Monday, 20 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ

 

ਐੱਸ ਐੱਮ ਓ ਬੂਥਗਡ਼੍ਹ ਵਲੋਂ ਡੇਂਗੂ ਤੇ ਮਲੇਰੀਆ ਬੀਮਾਰੀਆਂ ਦੀ ਰੋਕਥਾਮ ਲਈ ਯਤਨ ਹੋਰ ਤੇਜ਼ ਕੀਤੇ ਜਾਣ ਲਈ ਮੀਟਿੰਗ

Health, SAS Nagar Mohali, Punjab

Web Admin

Web Admin

5 Dariya News

ਐਸ.ਏ.ਐਸ ਨਗਰ/ਬੂਥਗੜ੍ਹ , 07 Jun 2022

ਡੇਂਗੂ, ਮਲੇਰੀਆ, ਚਿਕਨਗੁਨੀਆ ਜਿਹੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੋਵਿਡ ਟੀਕਾਕਰਨ ਲਈ ਲੋਕਾਂ ਉਤਸ਼ਾਹਤ ਕਰਨ ਦੇ ਮੰਤਵ ਨਾਲ ਐਸ.ਐਮ.ਓ, ਬੂਥਗੜ ਡਾ.ਅਲਕਜੋਤ ਕੌਰ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿਚ ਡਾਕਟਰਾਂ, ਸੀ.ਐਚ.ਓ, ਹੈਲਥ ਸੁਪਰਵਾਇਜ਼ਰ, ਏ.ਐਨ.ਐਮ ਸਮੇਤ ਸਮੂਹ ਸਟਾਫ਼ ਨੇ ਹਿੱਸਾ ਲਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ.ਅਲਕਜੋਤ ਕੌਰ ਨੇ ਕਿਹਾ ਕਿ ਡੇਂਗੂ ਤੇ ਮਲੇਰੀਆ ਬੀਮਾਰੀਆਂ ਦੀ ਰੋਕਥਾਮ ਲਈ ਯਤਨ ਹੋਰ ਤੇਜ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਬਹੁਤ ਅਹਿਮ ਰੋਲ ਨਿਭਾਉਂਦੀ ਹੈ ਜਿਸ ਕਾਰਨ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਸਾਵਧਾਨੀਆਂ ਅਤੇ ਇਲਾਜ ਬਾਰੇ ਹੋਰ ਅਸਰਦਾਰ ਢੰਗ ਨਾਲ ਦੱਸਿਆ ਜਾਵੇ। 

ਉਨ੍ਹਾਂ ਕਿਹਾ ਕਿ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਣ ਦਾ ਸਭ ਤੋਂ ਕਾਰਗਰ ਤਰੀਕਾ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣਾ ਹੈ। ਉਨ੍ਹਾਂ ਕਿਹਾ ਕਿ ਜਿਥੇ ਵੀ ਡੇਂਗੂ ਬੁਖ਼ਾਰ ਦਾ ਕੇਸ ਸਾਹਮਣੇ ਆਵੇ, ਉਥੇ ਪਹੁੰਚ ਕੇ ਤੁਰੰਤ ਸਰਵੇ ਦਾ ਕੰਮ ਸ਼ੁਰੂ ਕੀਤਾ ਜਾਵੇ। ਕੋਵਿਡ ਟੀਕਾਕਰਨ ਬਾਰੇ ਗੱਲ ਕਰਦਿਆਂ ਐਸ.ਐਮ.ਓ. ਨੇ ਕਿਹਾ ਕਿ 6 ਜੂਨ ਤੋਂ ‘ਹਰ ਘਰ ਦਸਤਕ’ ਮੁਹਿੰਮ ਮੁੜ ਸ਼ੁਰੂ ਹੋ ਗਈ ਹੈ ਜਿਸ ਤਹਿਤ ਸਿਹਤ ਕਾਮੇ ਘਰ ਘਰ ਜਾ ਕੇ ਲਾਭਪਾਤਰੀਆਂ ਦਾ ਟੀਕਾਕਰਨ ਕਰਨਗੇ। 

ਇਸ ਤੋਂ ਇਲਾਵਾ ਉਨ੍ਹਾਂ ਲਾਭਪਾਤਰੀਆਂ ਨੂੰ ਟੀਕਾਕਰਨ ਲਈ ਉਤਸ਼ਾਹਤ ਕੀਤਾ ਜਾਵੇ ਜਿਨ੍ਹਾਂ ਨੇ ਹਾਲੇ ਤਕ ਟੀਕਾਕਰਨ ਨਹੀਂ ਕਰਵਾਇਆ ਜਾਂ ਦੂਜਾ ਜਾਂ ਤੀਜਾ ਟੀਕਾ ਨਹੀਂ ਲਗਵਾਇਆ। ਐਸ.ਐਮ.ਓ. ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਤੋਂ ਬਚਾਅ ਲਈ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। 

ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

*ਡੇਂਗੂ ਬੁਖ਼ਾਰ ਦੇ ਲੱਛਣ*

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। 

ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ।

 

Tags: Health , SAS Nagar Mohali , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD