Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਰੋਪੜ ਰੇਂਜ ਪੁਲਿਸ ਨੇ ਮੁਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ

ਮੋਹਾਲੀ, ਫ਼ਤਿਹਗੜ੍ਹ ਸਾਹਿਬ ਅਤੇ ਰੂਪਨਗਰ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਮੋਹਾਲੀ ਦੀਆਂ ਤਿੰਨ ਸੁਸਾਇਟੀਆਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਕੀਤੀ

Punjab Admin, S.A.S.Nagar, Mohali, S.A.S. Nagar Mohali, Deputy Inspector General Of Police, DIG, Ropar Range Gurpreet Singh Bhullar, SSP Vivek Sheel Soni, Fatehgarh Sahib, SSP Ravjot Grewal, Rupnagar, Sandeep Garg, Crime News Punjab, Punjab Police, Police, Crime News

Web Admin

Web Admin

5 Dariya News

ਮੋਹਾਲੀ , 09 Jun 2022

Last updated on: Jun 09, 2022, 00:00 IST

ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਰੋਪੜ ਰੇਂਜ ਪੁਲਿਸ ਨੇ ਅੱਜ ਮੋਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ। ਇਸ ਮੁਹਿੰਮ ਦੀ ਅਗਵਾਈ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਅਤੇ ਇਸ ਨੂੰ ਤਿੰਨ ਜ਼ਿਲ੍ਹਿਆਂ ਦੇ ਪੁਲਿਸ ਬਲਾਂ ਵੱਲੋਂ ਸਾਂਝੇ ਤੌਰ 'ਤੇ ਚਲਾਇਆ ਗਿਆ ਜਿਸ ਵਿੱਚ ਮੁਹਾਲੀ ਪੁਲਿਸ ਦੀ ਅਗਵਾਈ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਅਗਵਾਈ ਐਸ.ਐਸ.ਪੀ. ਰਵਜੋਤ ਗਰੇਵਾਲ ਅਤੇ ਰੂਪਨਗਰ ਪੁਲਿਸ ਦੀ ਅਗਵਾਈ ਐਸ.ਐਸ.ਪੀ. ਸੰਦੀਪ ਗਰਗ ਵੱਲੋਂ ਕੀਤੀ ਗਈ। 

ਪੁਲੀਸ ਟੀਮਾਂ ਨੇ ਮੁਹਾਲੀ ਦੀਆਂ ਤਿੰਨ ਸੁਸਾਇਟੀਆਂ ਮੁਹਾਲੀ ਈਡਨ ਕੋਰਟ, ਜਲ ਵਾਯੂ ਵਿਹਾਰ ਅਤੇ ਹੋਮਲੈਂਡ ਵਿੱਚ ਕਾਰਵਾਈ ਕਰਕੇ ਘੱਟੋ-ਘੱਟ 20 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਫੜਿਆ ਹੈ। ਪੁਲਿਸ ਨੇ ਸ਼ੱਕ ਦੇ ਆਧਾਰ 'ਤੇ 10 ਵਾਹਨਾਂ ਨੂੰ ਵੀ ਜ਼ਬਤ ਕੀਤਾ ਹੈ ਅਤੇ 18 ਗ੍ਰਾਮ ਅਫੀਮ, 7 ਹਥਿਆਰ ਅਤੇ 21 ਲੱਖ ਰੁਪਏ ਦੀ ਨਕਦੀ (ਇਨਕਮ ਟੈਕਸ ਵਿਭਾਗ ਨੂੰ ਸੂਚਿਤ ਕੀਤਾ ਗਿਆ) ਬਰਾਮਦ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੁਝ ਕਿਰਾਏਦਾਰ ਬਿਨਾਂ ਤਸਦੀਕ ਕੀਤੇ ਉਥੇ ਰਹਿ ਰਹੇ ਹਨ ਅਤੇ ਕਈਆਂ ਨੇ ਤਾਂ ਫਲੈਟਾਂ ਨੂੰ ਕਿਰਾਏ ‘ਤੇ ਲੈ ਕੇ ਅੱਗੇ ਕਿਰਾਏ ‘ਤੇ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹਰੇਕ ਸੁਸਾਇਟੀ ਦੀ ਐਸ.ਐਸ.ਪੀ. ਦੀ ਅਗਵਾਈ ਹੇਠ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੇ ਚੰਗੇ ਨਤੀਜੇ ਵੀ ਸਾਹਮਣੇ ਆਏ ਹਨ। 

ਉਨ੍ਹਾਂ ਕਿਹਾ ਕਿ ਇਹ ਕਾਰਵਾਈ ਤਿੰਨ ਸੁਸਾਇਟੀਆਂ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਨੂੰ ਜਾਰੀ ਰੱਖਿਆ ਜਾਵੇਗਾ। ਡੀਆਈਜੀ ਨੇ ਕਿਹਾ ਕਿ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀਜ਼ ਨੇ ਵੀ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਦੱਸਣਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਨਕਦੀ ਬਾਰੇ ਹੋਰ ਜਾਂਚ ਕਰਨ ਲਈ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

Tags: Punjab Admin , S.A.S.Nagar , Mohali , S.A.S. Nagar Mohali , Deputy Inspector General Of Police , DIG , Ropar Range Gurpreet Singh Bhullar , SSP Vivek Sheel Soni , Fatehgarh Sahib , SSP Ravjot Grewal , Rupnagar , Sandeep Garg , Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD