Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

75ਵਾਂ ਆਜ਼ਾਦੀ ਦਾ ਅੰਮ੍ਰਿਤ ਮਹਾ ਉਤਸਵ : ਸਰੀਰਕ ਅਤੇ ਮਾਨਸਿਕ ਸਿਹਤ ਲਈ ਵਾਤਾਵਰਨ ਨੂੰ ਸ਼ੁੱਧ ਰੱਖਣਾ ਸਮੇਂ ਦੀ ਮੁੱਖ ਲੋੜ : ਬ੍ਰਮ ਸ਼ੰਕਰ ਜ਼ਿੰਪਾ

ਵਿਸ਼ਵ ਵਾਤਾਵਰਨ ਦਿਵਸ ਮੌਕੇ ਕੈਬਨਿਟ ਮੰਤਰੀ ਨੇ ਸਾਈਕਲ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Azadi Ka Amrit Mahotsav, 75th Anniversary of Indian Independence, 75th years of Independence, World Environment Day, World Environment Day 2022, Environment Day, Environment, Indian Environment

Web Admin

Web Admin

5 Dariya News

ਹੁਸ਼ਿਆਰਪੁਰ , 05 Jun 2022

Last updated on: Jun 05, 2022, 00:00 IST

75ਵੇਂ ਆਜ਼ਾਦੀ ਦੇ ਅੰਮ੍ਰਿਤ ਮਹਾ ਉਤਸਵ ਤਹਿਤ ਵਣ ਮੰਡਲ ਹੁਸ਼ਿਆਰਪੁਰ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਫਿਟ ਬਾਈਕਰਜ਼ ਕਲੱਬ ਦੇ ਸਹਿਯੋਗ ਨਾਲ ਸਾਈਕਲ ਮੈਰਾਥਨ ਦਾ ਆਯੋਜਨ ਕੀਤਾ ਗਿਆ।  ਇਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਸਾਈਕਲ ਮੈਰਾਥਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। 

ਨਗਰ ਨਿਗਮ ਚੌਕ ਹੁਸ਼ਿਆਰਪੁਰ ਤੋਂ ਵਣ ਚੇਤਨਾ ਪਾਰਕ ਬਸੀ ਪੁਰਾਣੀ ਤੱਕ ਕਰਵਾਈ ਗਈ ਸਾਈਕਲ ਮੈਰਾਥਨ ਵਿੱਚ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨਾਲ ਸਾਈਕਲ ਚਲਾ ਕੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਅਤੇ ਨੌਜਵਾਨਾਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਵਣ ਮੰਡਲ ਅਫ਼ਸਰ ਹੁਸ਼ਿਆਰਪੁਰ ਸ੍ਰੀ ਅਮਨੀਤ ਸਿੰਘ ਵੀ ਹਾਜ਼ਰ ਸਨ।

 ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਈਕਲ ਮੈਰਾਥਨ ਦਾ ਮੰਤਵ ਨੌਜਵਾਨਾਂ ਨੂੰ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਹੈ ਅਤੇ ਸਾਈਕਲ ਦੀ ਵਰਤੋਂ ਰੋਜ਼ਾਨਾ ਦੇ ਕੰਮਾਂ ਲਈ ਕਰਨਾ ਹੈ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਮਦਦ ਮਿਲ ਸਕੇ।  ਉਨ੍ਹਾਂ ਕਿਹਾ ਕਿ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਵਾਤਾਵਰਣ ਨੂੰ ਸ਼ੁੱਧ ਕਰਨਾ ਸਮੇਂ ਦੀ ਮੁੱਖ ਲੋੜ ਹੈ, ਇਸ ਲਈ ਵਾਤਾਵਰਨ ਨੂੰ ਸਿਹਤਮੰਦ ਬਣਾਉਣ ਲਈ ਹਰ ਵਿਅਕਤੀ ਦਾ ਯੋਗਦਾਨ ਬਹੁਤ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਨ ਦੀ ਸੰਭਾਲ ਲਈ ਗੰਭੀਰਤਾ ਨਾਲ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਡਾਂ ਨਾਲ ਜੁੜਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ।  ਇਸ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ।ਵਣ ਚੇਤਨਾ ਪਾਰਕ ਬਸੀ ਪੁਰਾਣੀ ਪੁੱਜਣ 'ਤੇ ਕੈਬਨਿਟ ਮੰਤਰੀ ਵੱਲੋਂ ਬੂਟੇ ਲਗਾਏ ਗਏ। ਇਸ ਦੌਰਾਨ ਉਨ੍ਹਾਂ  ਕਰੀਬ 3 ਲੱਖ ਰੁਪਏ ਦੀ ਲਾਗਤ ਨਾਲ ਬਣੇ ਰਨਿੰਗ ਟਰੈਕ ਅਤੇ ਨੇਚਰ ਇੰਟਰਪ੍ਰੀਟੇਸ਼ਨ ਸੈਂਟਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। 

ਉਨ੍ਹਾਂ ਕਿਹਾ ਕਿ ਜਿੱਥੇ 1.3 ਕਿਲੋਮੀਟਰ ਦਾ ਰਨਿੰਗ ਟ੍ਰੈਕ ਹਰ ਉਮਰ ਵਰਗ ਦੇ ਲੋਕਾਂ ਲਈ ਸੈਰ ਕਰਨ ਅਤੇ ਰਨਿੰਗ ਲਈ ਲਾਹੇਵੰਦ ਸਾਬਤ ਹੋਵੇਗਾ, ਉਥੇ ਹੀ ਕੁਦਰਤ ਨਾਲ ਸਬੰਧਤ ਦਸਤਾਵੇਜ਼ੀ ਫਿਲਮਾਂ ਦਿਖਾਉਣ ਲਈ ਸਕਰੀਨ ਦੇ ਨਾਲ ਇਕ ਪ੍ਰੋਜੈਕਟਰ ਦੀ ਵਿਸ਼ੇਸ਼ਤਾ ਵਾਲਾ ਨੇਚਰ ਇੰਟਰਪ੍ਰੀਟੇਸ਼ਨ ਸੈਂਟਰ ਲੋਕਾਂ ਨੂੰ ਕੁਦਰਤ ਨਾਲ ਜੋੜਨ ਦਾ ਕੰਮ ਕਰੇਗਾ। 

ਬੂਟੇ ਲਗਾਉਂਦੇ ਹੋਏ ਉਨ੍ਹਾਂ ਨੇ ਇਕਜੁੱਟਤਾ ਅਤੇ ਸਾਂਝੇ ਯਤਨਾਂ ਨਾਲ ਸੂਬੇ ਨੂੰ ਹਰਿਆ ਭਰਿਆ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਿਵਾਰ ਦੇ ਹਰ ਮੈਂਬਰ ਨੂੰ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਇਸ ਦੀ ਸੰਭਾਲ ਕਰਨੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਖਾਲੀ ਪਈਆਂ ਥਾਵਾਂ ’ਤੇ ਬੂਟੇ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। 

ਇਸ ਮੌਕੇ ਪਰਮਜੀਤ ਸਿੰਘ ਸਚਦੇਵਾ, ਸਤਵੰਤ ਸਿੰਘ ਸਿਆਣ, ਅਜੇ ਵਰਮਾ, ਸੁਮੇਸ਼ ਸੋਨੀ, ਵਰਿੰਦਰ ਵੈਦ, ਬਲਰਾਜ ਸਿੰਘ ਚੌਹਾਨ, ਦਲੀਪ ਓਹਰੀ, ਕੌਂਸਲਰ ਜਸਪਾਲ ਚੇਚੀ, ਵਰਿੰਦਰ ਸ਼ਰਮਾ ਬਿੰਦੂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Azadi Ka Amrit Mahotsav , 75th Anniversary of Indian Independence , 75th years of Independence , World Environment Day , World Environment Day 2022 , Environment Day , Environment , Indian Environment

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD