Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤੀ ਸਾਥੀ ਕੌਂਸਲਰਾਂ ਨਾਲ ਮੀਟਿੰਗ

ਮੁਹਾਲੀ ਦੇ ਵਿਕਾਸ ਸਬੰਧੀ ਚਰਚਾ : ਕਿਹਾ ਪਰਿਵਾਰ ਹਮੇਸ਼ਾਂ ਇਕੱਠਾ ਰਿਹਾ ਹੈ ਤੇ ਰਹੇਗਾ, 37 ਕੌਂਸਲਰਾਂ ਦੀ ਥਾਂ ਤੇ ਸਾਡੀ ਗਿਣਤੀ ਵਧ ਕੇ ਹੋਈ 40 : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 07 Jun 2022

Last updated on: Jun 07, 2022, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਸੱਦੇ ਤੇ ਅੱਜ ਮੁਹਾਲੀ ਦੇ ਕਾਬਜ਼ ਧਿਰ ਦੇ ਕੌਂਸਲਰਾਂ ਦੀ ਮੀਟਿੰਗ  ਨਗਰ ਨਿਗਮ ਵਿੱਚ ਹੋਈ। ਮੀਟਿੰਗ ਵਿੱਚ ਮੁਹਾਲੀ ਦੇ ਵੱਖ ਵੱਖ ਵਾਰਡਾਂ ਵਿਚ ਵਿਕਾਸ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਵਿੱਚ ਤਾਜ਼ਾ ਬਦਲੇ ਹੋਏ ਘਟਨਾਕ੍ਰਮ ਜਿਸ ਵਿੱਚ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਭਾਰਤੀ ਜਨਤਾ ਪਾਰਟੀ ਜੁਆਇਨ ਕਰ ਲਈ ਹੈ  ਬਾਰੇ ਸਮੂਹ ਕੌਂਸਲਰਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਉਹ ਕਿਸੇ ਵੀ ਕੌਂਸਲਰ ਉੱਤੇ  ਆਪਣੀ ਪਾਰਟੀ ਛੱਡਣ ਦਾ ਦਬਾਅ ਨਹੀਂ ਪਾ ਰਹੇ  ਤੇ ਨਾ ਹੀ ਕਿਸੇ ਨੂੰ ਪਾਰਟੀ ਵਿਸ਼ੇਸ਼ ਵਿੱਚ ਸ਼ਾਮਲ ਹੋਣ ਬਾਰੇ ਹੀ ਕਹਿ ਰਹੇ ਹਨ ਪਰ ਇੱਕ ਗੱਲ ਉਨ੍ਹਾਂ ਨੇ ਆਪਣੇ ਸਾਥੀ ਕੌਂਸਲਰਾਂ ਨੂੰ ਸਪੱਸ਼ਟ ਕੀਤੀ ਹੈ ਕਿ ਇਹ ਕਿ ਉਹ ਆਪਣੇ ਸਮੂਹ ਸਾਥੀ ਕੌਂਸਲਰਾਂ ਦੇ ਨਾਲ ਮਿਲ ਕੇ ਪਰਿਵਾਰ ਵਾਂਗ ਮੁਹਾਲੀ ਨਗਰ ਨਿਗਮ ਨੂੰ ਚਲਾਉਂਦੇ ਆ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਸਾਥੀਆਂ  ਦਾ ਪੂਰਨ ਸਹਿਯੋਗ ਮਿਲਿਆ ਹੈ। 

ਉਨ੍ਹਾਂ ਕਿਹਾ ਇਸੇ ਸਹਿਯੋਗ ਦੀ ਉਨ੍ਹਾਂ ਨੂੰ ਆਪਣੇ ਸਾਥੀ ਕੌਂਸਲਰਾਂ ਤੋਂ ਅੱਗੇ ਵੀ  ਆਸ  ਹੈ। ਮੀਟਿੰਗ ਵਿੱਚ ਹਾਜ਼ਰ 31 ਕੌਂਸਲਰਾਂ ਨੇ ਉਨ੍ਹਾਂ ਨੂੰ ਆਪਣੇ ਪੂਰੇ ਸਮਰਥਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਮੇਅਰ ਨੇ ਪੰਜ ਹੋਰ ਅਜਿਹੇ ਕੌਂਸਲਰਾਂ ਦੇ ਵੀਡੀਓਜ਼ ਪੱਤਰਕਾਰਾਂ ਨੂੰ ਦਿਖਾਏ ਜੋ ਆਪਣੇ ਜ਼ਰੂਰੀ ਕੰਮਾਂ ਕਾਰਾਂ ਅਤੇ ਰੁਝੇਵਿਆਂ ਕਾਰਨ ਮੀਟਿੰਗ ਵਿੱਚ ਨਹੀਂ ਆ ਸਕੇ ਪਰ ਉਨ੍ਹਾਂ ਨੇ ਵੀ ਮੇਅਰ ਨੂੰ  ਆਪਣਾ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ  ਹੈ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਅਜਿਹੀਆਂ ਮੀਟਿੰਗਾਂ ਉਹ ਹਰ ਮਹੀਨੇ ਆਪਣੇ ਸਾਥੀ ਕੌਂਸਲਰਾਂ ਨਾਲ ਕਰਦੇ ਹਨ ਤਾਂ ਜੋ ਮੁਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ  ਪੜਤਾਲ ਹੋ ਸਕੇ ਅਤੇ ਹੋਰਨਾਂ ਕੰਮਾਂ ਕਾਰਨ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਮੀਟਿੰਗ ਇਸ ਕਰਕੇ ਸਪੈਸ਼ਲ ਹੋ ਗਈ ਹੈ ਕਿਉਂਕਿ ਵਿਰੋਧੀ ਧਿਰ ਨੇ ਇਸ ਮੀਟਿੰਗ ਸਬੰਧੀ ਲੋਕਾਂ ਅਤੇ ਮੀਡੀਆ ਵਿੱਚ ਭੰਬਲਭੂਸਾ ਪਾਉਣ ਦਾ ਯਤਨ ਕੀਤਾ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਵੀ ਇਸ ਵਿੱਚ ਘੜੀਸਣ ਦਾ ਯਤਨ ਕੀਤਾ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਉਹ 37 ਕੌਂਸਲਰ ਜਿੱਤੇ ਸਨ ਅਤੇ ਉਨ੍ਹਾਂ ਦੇ ਸਾਥੀ ਕੌਂਸਲਰਾਂ ਨੇ ਉਨ੍ਹਾਂ ਨੇ ਮੇਅਰ ਦੇ ਅਹੁਦੇ ਤੇ ਬਿਠਾਇਆ। ਉਨ੍ਹਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਮੇਅਰ ਨੂੰ ਅਹੁਦੇ ਤੋਂ ਲਾਹੁਣ ਸਬੰਧੀ ਕੀਤੇ ਗਏ ਬਾਰੇ ਜਵਾਬ ਦਿੰਦਿਆਂ ਕਿਹਾ ਰਾਜਾ ਵੜਿੰਗ ਉਹਨਾਂ ਦੇ ਭਰਾ ਹਨ ਅਤੇ ਉਹ ਕੁਝ ਵੀ ਬੋਲ ਸਕਦੇ ਹਨ ਪਰ ਅਸਲੀਅਤ ਇਹੀ ਹੈ ਕਿ ਮੇਅਰ ਦੀ ਕੁਰਸੀ ਤੋਂ ਉਨ੍ਹਾਂ ਨੂੰ ਉਦੋਂ ਤੱਕ ਕੋਈ ਲਾਹ ਨਹੀਂ ਸਕਦਾ ਜਦੋਂ ਤਕ ਉਨ੍ਹਾਂ ਦੇ ਪਰਿਵਾਰ ਵਾਂਗ ਚੱਟਾਨ ਬਣ ਕੇ ਉਨ੍ਹਾਂ ਦੇ ਸਾਥੀ ਕੌਂਸਲਰ ਉਨ੍ਹਾਂ ਦੇ ਨਾਲ ਖੜ੍ਹੇ  ਹਨ।

ਉਨ੍ਹਾਂ ਕਿਹਾ ਕਿ ਇਹੀ ਨਹੀਂ ਇਸ ਤੋਂ ਵੀ ਵਧ ਕੇ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਦੇ ਨਾਲ  ਜੁੜੇ ਕੁਝ ਕੌਂਸਲਰ ਉਨ੍ਹਾਂ ਦੇ ਨਾਲ ਰਾਬਤੇ ਵਿੱਚ ਹਨ ਅਤੇ ਉਹ ਹੁਣ 37 ਦੀ ਥਾਂ ਤੇ 40  ਹੋ ਗਏ ਹਨ।ਮੀਟਿੰਗ ਵਿੱਚ ਕੁਝ ਕੌਂਸਲਰਾਂ ਦੀ ਗ਼ੈਰ ਹਾਜ਼ਰੀ ਬਾਰੇ ਉਨ੍ਹਾਂ ਕਿਹਾ ਕਿ ਪੰਜ ਕੌਂਸਲਰਾਂ ਦੀ ਵੀਡੀਓ ਤਾਂ ਉਨ੍ਹਾਂ ਨੇ ਦਿਖਾ ਹੀ ਦਿੱਤੀ ਹੈ ਤੇ ਬਾਕੀ ਰਹਿੰਦੇ ਉਨ੍ਹਾਂ ਦੇ ਸਾਥੀ ਕੌਂਸਲਰ ਵੀ ਕਿਸੇ ਨਾ ਕਿਸੇ ਮਜਬੂਰੀ ਕਾਰਨ ਮੀਟਿੰਗ ਵਿੱਚ ਨਹੀਂ ਆ ਸਕੇ  ਜੋ ਨਗਰ ਨਿਗਮ ਦੀ ਮੀਟਿੰਗ ਵਿਚ ਉਨ੍ਹਾਂ ਦੇ ਨਾਲ  ਦਿਖਾਈ ਦੇਣਗੇ। 

ਡਿਪਟੀ ਮੇਅਰ  ਕੁਲਜੀਤ ਸਿੰਘ ਬੇਦੀ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੇ ਪਿਛਲੀ ਨਗਰ ਨਿਗਮ ਵਿਚ ਕਾਂਗਰਸੀ ਹੁੰਦਿਆ ਆਜ਼ਾਦ ਗਰੁੱਪ ਦੇ ਕੁਲਵੰਤ ਸਿੰਘ ਨੂੰ  ਮੇਅਰ ਦਾ ਅਹੁਦਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕੁਝ ਮਹੀਨੇ ਬਾਅਦ ਹੀ ਕੁਲਵੰਤ ਸਿੰਘ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਉਨ੍ਹਾਂ ਨੇ ਪੰਜ ਸਾਲ ਮੇਅਰ ਨੂੰ ਆਪਣਾ ਸਮਰਥਨ ਦਿੱਤਾ ਅਤੇ ਸਰਬਸੰਮਤੀ ਨਾਲ ਮਤੇ ਪਾਸ ਕਰਵਾਏ। 

ਉਨ੍ਹਾਂ ਕਿਹਾ ਕਿ ਸ਼ਹਿਰ ਦਾ ਵਿਕਾਸ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਤੋਂ ਉਪਰ ਹੈ ਇਸ ਲਈ ਉਹ ਅਤੇ ਉਨ੍ਹਾਂ ਦੇ ਸਾਥੀ ਹੋਰ ਕਾਂਗਰਸ ਦੇ ਕੌਂਸਲਰ ਮੇਅਰ ਦੇ ਸਮਰਥਨ ਵਿੱਚ ਖੜ੍ਹੇ ਹਨ। ਉਨ੍ਹਾਂ ਕਿਹਾ ਉਹ ਕਿਸੇ ਵੀ ਹਾਲਤ ਵਿੱਚ ਮੌਕਾਪ੍ਰਸਤ ਆਮ ਆਦਮੀ ਪਾਰਟੀ ਨੂੰ ਮੌਕਾ ਨਹੀਂ ਦੇ ਸਕਦੇ ਅਤੇ ਇਸ ਕਰਕੇ ਤੀਜੀ ਧਿਰ ਕਦੇ ਵੀ ਨਹੀਂ ਬਣਨਗੇ। ਉਨ੍ਹਾਂ ਕਿਹਾ ਕਿ ਹਾਈ ਕਮਾਨ ਨੂੰ ਗਰਾਊਂਡ ਜ਼ੀਰੋ ਦੀ ਸਥਿਤੀ ਦਾ ਗਿਆਨ ਨਹੀਂ ਹੈ ਅਤੇ ਜੇਕਰ ਕਾਂਗਰਸ ਤੀਜੀ ਧਿਰ ਬਣਦੀ ਹੈ ਤਾਂ ਇਸ ਵਿੱਚ ਕਾਂਗਰਸ ਦਾ ਹੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਆਪਣੀ ਹਾਈ ਕਮਾਨ ਨੂੰ ਉਹ ਇਸ ਸਬੰਧੀ ਪੂਰੀ ਜਾਣਕਾਰੀ ਦੇਣਗੇ ਅਤੇ ਨਗਰ ਨਿਗਮ ਵਿਚ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਸਮਰਥਨ ਪਹਿਲਾਂ ਵਾਂਗ ਜਾਰੀ ਰਹੇਗਾ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD