Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sri Darbar Sahib, Sri Harmandir Sahib, Giani Harpreet Singh, Jathedar Sri Akal Takht sahib

Web Admin

Web Admin

5 Dariya News

ਅੰਮ੍ਰਿਤਸਰ , 05 Jun 2022

Last updated on: Jun 05, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਪਾਵਨ ਅਸਥਾਨ ’ਤੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਮੈਂ ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸ਼ਰਧਾ ਨਾਲ ਆਪਣਾ ਸਿਰ ਝੁਕਾਇਆ ਅਤੇ ਅਰਦਾਸ ਕੀਤੀ ਕਿ ਮੇਰੀ ਸਰਕਾਰ ਦਾ ਹਰੇਕ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਪ੍ਰਤੀ ਸਮਰਪਿਤ ਹੋਵੇ।”

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਲੰਮੇ ਸਮੇਂ ਤੋਂ ਦੁਨਿਆਵੀ ਅਤੇ ਅਧਿਆਤਮਕ ਸ਼ਕਤੀਆਂ ਦਾ ਸਰੋਤ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ ਸਿੱਖ ਹੀ ਨਹੀਂ ਸਗੋਂ ਹਰੇਕ ਪੰਜਾਬੀ ਮਹਾਨ ਗੁਰੂ ਸਾਹਿਬਾਨ ਦੀ ਬਖਸ਼ਿਸ਼ ਪ੍ਰਾਪਤ ਇਸ ਪਾਵਨ ਅਸਥਾਨ ਤੋਂ ਸ਼ਕਤੀ ਹਾਸਲ ਕਰਦਾ ਹੈ। ਭਗਵੰਤ ਮਾਨ ਨੇ ਅਰਦਾਸ ਕੀਤੀ ਕਿ ਸੂਬੇ ਵਿਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰੇਕ ਖੇਤਰ ਵਿਚ ਮੁਲਕ ਦੀ ਅਗਵਾਈ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਵੱਡਾ ਫਤਵਾ ਦਿੱਤਾ ਜਿਸ ਕਰਕੇ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰਨ ਲਈ ਉਹ ਅਕਾਲ ਪੁਰਖ ਦੀਆਂ ਮਿਹਰਾਂ ਹਾਸਲ ਕਰਨ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਅਸਥਾਨ ਉਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਅਤੇ ਇੱਥੇ ਆਉਣ ਨਾਲ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਮਿਸ਼ਨਰੀ ਭਾਵਨਾ ਨਾਲ ਕਰਨ ਲਈ ਨਵੇਂ ਉਤਸ਼ਾਹ ਤੇ ਜੋਸ਼ ਨਾਲ ਭਰ ਦਿੱਤਾ ਹੈ।

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚ ਵਿਸਥਾਰ ਵਿਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਨੂੰ ਦਰਪੇਸ਼ ਸਮਾਜਿਕ ਤੇ ਧਾਰਮਿਕ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ਉਤੇ ਪਾਉਣ ਲਈ ਨੌਜਵਾਨਾਂ ਦੀ ਵੱਧ ਸ਼ਮੂਲੀਅਤ ਵਾਲੇ ਮਸਲਿਆਂ ਉਤੇ ਵੀ ਚਰਚਾ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾਕਟਰ ਅਜੇ ਕੁਮਾਰ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਸ੍ਰੀ ਅਰਣਪਾਲ ਸਿੰਘ, ਡੀ ਸੀ ਪੀ ਪਰਮਿੰਦਰ ਸਿੰਘ ਭੰਡਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sri Darbar Sahib , Sri Harmandir Sahib , Giani Harpreet Singh , Jathedar Sri Akal Takht sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD