Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਗਤੀਵਿਧੀਆਂ ਜਾਰੀ

ਸਿਵਲ ਸਰਜਨ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦੇ ਲਾ ਕੇ ਵਾਤਾਵਰਣ ਦੀ ਸੰਭਾਲ ਦਾ ਦਿੱਤਾ ਸੰਦੇਸ਼

Azadi Ka Amrit Mahotsav, 75th Anniversary of Indian Independence, 75th years of Independence, Health

Web Admin

Web Admin

5 Dariya News

ਫਿਰੋਜ਼ਪੁਰ , 08 Jun 2022

Last updated on: Jun 08, 2022, 00:00 IST

ਫਿਰੋਜ਼ਪੁਰ ਦੇ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਜ਼ਿਲ੍ਹੇ ਅੰਦਰ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਡਾ. ਅਰੋੜਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਜਾਗਰੂਕਤਾ ਸੰਦੇਸ਼ ਦੇਣ ਲਈ ਦਫਤਰ ਸਿਵਲ ਸਰਜਨ ਵਿਖੇ ਪੌਦੇ ਲਗਾਏ ਗਏ। 

ਇਸ ਅਵਸਰ ਤੇ ਸਹਾਇਕ ਸਿਵਲ ਡਾ. ਸੁਸ਼ਮਾ ਠੱਕਰ, ਜ਼ਿਲ੍ਹਾ ਟੀਕਾਕਰਨ ਅਫਸਰ ਮੀਨਾਕਸ਼ੀ ਅਬਰੋਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੰਜੀਵ ਕੁਮਾਰ, ਐਸ.ਐਮ.ਓ. ਡਾ. ਦਵਿੰਦਰਪਾਲ ਸਿੰਘ, ਡਾ. ਅਨਿਲ ਮਨਚੰਦਾ, ਡਾ. ਕਰਨਵੀਰ ਕੌਰ, ਜ਼ਿਲ੍ਹਾ ਐਪੀਡੀਮਾਲੋਜ਼ਿਸਟ ਡਾ. ਯੁਵਰਾਜ ਨਾਰੰਗ, ਡਾ. ਜੈਨੀ ਗੋਇਲ ਆਦਿ ਹਾਜ਼ਿਰ ਸਨ।

ਇਸ ਮੌਕੇ ਆਪਣੇ ਸੰਦੇਸ਼ ਵਿੱਚ 'ਹਰ ਮਨੁੱਖ ਲਾਵੇ ਇੱਕ ਰੁੱਖ' ਦੇ ਨਾਰੇ ਦੀ ਪ੍ਰੋੜਤਾ ਕਰਦੇ ਹੋਏ ਉਹਨਾਂ ਸਮੂੰਹ ਜ਼ਿਲਾ ਨਿਵਾਸੀਆਂ ਵੱਧ ਤੋਂ ਵੱਧ ਪੇੜ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ ਦੇ ਦੌਰਾਨ ਮਨੁੱਖ ਨੂੰ ਕਿਸ ਤਰ੍ਹਾਂ ਆਕਸੀਜਨ ਦੀ ਕਮੀ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। 

ਇਸ ਲਈ ਹੁਣ ਸਾਡੇ ਕੋਲ ਮੌਕਾ ਹੈ ਅਸੀਂ ਆਪਣੇ ਇਸ ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਉਣ ਲਈ ਧਰਤੀ ਦੀ ਸਾਂਭ ਸੰਭਾਲ ਜ਼ਰੂਰ ਕਰੀਏ ਅਤੇ ਰੁੱਖ-ਬੂਟੇ ਲਗਾ ਕੇ ਇਸ ਵਾਤਾਵਰਨ ਅਤੇ ਧਰਤੀ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਈਏ। ਵਿਸ਼ਵ ਸਿਹਤ ਸੰਗਠਨ ਵੱਲੋਂ ਇਸ ਵਾਰ ਦਾ ਥੀਮ ਇੱਕ ਧਰਤੀ ਬਾਰੇ ਚਰਚਾ ਕਰਦਿਆਂ ਉਹਨਾਂ ਕਿਹਾ ਸਾਨੂੰ ਆਪਣੀ ਧਰਤੀ ਦੀ ਰੱਖਿਆ ਲਈ ਸਾਰੇ ਜਰੂਰੀ ਉਪਰਾਲੇ ਕਰਨੇ ਚਾਹੀਦੇ ਹਨ। 

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਨੂੰ ਰੁੱਖਾਂ ਦੇ ਅਨੇਕਾਂ ਲਾਭਾਂ  ਬਾਰੇ ਜਾਣਕਾਰੀ ਨਾ ਹੋਵੇ। ਡਾ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਗਲੋਬਲ ਵਾਰਮਿੰਗ ਵਿੱਚ ਵਾਧਾ ਹੋ ਰਿਹਾ ਹੈ ਜਿਸ ਨਾਲ ਧਰੂਵਾਂ ਦੀ ਬਰਫ ਪਿਘਲ ਰਹੀ ਹੈ ਜੇਕਰ ਧਰਤੀ ਨੂੰ ਬਚਾਉਣ ਵਾਲੇ ਪਾਸੇ ਧਿਆਨ ਨਾ ਦਿੱਤਾ ਗਿਆ ਤਾਂ ਸੰਮੂਦਰਾਂ ਦੇ ਪਾਣੀ ਦਾ ਪੱਧਰ ਉੱਚਾ ਹੋ ਜਾਵੇਗਾ ਅਤੇ ਨੇੜੇ ਦੇ ਇਲਾਕੇ ਇਸ ਵਿੱਚ ਡੁੱਬ ਜਾਣਗੇ।

ਅੱਜ ਅਸੀਂ ਦੇਖ ਰਹੇਂ ਹਾਂ ਕਿ ਸਾਡਾ ਸੁਰੱਖਿਆ ਕਵਚ ਉਜੋਨ ਵਿੱਚ ਛੇਕ ਹੋ ਚੁੱਕਿਆ ਹੈ ਜਿਸ ਨਾਲ ਪਰਾਂਵੈਂਗਨੀ ਕਿਰਨਾਂ ਧਰਤੀ ਤੇ ਕੈਂਸਰ ਵਰਗੇ ਰੋਗ ਫੈਲਾ ਰਹੀਆਂ ਹਨ। ਗਰੀਨ ਹਾਊਸ ਪ੍ਰਭਾਵ ਵਿੱਚ ਵਾਧਾ ਹੋ ਰਿਹਾ ਹੈ। ਇਸ ਤੋਂ ਭਾਵ ਇਹ ਹੈ ਕਿ ਕਾਰਬਨਡਾਇਆਕਸਾਈਡ ਗੈਸ ਦੀ ਹਵਾ ਵਿੱਚ ਮਾਤਰਾ 0.03% ਤੋਂ ਵੱਧ ਰਹੀ ਹੈ। ਇਹੀ ਵੱਧ ਗਰਮੀ ਨੂੰ ਵਧਾਉਣ ਦਾ ਵੱਧ ਕਾਰਨ ਬਣਦਾ ਜਾ ਰਿਹਾ ਹੈ। 

ਰੁੱਖ ਕਾਰਬਨ ਡਾਈਆਕਸਾਈਡ ਨੂੰ ਸੋਖ ਕੇ ਆਕਸੀਜਨ ਪੈਦਾ ਕਰਦੇ ਹਨ ਅਤੇ ਆਕਸੀਜਨ ਸਾਡੇ ਲਈ ਸਭ ਤੋਂ ਮਹੱਤਵਪੂਰਨ ਤੱਤਾਂ ਵਿੱਚੋਂ ਇੱਕ ਹੈ।  ਡਾ.ਰਾਜਿੰਦਰ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਹਰ ਕਿਸੇ ਨੂੰ ਆਪਣੇ ਪੱਧਰ `ਤੇ ਕੋਸ਼ਿਸ਼ ਕਰਨੀ ਚਾਹੀਦੀ ਹੈ। 

ਇਸ ਦੇ ਨਾਲ ਹੀ ਲੋਕਾਂ ਵਿੱਚ ਵਾਤਾਵਰਨ ਪ੍ਰਦੂਸ਼ਣ, ਜਲਵਾਯੂ ਪਰਿਵਰਤਨ, ਗ੍ਰੀਨ ਹਾਊਸ ਪ੍ਰਭਾਵ, ਗਲੋਬਲ ਵਾਰਮਿੰਗ, ‘ਬਲੈਕ ਹੋਲ’ ਪ੍ਰਭਾਵ ਆਦਿ ਇਨ੍ਹਾਂ ਕਾਰਨ ਪੈਦਾ ਹੋ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। 

ਗਤੀਵਿਧੀ ਸੰਚਾਲਣ ਵਿੱਚ  ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾ, ਵਿਕਾਸ ਕਾਲੜਾ ਅਤੇ ਜ਼ਿਲ੍ਹਾ ਬੀ.ਸੀ.ਸੀ.ਕੋਆੲਡੀਨੇਟਰ ਰਜਨੀਕ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ।

 

Tags: Azadi Ka Amrit Mahotsav , 75th Anniversary of Indian Independence , 75th years of Independence , Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD