Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੁਖਜੀਤ ਦੇ ਕਹਾਣੀ ਸੰਗ੍ਰਹਿ ਮੈਂ ਇਨਜੁਆਏ ਕਰਦੀ ਹਾਂ ਦਾ ਅੰਗਰੇਜ਼ੀ ਅਨੁਵਾਦ ਬਰਮਿੰਘਮ ਵਿੱਚ ਲੋਕ ਅਰਪਣ

Cultural

Web Admin

Web Admin

5 Dariya News

ਲੁਧਿਆਣਾ , 09 Jun 2022

Last updated on: Jun 09, 2022, 00:00 IST

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਮਾਛੀਵਾੜਾ ਵੱਸਦੇ ਪੰਜਾਬੀ ਕਹਾਣੀਕਾਰ ਸੁਖਜੀਤ ਦੇ ਚਰਚਿਤ ਕਹਾਣੀ ਸੰਗ੍ਰਹਿ ਮੈਂ ਇੰਜੁਆਏ ਕਰਦੀ ਹਾਂ ਦਾ ਅੰਗਰੇਜ਼ੀ ਅਨੁਵਾਦ ਬੀਤੇ ਦਿਨ ਬਰਮਿੰਘਮ ਦੇ ਸ਼ਹਿਰ ਵੁਲਵਰਹੈਂਪਟਨ ਵਿੱਚ ਮੋਤਾ ਸਿੰਘ ਸਰਾਏ (ਸੰਚਾਲਕ ਯੂਰਪੀ ਪੰਜਾਬੀ ਸੱਥ ਯੂਕੇ) ਦੀ ਪ੍ਰਧਾਨਗੀ ਵਿੱਚ ਕਰਵਾਏ ਗਏ ਸਾਹਿਤਕ ਸਮਾਗਮ ਵਿੱਚ ਲੋਕ ਅਰਪਨ ਕੀਤਾ ਗਿਆ। 

ਇਸ ਪੁਸਤਕ ਨੂੰ ਭਾਰਤ ਦੇ ਪ੍ਰਮੁੱਖ ਪ੍ਰਕਾਸ਼ਨ ਘਰ ਹਰ ਆਨੰਦ ਪਬਲੀਕੇਸ਼ਨ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਸਾਹਿਤਕ ਸਮਾਗਮ ਪ੍ਰਸਿੱਧ ਲੇਖਕ ਤੇ ਅਨੁਵਾਦਕ ਸੁਭਾਸ਼ ਭਾਸਕਰ ਤੇ ਆਸਟਰੇਲੀਆ ਵੱਸਦੇ ਲੇਖਕ ਤੇ ਟੀ ਵੀ ਪੇਸ਼ਕਾਰ ਦਲਵੀਰ ਸੁੰਮਨ ਹਲਵਾਰਵੀ ਦਾ ਵੀ ਰੂਬਰੂ ਕਰਵਾਇਆ ਗਿਆ।

ਸਮਾਗਮ ਵਿੱਚ ਵਿੱਚ ਕੁਲਵੰਤ ਕੌਰ ਢਿੱਲੋਂ ਪ੍ਰਧਾਨ ਸਾਹਿਤ ਕਲਾ ਕੇਂਦਰ ਸਾਊਥਾਲ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਏ। ਜਿਹਨਾਂ ਨੇ ਸਾਹਿਤ ਸਭਾ ਸਮਰਾਲਾ, ਲੋਕ ਵਿਰਾਸਤ ਅਕਾਦਮੀ ਲੁਧਿਆਣਾ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਸਾਂਝੇ ਤੌਰ ਤੇ ਭੇਜਿਆ ਸੁਨੇਹਾ ਪੜ ਕੇ ਸਭ ਨਾਲ ਸਾਂਝਾ ਕੀਤਾ। ਉੱਘੇ ਇਤਿਹਾਸਕਾਰ ਬਲਵਿੰਦਰ ਸਿੰਘ ਚਾਹਲ ਨੇ ਸੰਖੇਪ ਵਿੱਚ ਇਸ ਕਹਾਣੀ ਸੰਗ੍ਰਹਿ ਤੇ ਚਾਨਣਾ ਪਾਇਆ। 

ਉਪਰੋਕਤ ਸਖਸ਼ੀਅਤਾਂ ਤੋਂ ਇਲਾਵਾ ਇਸ ਸਮੇਂ ਜਸਵਿੰਦਰ ਰੱਤੀਆ, ਸ਼ਾਇਰ ਰਜਿੰਦਰਜੀਤ, ਕੁਲਵੰਤ ਸਿੰਘ ਢੇਸੀ, ਸੰਤੋਖ ਹੇਅਰ, ਮਹਿੰਦਰ ਦਿਲਬਰ, ਤਾਰਾ ਸਿੰਘ ਤਾਰਾ, ਚਰਨਜੀਤ ਰਾਇਤ, ਸ਼ਗੁਫਤਾ ਗਿੰਮੀ, ਨਿਰਮਲ ਸਿੰਘ ਕੰਧਾਲਵੀ,, ਗੁਰਮੇਲ ਕੌਰ ਸੰਘਾ, ਮਨਜੀਤ ਕਮਲਾ, ਬਲਦੇਵ ਦਿਉਲ, ਉਂਕਾਰਪ੍ਰੀਤ ਸਿੰਘ, ਡਾ ਰਸ਼ਮੀ, ਗੀਤਕਾਰ ਤਰਲੋਚਨ ਸਿੰਘ  ਚੰਨ ਜੰਡਿਆਲਵੀ, ਰਵਿੰਦਰ ਸਿੰਘ ਕੁੰਦਰਾ, ਗੀਤਕਾਰ ਹਰਜਿੰਦਰ ਮੱਲ, ਮਨਮੋਹਨ ਸਿੰਘ ਮਹੇੜੂ, ਗ਼ਜ਼ਲਗੋ ਭੁਪਿੰਦਰ ਸੱਗੂ ਆਦਿ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਸਮੇਂ ਇੱਕ ਪ੍ਰਭਾਵਸ਼ਾਲੀ ਕਵੀ ਦਰਬਾਰ ਵੀ ਕਰਵਾਇਆ ਗਿਆ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD