Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਕਪੂਰਥਲਾ ਪੁਲਿਸ ਵਲੋਂ ਦਿੱਲੀ ਤੋਂ ਲਿਆ ਕੇ ਨਸ਼ਾ ਵੇਚਣ ਵਾਲਾ ਤਸਕਰ ਕਾਬੂ

ਏ.ਐਸ.ਆਈ ਉੱਪਰ ਗੱਡੀ ਚੜ੍ਹਾ ਕੇ ਕੀਤੀ ਸੀ ਭੱਜਣ ਦੀ ਕੋਸ਼ਿਸ਼, ਹੈਰੋਈਨ,ਆਈਸ ਅਤੇ ਹਥਿਆਰ ਬਰਾਮਦ

Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 07 Jun 2022

Last updated on: Jun 07, 2022, 00:00 IST

ਕਪੂਰਥਲਾ ਪੁਲਿਸ ਨੂੰ ਨਸ਼ਿਆਂ ਵਿਰੁੱਧ ਵੱਡੀ ਸਫਲਤਾ ਮਿਲੀ ਹੈ,ਜਿਸ ਤਹਿਤ ਦਿੱਲੀ ਤੋਂ ਹੈਰੋਈਨ ਅਤੇ ਆਈਸ ਡਰੱਗ ਲਿਆ ਕੇ ਵੇਚਣ ਵਾਲੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸ.ਐਸ.ਪੀ ਕਪੂਰਥਲਾ ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਹਰਕੀਰਤ ਸਿੰਘ ਉਰਫ ਸਾਗਰ ਪੁੱਤਰ ਪ੍ਰਿੱਤਪਾਲ ਸਿੰਘ ਵਾਸੀ ਬਾਬਾ ਇਸ਼ਰ ਸਿੰਘ ਕਾਲੋਨੀ ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਕੋਲੋਂ 200 ਗ੍ਰਾਮ ਹੈਰੋਈਨ, 100 ਗ੍ਰਾਮ ਆਈਸ,1 ਪਿਸਟਲ 32 ਬੋਰ ਮੈਗੀਜ਼ੀਨ ਵਾਲਾ ਅਤੇ 2 ਜ਼ਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ ਹਨ।

ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸੀ.ਆਈ.ਏ ਸਟਾਫ਼ ਕਪੂਰਥਲਾ ਅਤੇ ਐਸ.ਆਈ ਜਸਵੀਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਹਰਕੀਰਤ ਸਿੰਘ ਨੂੰ ਕਾਬੂ ਕੀਤਾ ਗਿਆ। ਉਸ ਵਿਰੁੱਧ ਮੁਕੱਦਮਾ ਨੰਬਰ 125,ਐਨ.ਡੀ.ਪੀ.ਐੱਸ ਐਕਟ ਦੀ ਧਾਰਾ 21/61/85 ਅਤੇ 353/186 ਅਤੇ ਅਸਲਾ ਐਕਟ ਤਹਿਤ ਥਾਣਾ ਸਿਟੀ ਕਪੂਰਥਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

 ਉਨ੍ਹਾਂ ਦੱਸਿਆ ਕਿ ਹਰਕੀਰਤ ਸਿੰਘ ਦਿੱਲੀ ਚਾਂਦਨੀ ਚੌਕ,ਪਿੱਲਰ ਨੰ 622 ਤੋਂ ਮਾਈਕਲ ਉਰਫ਼ ਲਿੱਲੀ ਨਾਮ ਦੇ ਇਕ ਨੀਗਰੋ ਤੋਂ ਹੈਰੋਈਨ ਅਤੇ ਆਈਸ ਖਰੀਦ ਕੇ ਅੱਗੇ ਗਾਹਕਾਂ ਨੂੰ ਵੇਚਦਾ ਸੀ। ਉਸ ਨੇ ਬਰਾਮਦ ਕੀਤਾ ਪਿਸਟਲ ਜੱਗਾ ਵਾਸੀ ਦਿੱਲੀ ਕੋਲੋ 45 ਹਜ਼ਾਰ ਰੁਪਏ ਦੇ ਵਿਚ ਖਰੀਦਿਆਂ ਸੀ। ਉਨ੍ਹਾਂ ਦੱਸਿਆ ਕਿ ਸੀ.ਆਈ.ਏ ਸਟਾਫ਼ ਨੂੰ ਇਤਲਾਹ ਮਿਲੀ ਸੀ ਕਿ ਹਰਕੀਰਤ ਸਿੰਘ ਆਪਣੀ ਕਾਰ ਨੰਬਰ ਪੀ.ਬੀ.09 ਯੂ 7380 ਤੇ ਸਵਾਰ ਹੋ ਕੇ ਹੈਰੋਈਨ ਸਪਲਾਈ ਕਰਨ ਆ ਰਿਹਾ ਹੈ,ਜਿਸ ਤੇ ਸੀ.ਆਈ.ਏ ਸਟਾਫ਼ ਵਲੋਂ ਸਬੰਧਤ ਖੇਤਰ ਦੀ ਨਾਕਾ ਬੰਦੀ ਕੀਤੀ ਗਈ ਪਰ ਹਰਕੀਰਤ ਸਿੰਘ ਪੁਲਿਸ ਕਰਮਚਾਰੀ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਕੇ ਗੱਡੀ ਭਜਾ ਕੇ ਲੈ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇਤਲਾਹ ਸਾਇੰਸ ਸਿਟੀ ਚੌਂਕੀ ਨੂੰ ਦਿੱਤੀ ਗਈ ਪਰ ਹਰਕੀਰਤ ਸਿੰਘ ਨੇ ਸਾਇੰਸ ਸਿਟੀ ਨੇੜੇ ਏ.ਐਸ.ਆਈ ਠਾਕੁਰ ਸਿੰਘ ਉੱਪਰ ਗੱਡੀ ਚੜ੍ਹਾ ਦਿੱਤੀ ਜਿਸ ਨਾਲ ਉਸਦੀ ਸੱਜੀ ਲੱਤ ਤੇ ਸੱਟ ਲੱਗੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਹਰਕੀਰਤ ਸਿੰਘ ਨੂੰ ਮੌਕਾ-ਏ-ਵਾਰਦਾਤ ਤੋਂ ਕਾਬੂ ਕੀਤਾ ਗਿਆ।  

ਉਨ੍ਹਾਂ ਕਿਹਾ ਕਿ ਏ.ਐਸ.ਆਈ ਠਾਕੁਰ ਸਿੰਘ ਦੇ ਬਿਆਨਾਂ ਤੇ ਹਰਕੀਰਤ ਸਿੰਘ ਖਿਲਾਫ਼ ਧਾਰਾ 307,353,186 ਅਤੇ 427 ਤਹਿਤ ਮੁਕੱਦਮਾ ਨੰਬਰ 63 ਥਾਣਾ ਸਦਰ ਕਪੂਰਥਲਾ ਵਿਖੇ ਦਰਜ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਹਰਕੀਰਤ ਸਿੰਘ ਉੱਪਰ ਨਸ਼ਾ ਤਸਕਰੀ ਦੇ ਪਹਿਲਾਂ ਹੀ ਤਿੰਨ ਮਾਮਲੇ ਦਰਜ ਹਨ ਅਤੇ ਜ਼ਮਾਨਤ ਉੱਪਰ ਆਉਣ ਉਪਰੰਤ ਉਹ ਟ੍ਰੇਨ ਰਾਹੀਂ ਦਿੱਲੀ ਤੋਂ ਜਲੰਧਰ ਨਸ਼ੇ ਦੀ ਤਸਕਰੀ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਇਸ ਮੌਕੇ ਐਸ.ਪੀ ਜਗਜੀਤ ਸਿੰਘ ਸਰੋਆ,ਡੀ.ਐਸ.ਪੀ ਅਮਿਤ ਸਰੂਪ ਆਦਿ ਹਾਜ਼ਰ ਸਨ। 

 

Tags: Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD