Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰ ਮਨੁੱਖ ਲਗਾਵੇ 5 ਰੁੱਖ : ਕੁਲਤਾਰ ਸਿੰਘ ਸੰਧਵਾ

ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਦਵਾਨਾਂ ਵਲੋਂ ਮਿੱਟੀ, ਪਾਣੀ ਅਤੇ ਹਵਾ ਬਚਾਉਣ ਦਾ ਸੱਦਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, World Environment Day, World Environment Day 2022, Environment Day, Environment, Indian Environment, Sant Balbir Singh Seechewal

Web Admin

Web Admin

5 Dariya News

ਅੰਮ੍ਰਿਤਸਰ , 05 Jun 2022

Last updated on: Jun 05, 2022, 00:00 IST

ਪਿੰਗਲਵਾੜਾ ਦੇ ਬਾਣੀ ਭਗਤ ਪੂਰਨ ਸਿੰਘ ਦੇ 118ਵਾਂ ਜਨਮ ਦਿਹਾੜੇ ਸਬੰਧੀ ਕਰਵਾਏ ਸਮਾਗਮ ਜੋ ਕਿ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਸੀ ਮੌਕੇ ਬੋਲਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸੱਦਾ ਦਿੱਤਾ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਹਰ ਮਨੁੱਖ 5 ਰੁੱਖ ਲਗਾਵੇ।ਉਨਾਂ ਕਿਹਾ ਕਿ ਇਸ ਵੇਲੇ ਪੰਜਾਬ ਦਾ ਜੰਗਲਾਤ ਹੇਠ ਰਕਬਾ ਨਾਂਹ ਦੇ ਬਰਾਬਰ ਹੈ, ਜਿਸਨੂੰ ਵਧਾਉਣ ਦੀ ਲੋੜ ਹੈ ਉਨਾਂ ਕਿਹਾ ਕਿ ਪੰਜਾਬ ਦਾ ਪਾਣੀ ਵੀ ਪਲੀਤ ਹੋ ਰਿਹਾ ਹੈ ਅਤੇ ਧਰਤੀ ਹੇਠ ਪਾਣੀ ਖ਼ਤਮ ਹੋ ਰਿਹਾ ਹੈ। 

ਜਿਸਨੂੰ ਬਚਾਉਣ ਲਈ ਵੱਡੇ ਹੰਭਲੇ ਦੀ ਲੋੜ ਹੈ। ਉਨਾਂ ਕਿਹਾ ਕਿ ਇਸ ਲਈ ਪੰਜਾਬ ਸਰਕਾਰ ਤੁਹਾਡੇ ਨਾਲ ਹੈ ਪਰ ਇਹ ਕੰਮ ਆਪਾਂ ਸਾਰਿਆਂ ਨੂੰ ਮਿੱਲ ਕੇ ਕਰਨਾ ਹੈ।ਉਨਾਂ ਕਿਹਾ ਕਿ ਭਗਤ ਪੂਰਨ ਸਿੰਘ ਨੇ ਕਈ ਵਰ੍ਹੇ ਪਹਿਲਾਂ ਸਾਨੂੰ ਵਾਤਾਵਰਨ ਬਚਾਉਣ ਦਾ ਸੱਦਾ ਦੇ ਗਏ ਸਨ, ਪਰ ਅਸੀਂ ਉਸਨੂੰ ਗੰਭੀਰਤਾ ਨਾਲ ਨਹੀਂ ਲਿਆ। ਪਰ ਅੱਜ ਸਾਨੂੰ ਇਹ ਸੱਦਾ ਹਕੀਕਤ ਵਿੱਚ ਅਪਣਾਉਣ ਦੀ ਲੋੜ ਹੈ ਤਾਂ ਹੀ ਜੋ ਅਸੀਂ ਆਉਣ ਵਾਲੀ ਪੀੜ੍ਹੀਆਂ ਨੂੰ ਸੁਰੱਖਿਅਤ ਬਚਾ ਸਕਾਂਗਾ। 

ਉਨਾਂ ਕਿਹਾ ਕਿ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੁਨੀਆਂ ਦੀਆਂ ਮਹਾਨ ਸੰਸਥਾਵਾਂ ਵਿਚੋਂ ਇਕ ਹੈ ਅਤੇ ਇਨਾਂ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਲਗਾਈ ਜਾਗ ਅੱਜ ਦੀਵੇ ਬਣ ਕੇ ਲੋਅ ਦੇਣ ਲੱਗੀ ਹੈ। ਆਸ ਹੈ ਕਿ ਵਿਰਲੇ ਟਾਂਵੇ ਜੱਗਦੇ ਇਹ ਦੀਵੇ ਛੇਤੀ ਹੀ ਚਾਨਣ ਦਾ ਰੂਪ ਧਾਰਨ ਕਰਨਗੇ। ਉਨਾਂ ਕਿਹਾ ਕਿ ਆਬਾਦੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਅਸੀਂ ਕੁਦਰਤੀ ਸਰੋਤਾਂ ਦਾ ਦੁਰਉਪਯੋਗ ਕੀਤਾ ਹੈ ਅਤੇ ਲਗਾਤਾਰ ਕਰ ਰਹੇ ਹਾਂ। ਜਿਸ ਲਈ ਸਾਨੂੰ ਸੁਚੇਤ ਹੋਣ ਦੀ ਲੋੜ ਹੈ। 

ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਣੀ ਬਚਾਉਣ ਲਈ ਝੌਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਹੈ, ਜਿਸ ਨੂੰ ਜ਼ਮੀਨੀ ਹਕੀਕਤ ਉਤੇ ਕਿਸਾਨ ਹੀ ਅਪਣਾ ਕੇ ਪਾਣੀ ਬਚਾ ਸਕਦੇ ਹੈ। ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ , ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਬੀਬੀ ਜੀਵਨਜੋਤ ਕੌਰ, ਗਿਆਨੀ ਕੇਵਲ ਸਿੰਘ, ਬੀਬੀ ਇੰਦਰਜੀਤ ਕੌਰ, ਸ: ਕਾਹਨ ਸਿੰਘ ਪਨੂੰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਸ੍ਰੀ ਉਮੇਂਦਰ ਦੱਤ, ਡਾ. ਗੁਰਚਰਨ ਸਿੰਘ ਨੂਰਪੂਰ, ਸ: ਗੁਰਪ੍ਰੀਤ ਸਿੰਘ ਚੰਦਬਾਜਾ, ਸ੍ਰੀ ਰਾਜਬੀਰ ਸਿੰਘ, ਸ੍ਰੀ ਅਰਵਿੰਦਰ ਸਿੰਘ ਭੱਟੀ ਅਤੇ ਹੋਰ ਸ਼ਖਸ਼ੀਅਤਾਂ ਨੇ ਸੰਬੋਧਨ ਕੀਤਾ। 

 

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , World Environment Day , World Environment Day 2022 , Environment Day , Environment , Indian Environment , Sant Balbir Singh Seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD