Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਮੋਹਾਲੀ ਵਿੱਚ ਕਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼; ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ: ਐੱਸ.ਐੱਸ.ਪੀ., ਮੋਹਾਲੀ

Crime News Punjab, Punjab Police, Police, Crime News, S.A.S. Nagar Police, Mohali Police, Vivek Sheel Soni said Senior Superintendent of Police, SSP, Mohali, Karanpal Sharma, Jal Vayu Vihar

Web Admin

Web Admin

5 Dariya News

ਮੋਹਾਲੀ , 08 Jun 2022

Last updated on: Jun 08, 2022, 00:00 IST

ਮੋਹਾਲੀ ਵਿੱਚ ਕਾਰ 'ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਵਿਅਕਤੀ ਦੀ ਲਾਸ਼ ਮਿਲਣ ਤੋਂ ਕੁਝ ਘੰਟੇ ਬਾਅਦ, ਮੋਹਾਲੀ ਦੇ ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐੱਸ.ਐੱਸ.ਪੀ.) ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। 

ਮੋਹਾਲੀ ਦੇ ਜਲ ਵਾਯੂ ਵਿਹਾਰ ਦੇ ਰਹਿਣ ਵਾਲੇ ਕਰਨਪਾਲ ਸ਼ਰਮਾ ਦੀ ਲਾਸ਼ ਉਸ ਦੀ ਹੁੰਡਈ ਕ੍ਰੇਟਾ ਕਾਰ ਵਿੱਚੋਂ ਅੱਜ ਸਵੇਰੇ ਕਰੀਬ 6 ਵਜੇ ਉਸ ਦੀ ਰਿਹਾਇਸ਼ ਨੇੜੇ ਮਿਲੀ। ਐਸਐਸਪੀ ਨੇ ਕਿਹਾ ਕਿ ਫੋਰੈਂਸਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜਾ ਲਿਆ ਅਤੇ ਜਾਂਚ ਦੌਰਾਨ ਪਾਇਆ ਗਿਆ ਕਿ ਉਸ ਦੇ ਸਿਰ ਦੇ ਸੱਜੇ ਪਾਸੇ ਗੋਲੀ ਲੱਗਣ ਦਾ ਜ਼ਖ਼ਮ ਹੈ। 

ਜਿਸ ਪਿਸਤੌਲ ਤੋਂ ਗੋਲੀ ਚਲੀ ਸੀ, ਉਹ ਉਸਦੇ ਸੱਜੇ ਹੱਥ ਤੋਂ ਬਰਾਮਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮ ਦੀ ਮੁਢਲੀ ਜਾਂਚ ਦੌਰਾਨ ਇਹ ਪਤਾ ਲੱਗਿਆ ਹੈ ਕਿ ਗੋਲੀ ਪੁਆਇੰਟ ਬਲੈਂਕ ਰੇਂਜ ਤੋਂ ਚੱਲੀ ਹੈ ਅਤੇ ਜਿਸ ਸੱਜੇ ਹੱਥ ਨਾਲ ਹਥਿਆਰ ਫੜਿਆ ਹੋਇਆ ਸੀ, ਉਸ ਵਿੱਚ ਗੋਲੀ ਚੱਲਣ ਨਾਲ ਪੈਦਾ ਹੋਈ ਰਹਿੰਦ-ਖੂੰਹਦ ਵੀ ਪਾਈ ਗਈ ਜਿਸ ਤੋਂ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। 

ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੀ ਸੱਜੀ ਜੇਬ ਵਿੱਚੋਂ 9 ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ ਅਤੇ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦੇ ਪਿਤਾ ਸੁਰਿੰਦਰ ਕੁਮਾਰ ਦੇ ਬਿਆਨਾਂ ’ਤੇ ਥਾਣਾ ਫੇਜ਼ 11 ਮੁਹਾਲੀ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 306 ਤਹਿਤ ਐਫ.ਆਈ.ਆਰ ਨੰ. 71 ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Vivek Sheel Soni said Senior Superintendent of Police , SSP , Mohali , Karanpal Sharma , Jal Vayu Vihar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD