Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਆਮ ਆਦਮੀ ਪਾਰਟੀ ਨੇ ਸੰਗਰੂਰ ਜ਼ਿਮਨੀ ਚੋਣ ਲਈ ਪ੍ਰਚਾਰ ਕੀਤਾ ਤੇਜ਼

ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਲੋਕ ਸਭਾ ਚੋਣ ਤੋਂ ਪਹਿਲਾਂ ਰਣਨੀਤੀ ਬਣਾਉਣ ਲਈ ਸੰਗਰੂਰ ਦੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

Jarnail Singh, Aman Arora,  Harchand Singh Barsat, AAP, Aam Aadmi Party, Aam Aadmi Party Punjab, AAP Punjab, Sangrur, Sangrur Bypolls, Sangrur parliamentary seat, Gurmail Singh

Web Admin

Web Admin

5 Dariya News

ਚੰਡੀਗੜ੍ਹ , 08 Jun 2022

ਆਗਾਮੀ ਸੰਗਰੂਰ ਜਿਮਨੀ ਚੋਣ ਲਈ ਪ੍ਰਚਾਰ ਤੇਜ਼ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਬੁੱਧਵਾਰ ਨੂੰ ਸੰਗਰੂਰ ਵਿਖੇ ਰਣਨੀਤੀ ਉਲੀਕਣ ਲਈ ਵਿਧਾਇਕਾਂ ਅਤੇ ਪਾਰਟੀ ਦੇ ਸਥਾਨਕ ਵਰਕਰਾਂ ਨਾਲ ਮੀਟਿੰਗ ਕੀਤੀ।'ਆਪ' ਦੇ ਗੜ੍ਹ ਮੰਨੇ ਜਾਂਦੇ ਸੰਗਰੂਰ ਤੋਂ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ 2014 ਅਤੇ 2019 ਵਿੱਚ ਭਾਰੀ ਜਿੱਤ ਹਾਸਿਲ ਕੀਤੀ ਸੀ। 

ਇਹ ਸੀਟ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਧੂਰੀ ਹਲਕੇ ਤੋਂ ਜਿੱਤ ਕੇ ਮੁੱਖ ਮੰਤਰੀ ਬਣਨ 'ਤੇ ਸੰਸਦ ਮੈਂਬਰ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਖ਼ਾਲੀ ਹੋ ਗਈ ਸੀ।ਇੱਥੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਕਰਾਰੀ ਹਾਰ ਅਤੇ 'ਆਪ' ਦੇ ਇਤਿਹਾਸਿਕ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਕਾਰਨ ਵਰਕਰਾਂ ਵਿੱਚ ਉਤਸ਼ਾਹ ਹੈ ਕਿ ਉਹ ਇੱਕ ਵਾਰ ਫਿਰ ਸੰਗਰੂਰ ਸੀਟ 'ਤੇ ਜਿੱਤ ਹਾਸਲ ਕਰਨਗੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਫ਼ੈਸਲੇ ਕੀਤੇ ਹਨ।'ਆਪ' ਵਰਕਰਾਂ ਨੂੰ ਗੁਰਮੇਲ ਸਿੰਘ ਦੀ ਜਿੱਤ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਲਈ ਆਖਦਿਆਂ ਪੰਜਾਬ-ਇੰਚਾਰਜ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ 'ਆਪ' ਇਸ ਸੰਸਦੀ ਸੀਟ 'ਤੇ ਮੁੜ ਵੱਡੀ ਜਿੱਤ ਦਰਜ ਕਰੇਗੀ।

ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਰਹੇ ਪੜ੍ਹੇ-ਲਿਖੇ ਉਮੀਦਵਾਰ ਗੁਰਮੇਲ ਸਿੰਘ ਨੇ ਕਿਹਾ ਕਿ ਉਹ ਇਸ ਸੀਟ ਤੋਂ ਜਿੱਤ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰਨਗੇ।ਗੁਰਮੇਲ ਸਿੰਘ ਦੇ ਕੰਮ ਦੀ ਤਾਰੀਫ਼ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪਾਰਟੀ ਨੇ ਜ਼ਮੀਨ ਨਾਲ ਜੁੜੇ ਇੱਕ ਆਮ ਅਤੇ ਮਿਹਨਤੀ ਆਗੂ ਨੂੰ ਉਮੀਦਵਾਰ ਚੁਣਿਆ।

ਗੁਰਮੇਲ ਸਿੰਘ ਨੇ ਗਣਿਤ ਵਿੱਚ ਪੋਸਟ-ਗ੍ਰੈਜੂਏਟ ਅਤੇ ਐੱਮ.ਬੀ.ਏ ਦੀ ਪੜ੍ਹਾਈ ਕੀਤੀ ਹੈ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਅਧਿਆਪਕ ਅਤੇ ਵਾਤਾਵਰਨ ਪ੍ਰੇਮੀ ਵੱਜੋਂ ਲਗਾਤਾਰ ਸੰਗਰੂਰ ਦੇ ਲੋਕਾਂ ਦੀ ਸੇਵਾ ਨਾਲ ਜੁੜੇ ਰਹੇ ਹਨ।ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਦੱਸਿਆ ਕਿ ਗੁਰਮੇਲ ਸਿੰਘ ਨੂੰ ਪਾਰਟੀ ਵੱਲੋਂ 2015 ਵਿੱਚ ਬਤੌਰ ਭਵਾਨੀਗੜ੍ਹ ਬਲਾਕ ਪ੍ਰਧਾਨ ਸੇਵਾ ਮਿਲੀ ਸੀ। ਇਸ ਤੋਂ ਬਾਅਦ 2018 ਵਿੱਚ ਉਹ ਘਰਾਚੋਂ ਤੋਂ ਸਰਪੰਚ ਚੁਣੇ ਗਏ ਅਤੇ 2021 'ਚ ਪਾਰਟੀ ਵੱਲੋਂ ਉਨ੍ਹਾਂ ਨੂੰ ਸੰਗਰੂਰ ਜ਼ਿਲ੍ਹੇ ਦਾ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ।

ਮੀਟਿੰਗ ਵਿੱਚ ਸੰਗਰੂਰ ਤੋਂ ਉਪ ਚੋਣ ਦੇ ਉਮੀਦਵਾਰ ਗੁਰਮੇਲ ਸਿੰਘ, ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਵਿਧਾਇਕ ਲਾਭ ਸਿੰਘ ਉਗੋਕੇ, ਨਰਿੰਦਰ ਕੌਰ ਭਰਾਜ, ਅਮਨ ਅਰੋੜਾ, ਬਰਿੰਦਰ ਕੁਮਾਰ ਗੋਇਲ, ਮੁਹੰਮਦ ਜਮੀਲ ਉਰ ਰਹਿਮਾਨ ਅਤੇ ਸੰਗਰੂਰ ਦੇ ਬਲਾਕ ਪ੍ਰਧਾਨਾਂ ਸਮੇਤ ਹੋਰ ਅਹੁਦੇਦਾਰ ਹਾਜਰ ਸਨ।

 

Tags: Jarnail Singh , Aman Arora , Harchand Singh Barsat , AAP , Aam Aadmi Party , Aam Aadmi Party Punjab , AAP Punjab , Sangrur , Sangrur Bypolls , Sangrur parliamentary seat , Gurmail Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD