇਗਾ। 

ਰਾਹੁਲ ਤਿਵਾੜੀ ਨੇ ਕਿਹਾ ਕਿ ਇਹ ਐਵਾਰਡ ਧਰਤੀ ਦੇ ਮਹਾਨ ਸਪੁੱਤਰ ਅਤੇ ਮਹਾਨ ਸ਼ਹੀਦ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ, ਜਿਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ।ਇਸ ਮੌਕੇ ਸਕੱਤਰ ਨੇ 50 ਐਮ.ਐਲ.ਡੀ. ਦੀ ਸਮਰੱਥਾ ਵਾਲਾ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.), ਲੁਧਿਆਣਾ ਅਤੇ ਕਪੂਰਥਲਾ ਵਿਖੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ ਸਥਾਪਤ ਤੰਦਰੁਸਤ ਪੰਜਾਬ ਮਿਸ਼ਨ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਿਖਾਉਣ ਲਈ ਗੈਲਰੀ ਨੂੰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ।ਉਨ੍ਹਾਂ ਨੇ ਪੰਜਾਬ ਜੀਵ-ਵਿਭਿੰਨਤਾ ਬੋਰਡ ਅਤੇ ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਕੌਂਸਲ ਵੱਲੋਂ ਸਾਂਝੇ ਤੌਰ ’ਤੇ ਪ੍ਰਕਾਸ਼ਿਤ ਕੌਫੀ ਟੇਬਲ ਬੁੱਕ ‘ਥ੍ਰੈਟਨਡ ਫਲੋਰਾ ਐਂਡ ਫੌਨਾ ਆਫ ਪੰਜਾਬ’ ਵੀ ਜਾਰੀ ਕੀਤੀ। 

ਮਿਸ਼ਨ ਤੰਦਰੁਸਤ ਪੰਜਾਬ ਦੀ ਸੁਸਾਇਟੀ ਵੱਲੋਂ ਤਿਆਰ ਵਿੱਤੀ ਸਾਲ 2022-23 ਲਈ ਮਿਸ਼ਨ ਤੰਦਰੁਸਤ ਪੰਜਾਬ ਕਾਰਜ ਯੋਜਨਾ ਅਤੇ ਵਿਦਿਆਰਥੀ ਗਤੀਵਿਧੀ ਬਾਰੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੁਆਰਾ ਜਲਵਾਯੂ ਤਬਦੀਲੀ ਸਬੰਧੀ ਤਿਆਰ ਕੀਤੀ ਪੁਸਤਕ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਾਤਾਵਰਨ ਐਕਟ, ਨਿਯਮਾਂ ਅਤੇ ਨਿਯਮਾਂ ਬਾਰੇ ਤਿਆਰੀ ਕੀਤੀ ਸੰਖੇਪ ਸੂਚਨਾ ਨੂੰ ਵੀ ਜਾਰੀ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਡਾ. ਆਦਰਸ਼ ਪਾਲ ਵਿੱਗ ਤੇ ਮੈਂਬਰ ਸਕੱਤਰ ਇੰਜੀਨੀਅਰ ਕਰੁਨੇਸ਼ ਗਰਗ, ਵਾਤਾਵਰਨ ਅਤੇ ਜਲਵਾਯੂ ਬਦਲਾਅ ਦੇ ਡਾਇਰੈਕਟਰ ਡਾ. ਮਨੀਸ਼ ਕੁਮਾਰ, ਪੁਸ਼ਪਾ ਗੁਜਰਾਲ ਸਾਇੰਸ ਯੂਨੀਵਰਸਿਟੀ, ਕਪੂਰਥਲਾ ਦੇ ਡਾਇਰੈਕਟਰ ਜਨਰਲ ਡਾ. ਨੀਲਿਮਾ ਜੀਰਥ, ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਕੌਂਸਲ ਦੇ ਪ੍ਰਬੰਧਕੀ ਡਾਇਰੈਕਟਰ ਡਾ. ਜੇ.ਕੇ. ਅਰੋੜਾ ਅਤੇ ਮਿਸ਼ਨ ਤੰਦਰਪਸਤ ਪੰਜਾਬ ਦੇ ਨੋਡਲ ਅਫਸਰ ਗੁਰਹਰਮਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

 

Tags: Rahul Tewari , Punjab Government , Punjab Admin , World Environment Day , World Environment Day 2022 , Environment Day , Environment , Indian Environment

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD