Monday, 20 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ

 

ਅਰਾਮ ਗ੍ਰਸਤ ਜੀਵਨ ਸ਼ੈਲੀ ਕਾਰਨ ਚੰਡੀਗੜ੍ਹ, ਟਰਾਈਸਿਟੀ 'ਚ ਜਿਗਰ ਦੀ ਸੋਜਿਸ ਦੇ ਕੇਸਾਂ ਵਿੱਚ ਭਾਰੀ ਇਜ਼ਾਫ਼ਾ

ਸੋਹਾਣਾ ਹਸਪਤਾਲ ਮੋਹਾਲੀ ਵਲੋਂ ਫੈਟੀ ਲੀਵਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜਿਗਰ ਬਚਾਓ ਹਫਤਾ ਸ਼ੁਰੂ

Health, SAS Nagar Mohali, Punjab

Web Admin

Web Admin

5 Dariya News

ਮੋਹਾਲੀ , 07 Jun 2022

ਭਾਵੇਂ ਫੈਟੀ ਲੀਵਰ ਬਹੁਤ ਹੀ ਗੰਭੀਰ ਸਿਹਤ ਸਮੱਸਿਆ ਹੈ, ਪਰ ਜੀਵਨ ਸ਼ੈਲੀ ਵਿੱਚ ਸੁਧਾਰ ਅਤੇ ਰੁਟੀਨ ਜਾਂਚਾਂ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਸੋਹਾਣਾ ਹਸਪਤਾਲ ਮੋਹਾਲੀ ਦੇ ਗੈਸਟ੍ਰੋ ਵਿਭਾਗ ਦੇ ਸੀਨੀਅਰ ਕੰਸਲਟੈਂਟ ਡਾ ਜੇ.ਪੀ. ਸਿੰਘ ਸੈਣੀ ਨੇ ਲੀਵਰ ਬਚਾਓ ਹਫਤੇ ਦੀ ਸ਼ੁਰੂਆਤ ਮੌਕੇ ਦਸਿਆ ਕਿ ਜਿਗਰ ਸਾਡੇ ਸਰੀਰ ਦਾ ਸਭ ਤੋਂ ਅਹਿਮ ਅੰਗ ਹੈ, ਜੋ ਸਿਹਤ ਬਣਾਏ ਰੱਖਣ ਲਈ ਬਹੁਤ ਸਾਰੇ ਕਾਰਜ ਕਰਦਾ ਹੈ, ਜਿਨ੍ਹਾਂ ਵਿਚ ਮੈਟਾਬੋਲਿਜ਼ਮ, ਊਰਜਾ ਸਟੋਰੇਜ, ਵੇਸਟ ਫਿਲਟਰਿੰਗ, ਭੋਜਨ ਦੇ ਪਾਚਨ ਨਾਲ ਸਬੰਧਤ ਸੈਂਕੜੇ ਕੰਮ ਕਰਦਾ ਹੈ ਅਤੇ ਇਹ ਸਾਡੇ ਖੂਨ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਫਿਲਟਰ ਕਰਨ ਵਿੱਚ ਵੀ ਮਦਦ ਕਰਦਾ ਹੈ।

ਡਾ ਸੈਣੀ ਨੇ ਦੱਸਿਆ ਕਿ ਲਿਵਰ ਦੀ ਬੀਮਾਰੀ ਨੂੰ ਭਾਰਤ ਵਿੱਚ ਜੀਵਨ ਸ਼ੈਲੀ ਨਾਲ ਸਬੰਧਤ ਬਿਮਾਰੀਆਂ ਵਜੋਂ ਤਸਲੀਮ ਕੀਤਾ ਜਾਂਦਾ ਹੈ। ਰੋਜ਼ਾਨਾ ਲੀਵਰ ਦੀ ਬੀਮਾਰੀਆਂ ਨਾਲ ਸਬੰਧਤ ਵਧੇਰੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਹੈਪੇਟਾਈਟਸ ਵਾਇਰਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਵਿਕਾਸਸ਼ੀਲ ਦੇਸ਼ਾਂ ਵਿਚ ਸ਼ੁਮਾਰ ਹੈ। 

ਸ਼ਰਾਬ ਦਾ ਸੇਵਨ ਕਰਨ ਵਾਲੇ ਅਤੇ ਨਾ ਕਰਨ ਵਾਲਿਆਂ ਵਿਚ ਫੈਟੀ ਲੀਵਰ ਦੀ ਬਿਮਾਰੀ ਦੇ ਵਧ ਰਹੇ ਮਾਮਲੇ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪਿਛਲੇ ਪੰਜ ਸਾਲਾਂ ਵਿੱਚ ਹੈਪੇਟਾਈਟਸ-ਸੀ ਦੇ ਦੋ ਲੱਖ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 90 ਫੀਸਦੀ ਦੇ ਕਰੀਬ ਠੀਕ ਹੋ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਜਿਨ੍ਹਾਂ ਵਿਅਕਤੀਆਂ ਦੇ ਅਲਟਰਾਸਾਊਂਡਾਂ ਟੇਸਟ ਹੁੰਦੇ ਹਨ, ਉਨ੍ਹਾਂ ਵਿਚੋਂ ਹਰ ਤੀਜੇ ਵਿਅਕਤੀ ਦਾ ਫੈਟੀ ਲਿਵਰ ਹੈ। 

ਉਨ੍ਹਾਂ ਕਿਹਾ ਕਿ ਜੇਕਰ ਸਹੀ ਢੰਗ ਨਾਲ ਅਤੇ ਤੁਰੰਤ ਇਲਾਜ ਨਾ ਕੀਤਾ ਜਾਵੇ ਤਾਂ ਇਹ ਬੀਮਾਰੀ ਜਾਨਲੇਵਾ ਸਾਬਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਜਿਆਦਾ ਸ਼ਰਾਬ ਪੀਣ ਕਰਨ ਹੀ ਲਿਵਰ ਖ਼ਰਾਬ ਹੁੰਦਾ ਹੈ, ਕਿਉਂਕਿ ਅਲਕੋਹਲ ਦੇ ਅਸਰ ਨੂੰ ਖਤਮ ਕਰਨ ਲਈ ਕਈ ਵਾਰ ਲੀਵਰ ਸਰੀਰ ਵਿੱਚ ਅਜਿਹੇ ਤੱਤਾਂ ਨੂੰ ਪੈਦਾ ਕਰ ਦਿੰਦਾ ਹੈ, ਜਿਸ ਕਾਰਨ  ਲੀਵਰ ਨੂੰ ਹੀ ਨੁਕਸਾਨ ਪਹੁੰਚਦਾ ਹੈ। 

ਅਲਕੋਹਲ ਦੀ ਵਧੇਰੀ ਵਰਤੋਂ ਕਾਰਨ  ਲੀਵਰ ਖ਼ਰਾਬ ਹੋਣ ਦੀ ਸੂਰਤ ਵਿਚ ਸ਼ਰਾਬ ਨਾ ਛੱਡਣ ਕਾਰਨ ਲੀਵਰ ਪੂਰੀ ਤਰਾਂ ਨਾਲ ਖ਼ਰਾਬ ਹੋ ਸਕਦਾ ਹੈ। ਗੈਸਟ੍ਰੋਐਂਟਰੌਲੋਜਿਸਟ ਵਿਭਾਗ ਦੇ ਕੰਸਲਟੈਂਟ  ਡਾ. ਜਾਨਵੀਧਰ ਨੇ ਦੱਸਿਆ ਕਿ ਸ਼ਰੀਰ ਦੀ ਚਮੜੀ ਜਾਂ ਅੱਖਾਂ ਵਿਚ ਪੀਲੇਪਨ (ਪੀਲੀਆ) ਆਉਣ ਦੀ ਅਲਾਮਤ ਨੂੰ ਨਜਰ ਅੰਦਾਜ ਨਹੀਂ ਕਰਨਾ ਚਾਹੀਦਾ। ਉਨ੍ਹਾਂ ਦੱਸਿਆ ਕਿ ਜਿਗਰ ਦੀ ਸੋਜਿਸ਼ ਦੇ ਪਹਿਲੇ ਅਤੇ ਦੂਜੇ ਪੜਾਅ ਦੌਰਾਨ ਇਸਦੇ ਕੋਈ ਖਾਸ ਲੱਛਣ ਨਹੀਂ ਆਉਂਦੇ। 

ਉਨ੍ਹਾਂ ਦੱਸਿਆ ਕਿ ਨਿਯਮਤ ਕਸਰਤ, ਅਲਕੋਹਲ ਤੋਂ ਛੁਟਕਾਰਾ, ਵਧੀਆ ਖੁਰਾਕ ਆਦਿ ਨਾਲ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ। ਪ੍ਰੈਸ ਕਾਨਫਰੰਸ ਦੌਰਾਨ ਜਨਰਲ ਮੈਨੇਜਰ ਲਲਿਤ ਸ਼ਰਮਾ ਨੇ ਦੱਸਿਆ ਕਿ ਸੋਹਾਣਾ ਹਸਪਤਾਲ ਵਿਚ 7 ਤੋਂ 14 ਜੂਨ ਤੱਕ ਚੱਲਣ ਵਾਲੇ ਲੀਵਰ ਬਚਾਓ ਹਫਤੇ ਦੌਰਾਨ ਫਾਈਬਰੋ ਸਕੈਨ, ਲੀਵਰ ਫੰਕਸ਼ਨ ਟੈਸਟ, ਹੈਪੇਟਾਈਟਸ ਬੀ ਅਤੇ ਸੀ ਲਈ ਟੈਸਟਿੰਗ ਅਤੇ ਮਾਹਿਰਾਂ ਦੀ ਸਲਾਹ ਦਿਤੀ ਜਾਵੇਗੀ।

 

Tags: Health , SAS Nagar Mohali , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD