Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਊਟੀ ‘ਚ ਕੁਤਾਹੀ ਕਰਨ ਦੇ ਦੋਸ਼ ’ਚ ਲੋਕ ਨਿਰਮਾਣ ਵਿਭਾਗ ਦਾ ਉਪ ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਮੁਅੱਤਲ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ , 08 Jun 2022

Last updated on: Jun 08, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਲੋਕ ਨਿਰਮਾਣ ਵਿਭਾਗ ਦੇ ਉਸਾਰੀ ਮੰਡਲ ਨੰ: 3, ਬਠਿੰਡਾ ਵਿਖੇ ਤਾਇਨਾਤ ਉਪ ਮੰਡਲ ਇੰਜੀਨੀਅਰ ਸ੍ਰੀ ਸੁਖਪ੍ਰੀਤ ਸਿੰਘ ਅਤੇ ਜੂਨੀਅਰ ਇੰਜੀਨੀਅਰ ਸ੍ਰੀ ਨਵੀਨ ਕੁਮਾਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4 ਤਹਿਤ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਬੰਧਤ ਅਧਿਕਾਰੀ ਤੇ ਕਰਮਚਾਰੀ ਦੇ ਅਧੀਨ ਚੱਲ ਰਹੇ ਉਸਾਰੀ ਕਾਰਜ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਕੁਤਾਹੀ ਸਾਹਮਣੇ ਆਈ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਪੜਤਾਲ ਉਪਰੰਤ ਸਬੰਧਤ ਅਧਿਕਾਰੀ / ਕਰਮਚਾਰੀ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਵੱਲੋਂ ਡਿਊਟੀ ‘ਚ ਕੁਤਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਮੁਅੱਤਲੀ ਦੌਰਾਨ ਸਬੰਧਤ ਅਧਿਕਾਰੀ / ਕਰਮਚਾਰੀ ਦਾ ਹੈੱਡਕੁਆਟਰ ਮੁੱਖ ਇੰਜੀਨੀਅਰ (ਹੈੱਡਕੁਆਟਰ) ਦਫਤਰ ਪਟਿਆਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ/ ਕਰਮਚਾਰੀ ਮੁੱਖ ਇੰਜੀਨੀਅਰ (ਹੈੱਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਟਰ ਨਹੀਂ ਛੱਡਣਗੇ। 

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD