Saturday, 11 May 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ

 

ਜ਼ਿਮਨੀ ਚੋਣ : ਜ਼ਿਲਾ ਬਰਨਾਲਾ ਦੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 08 Jun 2022

ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲਾ ਬਰਨਾਲਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਬਰਨਾਲਾ, ਭਦੌੜ ਤੇ ਮਹਿਲ ਕਲਾਂ ਅਧੀਨ ਚੋਣ ਅਮਲੇ ਦੀ ਪਹਿਲੀ ਰਿਹਰਸਲ ਅੱਜ ਕਰਵਾਈ ਗਈ। ਜ਼ਿਲਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਅੱਜ ਤਿੰਨੇ ਵਿਧਾਨ ਸਭਾ ਹਲਕਿਆਂ ਅਧੀਨ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਹਾਇਕ ਰਿਟਰਨਿੰਗ ਅਫਸਰਾਂ ਦੀ ਦੇਖ-ਰੇਖ ਹੇਠ ਕਰਵਾਈ ਗਈ ਹੈ। 

ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਰਨਾਲਾ ਦੇ ਚੋਣ ਅਮਲੇ ਦੀ ਰਿਹਰਸਲ ਸੈਕਰਡ ਹਾਰਟ ਸਕੂਲ ਰਾਏਕੋਟ ਰੋਡ ਬਰਨਾਲਾ, ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਅਮਲੇ ਦੀ ਰਿਹਰਸਲ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਬਰਨਾਲਾ ਤੇ ਵਿਧਾਨ ਸਭਾ ਹਲਕਾ ਭਦੌੜ ਅਧੀਨ ਚੋਣ ਅਮਲੇ ਦੀ ਰਿਹਰਸਲ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਹੋਈ। 

ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵੱਲੋਂ ਚੋਣ ਅਮਲੇ ਨਾਲ ਸਬੰਧਤ ਪ੍ਰੋਜ਼ਾਈਡਿੰਗ ਅਧਿਕਾਰੀਆਂ, ਸਹਾਇਕ ਪ੍ਰੋਜ਼ਾਈਡਿੰਗ ਅਧਿਕਾਰੀਆਂ ਤੇ ਪੋਲਿੰਗ ਅਫ਼ਸਰਾਂ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲਾ ਚੋਣ ਅਫਸਰ ਨੇ ਸਬੰਧਤ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਆਪਸੀ ਤਾਲਮੇਲ ਨਾਲ ਨੇਪਰੇ ਚੜਾਉਣ ਦੀ ਹਦਾਇਤ ਕੀਤੀ ਤੇ ਚੋਣ ਸਟਾਫ਼ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD