Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕਰਨ ਦੇ ਨਿਰਦੇਸ਼

ਭੱਠਿਆਂ ਉਤੇ ਜ਼ਿਗ-ਜ਼ੈਗ ਤਕਨੀਕ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਲਈ ਆਖਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Punjab Pollution Control Board, PPCB

Web Admin

Web Admin

5 Dariya News

ਚੰਡੀਗੜ੍ਹ , 09 Jun 2022

Last updated on: Jun 09, 2022, 00:00 IST

ਪੰਜਾਬ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਨਿਰਦੇਸ਼ ਦਿੱਤਾ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾਣ। ਇੱਥੇ ਸਰਕਾਰੀ ਗ੍ਰਹਿ ਵਿਖੇ ਵੀਰਵਾਰ ਨੂੰ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸੰਭਵ ਤਰੀਕੇ ਨਾਲ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨਾ ਪੀ.ਪੀ.ਸੀ.ਬੀ. ਦਾ ਫ਼ਰਜ਼ ਬਣਦਾ ਹੈ।

ਉਨ੍ਹਾਂ ਕਿਹਾ ਕਿ ਇਸ ਲੋਕ ਭਲਾਈ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੀ.ਪੀ.ਸੀ.ਬੀ. ਨੂੰ ਭੌਂ, ਪਾਣੀ ਜਾਂ ਹਵਾਈ ਪ੍ਰਦੂਸ਼ਣ ਦਾ ਘੱਟ ਤੋਂ ਘੱਟ ਹੋਣਾ ਯਕੀਨੀ ਬਣਾਉਣ ਲਈ ਕਾਰਵਾਈ ਸ਼ੁਰੂ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਗਾਮੀ ਪੀੜ੍ਹੀਆਂ ਲਈ ਪੰਜਾਬ ਨੂੰ ਬਚਾਉਣ ਲਈ ਇਹ ਕੰਮ ਸਮੇਂ ਦੀ ਲੋੜ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ।

ਇਕ ਹੋਰ ਮਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੀ.ਪੀ.ਸੀ.ਬੀ. ਨੂੰ ਸੂਬੇ ਭਰ ਵਿੱਚ ਭੱਠਿਆਂ ਉਤੇ ਪ੍ਰਦੂਸ਼ਣ ਮੁਕਤ ਜ਼ਿਗ-ਜ਼ੈਗ ਤਕਨਾਲੋਜੀ ਲਾਗੂ ਕਰਨ ਲਈ ਫੌਰੀ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਭੱਠਾ ਮਾਲਕਾਂ ਨੂੰ ਪ੍ਰਦੂਸ਼ਣ ਨੂੰ ਬਿਲਕੁੱਲ ਖ਼ਤਮ ਕਰਨ ਲਈ ਨਵੀਂ ਤਕਨੀਕ ਅਪਨਾਉਣ ਲਈ ਉਤਸ਼ਾਹਤ ਕਰਨਾ ਚਾਹੀਦਾ ਹੈ। 

ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਉਲੰਘਣਾ ਕਰਨ ਵਾਲੇ ਭੱਠਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। 

ਭਗਵੰਤ ਮਾਨ ਨੇ ਕਿਹਾ ਕਿ ਪੀ.ਪੀ.ਸੀ.ਬੀ. ਦੀ ਇਹ ਕਾਰਵਾਈ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਮੁਕਤ ਹੋਵੇ। ਮੁੱਖ ਮੰਤਰੀ ਨੇ ਪੀ.ਪੀ.ਸੀ.ਬੀ. ਅਧਿਕਾਰੀਆਂ ਨੂੰ ਵੱਡੇ ਸਨਅਤਕਾਰਾਂ ਨਾਲ ਤਾਲਮੇਲ ਕਰਨ ਅਤੇ ਉਨ੍ਹਾਂ ਨੂੰ ਆਪਣੀਆਂ ਇਕਾਈਆਂ ਵਿੱਚ ਪ੍ਰਦੂਸ਼ਣ ਖ਼ਤਮ ਕਰਨ ਲਈ ਇਹ ਪ੍ਰਦੂਸ਼ਣ ਮੁਕਤ ਤਕਨਾਲੋਜੀ ਅਪਨਾਉਣ ਲਈ ਪ੍ਰੇਰਨ ਵਾਸਤੇ ਆਖਿਆ। 

ਉਨ੍ਹਾਂ ਕਿਹਾ ਕਿ ਮੁੱਖ ਉਦੇਸ਼ ਪ੍ਰਦੂਸ਼ਣ ਰੋਕਣ ਦੀ ਇਸ ਮੁਹਿੰਮ ਵਿੱਚ ਸਨਅਤਕਾਰਾਂ ਨੂੰ ਭਾਈਵਾਲ ਬਣਾਉਣ ਉਤੇ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਪੀ.ਪੀ.ਸੀ.ਬੀ. ਨੂੰ ਪ੍ਰਦੂਸ਼ਣ ਖ਼ਿਲਾਫ਼ ਇਸ ਮੁਹਿੰਮ ਵਿੱਚ ਪੂਰੇ ਸਹਿਯੋਗ ਤੇ ਸਮਰਥਨ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਡਾ. ਆਦਰਸ਼ ਪਾਲ ਵਿੱਗ ਅਤੇ ਮੈਂਬਰ ਸਕੱਤਰ ਇੰਜਨੀਅਰ ਕਰੁਨੇਸ਼ ਗਰਗ ਮੌਜੂਦ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Punjab Pollution Control Board , PPCB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD