Monday, 29 April 2024

 

 

ਖ਼ਾਸ ਖਬਰਾਂ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ

 

ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

16 ਰਾਜਾਂ ਦੇ 250 ਤੋਂ ਵੱਧ ਗੱਤਕੇਬਾਜਾਂ ਨੇ 64 ਤਗਮਿਆਂ ਲਈ ਕੀਤੀ ਜੋਰ-ਅਜਮਾਈ

Gatka, Khelo India Youth Games, Panchkula, Haryana, Punjab, Gatka Championship, National Gatka Competition, New Delhi, Dr. Pritam Singh, Director Sports, Chandigarh University, Gharuan, National Gatka Association Of India, NGAI

Web Admin

Web Admin

5 Dariya News

ਪੰਚਕੂਲਾ , 07 Jun 2022

ਭਾਰਤੀ ਖੇਡ ਮੰਤਰਾਲੇ ਵੱਲੋਂ ਪੰਚਕੂਲਾ, ਹਰਿਆਣਾ ਵਿਖੇ ਆਯੋਜਿਤ ਚੌਥੀਆਂ ਖੇਲੋ ਇੰਡੀਆ ਯੂਥ ਗੇਮਜ਼ ਦੌਰਾਨ ਹੋਏ ਗੱਤਕੇ ਦੇ ਨੈਸ਼ਨਲ ਮੁਕਾਬਲਿਆਂ ਦੌਰਾਨ ਲੜਕਿਆਂ ਦੇ ਵਰਗ ਵਿੱਚੋਂ ਪੰਜਾਬ ਨੇ ਸਮੁੱਚੀ ਚੈਂਪੀਅਨਸ਼ਿਪ ਜਿੱਤੀ ਜਦਕਿ ਹਰਿਆਣਾ ਦੂਜੇ ਅਤੇ ਨਵੀਂ ਦਿੱਲੀ ਦੀ ਟੀਮ ਤੀਜੇ ਸਥਾਨ ਉਤੇ ਰਹੀ। ਇਸੇ ਦੌਰਾਨ ਲੜਕੀਆਂ ਦੇ ਮੁਕਾਬਲਿਆਂ ਵਿੱਚੋਂ ਚੰਡੀਗੜ੍ਹ ਨੇ ਸਮੁੱਚੀ ਚੈਂਪੀਅਨਸ਼ਿਪ ਉਤੇ ਕਬਜ਼ਾ ਕੀਤਾ ਜਦਕਿ ਪੰਜਾਬ ਦੂਜੇ ਨੰਬਰ ਉੱਤੇ ਅਤੇ ਨਵੀਂ ਦਿੱਲੀ ਦੀਆਂ ਲੜਕੀਆਂ ਤੀਜੇ ਸਥਾਨ 'ਤੇ ਰਹੀਆਂ।

ਭਾਰਤ ਦੀ ਸਭ ਤੋਂ ਪੁਰਾਤਨ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਦੇਖ-ਰੇਖ ਹੇਠ ਹੋਏ ਇਨ੍ਹਾਂ ਕੌਮੀ ਗੱਤਕਾ ਮੁਕਾਬਲਿਆਂ ਵਿੱਚ ਦੇਸ਼ ਦੇ ਵੱਖ-ਵੱਖ 16 ਰਾਜਾਂ ਦੀਆਂ ਗੱਤਕਾ ਟੀਮਾਂ ਵਿੱਚ ਸ਼ਾਮਲ 250 ਤੋਂ ਵੱਧ ਖਿਡਾਰੀਆਂ ਤੇ ਖਿਡਾਰਨਾਂ ਨੇ 64 ਤਗਮਿਆਂ ਲਈ ਸਵੈ-ਰੱਖਿਆ ਦੀ ਇਸ ਖੇਡ ਵਿੱਚ ਪੂਰੇ ਜੋਸ਼ ਨਾਲ ਜੋਰ-ਅਜਮਾਈ ਕੀਤੀ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਸਾਂਝੀ ਕਰਦਿਆਂ ਖੇਲੋ ਇੰਡੀਆ ਖੇਡਾਂ ਦੇ ਗੱਤਕਾ ਕੰਪੀਟੀਸ਼ਨ ਮੈਨੇਜਰ ਡਾ. ਪ੍ਰੀਤਮ ਸਿੰਘ ਡਾਇਰੈਕਟਰ ਖੇਡਾਂ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ, ਮੁਹਾਲੀ ਨੇ ਦੱਸਿਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਦੀ ਸਰਪ੍ਰਸਤੀ ਹੇਠ ਸਮਾਪਤ ਹੋਏ ਇਨ੍ਹਾਂ ਤਿੰਨ ਰੋਜਾ ਗੱਤਕਾ ਮੁਕਾਬਲਿਆਂ ਦੌਰਾਨ ਵੱਖ-ਵੱਖ ਰਾਜਾਂ ਦੇ ਗੱਤਕਾ ਖਿਡਾਰੀਆਂ ਅਤੇ ਖਿਡਾਰਨਾਂ ਵਿਚ ਬਹੁਤ ਜੋਸ਼ ਦੇਖਣ ਨੂੰ ਮਿਲਿਆ ਅਤੇ ਗੱਤਕਾ ਐਸੋਸੀਏਸ਼ਨ ਦੀ ਜੱਜਮੈਂਟ ਟੀਮ ਸਮੇਤ ਸਮੂਹ ਰੈਫਰੀਆਂ ਨੇ ਨਿਯਮਾਂਵਲੀ ਮੁਤਾਬਿਕ ਬਾਖ਼ੂਬੀ ਡਿਊਟੀਆਂ ਨਿਭਾਈਆਂ।

ਉਨ੍ਹਾਂ ਦੱਸਿਆ ਕਿ ਗੱਤਕਾ ਖੇਡ ਦੇ ਇਤਿਹਾਸ ਵਿੱਚ ਪਹਿਲੀ ਵਾਰ ਟੂਰਨਾਮੈਂਟ ਦੌਰਾਨ ਦਰਸ਼ਕਾਂ ਲਈ ਡਿਜ਼ੀਟਲ ਸਕੋਰਬੋਰਡ ਉੱਤੇ ਮੈਚਾਂ ਦੇ ਨਤੀਜੇ ਨਾਲੋ-ਨਾਲ ਪ੍ਰਦਰਸ਼ਤ ਹੁੰਦੇ ਰਹੇ ਕਿਉਂਕਿ ਅਜਿਹੀ ਆਨਲਾਈਨ ਸਕੋਰਿੰਗ ਅਤੇ ਨਤੀਜੇ ਦੇਣ ਲਈ ਗੱਤਕਾ ਕੰਪਿਊਟਰੀਕ੍ਰਿਤ ਪ੍ਰੋਗਰਾਮ ਪਹਿਲੀ ਵਾਰ ਲਾਗੂ ਹੋਇਆ ਹੈ ਜਿਸ ਦਾ ਸਮੁੱਚਾ ਸਿਹਰਾ ਸਮੁੱਚੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਇਸ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੂੰ ਜਾਂਦਾ ਹੈ ਜਿਨ੍ਹਾਂ ਨੇ ਜੀਅ-ਤੋੜ ਮਿਹਨਤ ਕਰਕੇ ਗੱਤਕਾ ਟੂਰਨਾਮੈਂਟਾਂ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਸਕੋਰਿੰਗ ਨੂੰ ਨਾਲ-ਨਾਲ ਦਿਖਾਉਣ ਕਰਨ ਲਈ 5.50 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਗਰਾਮ ਨੂੰ ਤਿਆਰ ਤੇ ਲਾਗੂ ਕਰਵਾਇਆ ਹੈ।

ਖੇਲੋ ਇੰਡੀਆ ਖੇਡਾਂ ਦੌਰਾਨ ਗੱਤਕਾ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ :

ਗੱਤਕਾ ਸਿੰਗਲ ਸੋਟੀ ਵਿਅਕਤੀਗਤ ਈਵੈਂਟ (ਲੜਕੇ) : ਪੰਜਾਬ ਦਾ ਗੁਰਸਾਗਰ ਸਿੰਘ ਜੇਤੂ, ਹਰਿਆਣਾ ਦੇ ਪਾਰਸਪ੍ਰੀਤ ਸਿੰਘ ਨੇ ਦੂਜਾ ਸਥਾਨ, ਜੰਮੂ ਕਸ਼ਮੀਰ ਦੇ ਇਕਮੀਤ ਸਿੰਘ ਅਤੇ ਚੰਡੀਗੜ੍ਹ ਦੇ ਤੇਜਪ੍ਰਤਾਪ ਸਿੰਘ ਜੱਸੜ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

ਗੱਤਕਾ ਫੱਰੀ ਸੋਟੀ ਵਿਅਕਤੀਗਤ ਈਵੈਂਟ (ਲੜਕੇ) : ਪੰਜਾਬ ਦੇ ਵੀਰੂ ਸਿੰਘ ਨੇ ਪਹਿਲਾ ਸਥਾਨ, ਛੱਤੀਸਗੜ ਦੇ ਰਣਬੀਰ ਸਿੰਘ ਨੇ ਦੂਜਾ ਸਥਾਨ ਜਦਕਿ ਨਵੀਂ ਦਿੱਲੀ ਤੋਂ ਮਨਜੋਤ ਸਿੰਘ ਅਤੇ ਗੁਜਰਾਤ ਤੋਂ ਯੁਵਰਾਜ ਸਿੰਘ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

ਗੱਤਕਾ ਸੋਟੀ ਟੀਮ ਈਵੈਂਟ (ਲੜਕੇ) : ਹਰਿਆਣਾ ਦੇ ਇੰਦਰਜੀਤ ਸਿੰਘ, ਕ੍ਰਿਸ਼ ਅਤੇ ਜਸ਼ਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਚੰਡੀਗੜ੍ਹ ਦੇ ਗੁਰਚਰਨ ਸਿੰਘ, ਜੀਵਨਜੋਤ ਸਿੰਘ ਤੇ ਤੇਜਪ੍ਰਤਾਪ ਸਿੰਘ ਜੱਸੜ ਨੇ ਦੂਜਾ ਸਥਾਨ ਜਦਕਿ ਆਂਧਰਾ ਪ੍ਰਦੇਸ ਦੇ ਮੇਰੁਗੂ ਮਾਹੇਂਦਰਾ, ਮੁਪਲਨਾ ਵੈਂਕਟੇਸ਼ ਤੇ ਦੁਰਗਾ ਪ੍ਰਸਾਦ ਅਤੇ ਨਵੀਂ ਦਿੱਲੀ ਦੇ ਅਮਰਜੀਤ ਸਿੰਘ, ਨਵਜੋਤ ਸਿੰਘ ਅਤੇ ਮਨਪ੍ਰੀਤ ਸਿੰਘ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

ਗੱਤਕਾ ਫੱਰੀ ਸੋਟੀ ਟੀਮ ਈਵੈਂਟ (ਲੜਕੇ) : ਪੰਜਾਬ ਦੇ ਅਰਸ਼ਦੀਪ ਸਿੰਘ, ਅਮਰਦੀਪ ਸਿੰਘ ਅਤੇ ਭੁਪਿੰਦਰਪਾਲ ਸਿੰਘ ਨੇ ਪਹਿਲਾ ਸਥਾਨ, ਨਵੀਂ ਦਿੱਲੀ ਦੇ ਮਗਨਜੋਤ ਸਿੰਘ, ਤਰਨਜੀਤ ਸਿੰਘ ਅਤੇ ਹਰਨੇਕ ਸਿੰਘ ਨੇ ਦੂਜਾ ਸਥਾਨ, ਜੰਮੂ ਕਸ਼ਮੀਰ ਦੇ ਪ੍ਰਭਜੋਤ ਸਿੰਘ, ਗੁਰਲੀਨ ਸਿੰਘ ਅਤੇ ਮਨਅੰਮ੍ਰਿਤ ਸਿੰਘ ਜਦਕਿ ਛੱਤੀਸਗੜ੍ਹ ਦੇ ਰਣਵੀਰ ਸਿੰਘ, ਗੁਰਕੀਰਤ ਸਿੰਘ ਅਤੇ ਅੰਸ਼ਦੀਪ ਸਿੰਘ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

ਲੜਕੀਆਂ :

ਗੱਤਕਾ ਸੋਟੀ ਵਿਅਕਤੀਗਤ ਈਵੈਂਟ ਵਿੱਚ ਚੰਡੀਗੜ੍ਹ ਦੀ ਰਵਲੀਨ ਕੌਰ ਨੇ ਪਹਿਲਾ ਸਥਾਨ, ਹਰਿਆਣਾ ਦੀ ਅਜਮੀਤ ਕੌਰ ਨੇ ਦੂਜਾ ਸਥਾਨ ਜਦਕਿ ਨਵੀਂ ਦਿੱਲੀ ਦੀ ਪਾਇਲ ਕੌਰ ਅਤੇ ਮਹਾਰਾਸ਼ਟਰ ਦੀ ਵਿਜੇ ਲਕਸ਼ਮੀ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਗੱਤਕਾ ਫੱਰੀ ਸੋਟੀ ਵਿਅਕਤੀਗਤ ਈਵੈਂਟ ਵਿੱਚ ਪੰਜਾਬ ਦੀ ਸੁਮਨਦੀਪ ਕੌਰ ਨੇ ਪਹਿਲਾ ਸਥਾਨ, ਚੰਡੀਗਡ਼੍ਹ ਦੀ ਅਰਸ਼ਦੀਪ ਕੌਰ ਨੇ ਦੂਜਾ ਸਥਾਨ ਜਦਕਿ ਰਾਜਸਥਾਨ ਦੀ ਭਾਵਿਕਾ ਅਤੇ ਨਵੀਂ ਦਿੱਲੀ ਦੀ ਮਨਪ੍ਰੀਤ ਕੌਰ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

ਗੱਤਕਾ ਸੋਟੀ ਟੀਮ ਈਵੈਂਟ ਵਿੱਚ ਚੰਡੀਗੜ੍ਹ ਦੀ ਰਵਲੀਨ ਕੌਰ, ਗੁਰਨੂਰ ਕੌਰ ਅਤੇ ਅਰਸ਼ਦੀਪ ਕੌਰ ਨੇ ਪਹਿਲਾ ਸਥਾਨ, ਹਰਿਆਣਾ ਦੀ ਜਸਕੀਰਤ ਕੌਰ, ਹਰਪ੍ਰੀਤ ਕੌਰ ਅਤੇ ਭਾਨੂੰ ਨੇ ਦੂਜਾ ਸਥਾਨ ਜਦਕਿ ਨਵੀਂ ਦਿੱਲੀ ਦੀ ਗੁਰਮੀਤ ਕੌਰ, ਜਸ਼ਨਪ੍ਰੀਤ ਕੌਰ, ਇੱਕਜੋਤ ਕੌਰ ਅਤੇ ਪੰਜਾਬ ਦੀ ਕਮਲਪ੍ਰੀਤ ਕੌਰ, ਜਸਪ੍ਰੀਤ ਕੌਰ ਅਤੇ ਪ੍ਰਨੀਤ ਕੌਰ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

ਗੱਤਕਾ ਫੱਰੀ ਸੋਟੀ ਟੀਮ ਈਵੈਂਟ ਵਿੱਚ ਪੰਜਾਬ ਦੀ ਹਰਮੀਤ ਕੌਰ, ਰਣਦੀਪ ਕੌਰ ਅਤੇ ਬੀਰਪਾਲ ਕੌਰ ਨੇ ਪਹਿਲਾ ਸਥਾਨ, ਨਵੀਂ ਦਿੱਲੀ ਦੀ ਹਰਸ਼ਦੀਪ ਕੌਰ, ਖੁਸ਼ੀ ਕੌਰ ਅਤੇ ਹਰਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਜਦਕਿ ਉਤਰਾਖੰਡ ਦੀ ਸ੍ਰਿਸ਼ਟੀ ਖੰਨਾ, ਸਿਮਰਦੀਪ ਕੌਰ, ਹਰਲੀਨ ਕੌਰ ਅਤੇ ਮਹਾਰਾਸ਼ਟਰ ਦੀ ਜਾਨ੍ਹਵੀ ਖਿਸ਼ਤੇ, ਨੰਦਨੀ ਨਾਰਾਇਣ ਪਾਰਦੇ ਤੇ ਸ਼ੁਭਾਂਗੀ ਅੰਬੁਰੇ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

 

Tags: Gatka , Khelo India Youth Games , Panchkula , Haryana , Punjab , Gatka Championship , National Gatka Competition , New Delhi , Dr. Pritam Singh , Director Sports , Chandigarh University , Gharuan , National Gatka Association Of India , NGAI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD