Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਜਾਗਰੂਕਤਾ/ ਸੱਭਿਆਚਾਰਕ ਸਮਾਗਮ ਦਾ ਆਯੋਜਨ

ਵਾਤਾਵਰਨ ਦੀ ਸੰਭਾਲ ਲਈ ਕੰਮ ਕਰਨ ਵਾਲੇ 15 ਕਿਸਾਨਾਂ ਦਾ ਵਿਸ਼ੇਸ਼ ਸਨਮਾਨ

DC Faridkot, Dr. Ruhee Dugg, Deputy Commissioner Faridkot, Faridkot, Sepcial Day, Punjab

Web Admin

Web Admin

5 Dariya News

ਫਰੀਦਕੋਟ , 06 Jun 2022

ਬੀਤੀ ਸ਼ਾਮ ਦਰਬਾਰ ਗੰਜ ਫਰੀਦਕੋਟ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਜਾਗਰੂਕਤਾ/ਸੱਭਿਆਚਾਰਕ ਸਮਾਗਮ ਦਾ ਆਯੋਜਨ ਕੀਤਾ ਗਿਆ,ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਰਕਾਰੀ ਬ੍ਰਿਜਿੰਦਰਾ ਕਾਲਜ  ਦੇ ਸੁਰ ਆਂਗਨ ਮੰਚ ਦੇ ਕਲਾਕਾਰਾਂ ਵੱਲੋਂ ਸਮਾਗਮ ਦੀ ਸ਼ੁਰੂਆਤ ਵੰਦੇ ਮਾਤਰਮ ਨਾਲ ਕੀਤੀ ਗਈ ਅਤੇ ਇਸ ਉਪਰੰਤ ਸੱਭਿਆਚਾਰਕ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਵਾਲੇ ਗੀਤਾਂ ਦੀ ਪੇਸ਼ਕਾਰੀ ਕੀਤੀ ਗਈ। ਸਮਾਗਮ ਵਾਲੀ ਥਾਂ ਤੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲਾਂ ਲਗਾਈਆਂ ਗਈਆਂ ਜਿਸ ਵਿੱਚ ਵਾਤਾਵਰਨ ਦੀ ਸੰਭਾਲ ਨੂੰ ਦਰਸਾਉਂਦੀਆਂ ਵੱਖ ਵੱਖ ਵਸਤਾਂ ਤੋਂ ਇਲਾਵਾ ਮੂਲ ਅਨਾਜਾਂ ਦਾ ਸਟਾਲ ਖੇਤੀ ਵਿਰਾਸਤ ਮਿਸ਼ਨ ਵੱਲੋਂ ਲਗਾਇਆ ਗਿਆ। 

ਇਸ ਤੋਂ ਇਲਾਵਾ ਵੇਰਕਾ, ਖੇਤੀਬਾੜੀ ਵਿਭਾਗ, ਰੈਂਡ ਕਰਾਸ, ਬੀੜ ਸੁਸਾਇਟੀ, ਸੀਰ ਸੁਸਾਇਟੀ ਵੱਲੋਂ ਵੀ ਸਟਾਲ ਲਗਾਏ ਗਏ। ਸੀਰ ਸੁਸਾਇਟੀ ਵੱਲੋਂ ਹਾਜਰ ਲੋਕਾਂ ਨੂੰ ਮਿਸ਼ਨ ਹਰਿਆਵਲ ਤਹਿਤ ਬੂਟਿਆਂ ਦੀ ਵੰਡ ਕੀਤੀ ਗਈ ਜਦੋਂ ਕਿ ਬੀੜ ਸੁਸਾਇਟੀ ਵੱਲੋਂ ਜਿੱਥੇ ਫੋਟੋ ਪ੍ਰਦਰਸ਼ਨੀ ਲਗਾਈ ਗਈ, ਉੱਥੇ ਉਨ੍ਹਾਂ ਵੱਲੋਂ ਪੰਛੀਆਂ ਲਈ ਮਿੱਟੀ ਦੇ ਬਣੇ ਆਲ੍ਹਣੇ ਵੀ ਵੰਡੇ ਗਏ। ਪੀ.ਡੀ.ਆਤਮਾ ਦੀ ਰਹਿਨੁਮਾਈ ਹੇਠ ਵਾਤਾਵਰਤ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦਾ ਨਾਟਕ ਸੋਚੋ ਲੋਕੋ ਸੋਚੋ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਨ ਦੀ ਸੰਭਾਲ ਕਰਨ ਵਾਲੇ 15 ਕਿਸਾਨਾਂ ਨੂੰ ਸਨਮਾਨ ਚਿੰਨ ਨਾਲ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਨਮਾਨਿਤ ਕਿਸਾਨ ਬਾਕੀ ਕਿਸਾਨਾਂ ਲਈ ਰਾਹ ਦਸੇਰਾ ਬਣਨਗੇ।

ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਜੈਤੋ ਡਾ. ਨਿਰਮਲ ਓਸੇਪਚਨ,ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ, ਪੀ.ਡੀ.ਆਤਮਾ ਡਾ. ਅਮਨਦੀਪ ਕੇਸ਼ਵ, ਸ੍ਰੀ ਓਮੇਂਦਰ ਦੱਤ ਖੇਤੀ ਵਿਰਾਸਤ ਮਿਸ਼ਨ, ਸ੍ਰੀ ਸ਼ਿਵਰਾਜ ਕਪੂਰ ਡੀ.ਈ.ਓ, ਸ੍ਰੀ ਪਵਨ ਕੁਮਾਰ ਡਿਪਟੀ ਡੀ.ਈ.ਓ, ਪ੍ਰੋ. ਪਰਮਿੰਦਰ ਸਿੰਘ ਪ੍ਰਿ. ਬਰਜਿੰਦਰਾ ਕਾਲਜ, ਪ੍ਰੋ ਰਾਜੇਸ਼ ਮੋਹਨ, ਉਧਮ ਸਿੰਘ ਔਲਖ. ਡਾ. ਨਿਸ਼ੀ ਗਰਗ, ਮੰਜੂ ਸੁਖੀਜਾ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਸੰਸਥਾਵਾਂ ਦੇ ਨੁਮਾਇੰਦੇ ਹਾਜਰ ਸਨ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਸ੍ਰੀ ਜਸਬੀਰ ਜੱਸੀ ਵੱਲੋਂ ਬਾਖੂਬੀ ਨਿਭਾਈ ਗਈ।

 

Tags: DC Faridkot , Dr. Ruhee Dugg , Deputy Commissioner Faridkot , Faridkot , Sepcial Day , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD