Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ

 

ਲੋਕ ਸਭਾ ਲਈ ਸੰਗਰੂਰ ਹਲਕੇ ਦੀ ਉਪ ਚੋਣ ਲਈ ਆਮ ਆਦਮੀ ਪਾਰਟੀ ਨੇ ਤੇਜ ਕੀਤੀਆਂ ਸਰਗਰਮੀਆਂ

‘ਆਪ’ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਜਿੱਤ ਦੀ ਰਣਨੀਤੀ ’ਤੇ ਕੀਤੀ ਚਰਚਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Jarnail Singh,Harpal Singh Cheema, Gurmeet Singh Meet Hayer, Kuldeep Singh Dhaliwal, Laljit Bhullar, Dr. Baljit Kaur, Lal Chand Kataruchak, Harbhajan Singh ETO

Web Admin

Web Admin

5 Dariya News

ਚੰਡੀਗੜ੍ਹ , 09 Jun 2022

Last updated on: Jun 09, 2022, 00:00 IST

ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਮਾਮਲੇ ’ਤੇ ਵੀਰਵਾਰ ਨੂੰ ‘ਆਪ’ ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਪੰਜਾਬ ਦੇ ਪਾਰਟੀ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ’ਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਉਪ ਚੋਣ ਦੀ ਜਿੱਤ ਲਈ ਰਣਨੀਤੀ ’ਤੇ ਚਰਚਾ ਕੀਤੀ। 

ਮੀਟਿੰਗ ’ਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ, ਲਾਲ ਚੰਦ ਕਟਾਰੂਚੱਕ ਅਤੇ ਹਰਭਜਨ ਸਿੰਘ ਈ.ਟੀ.ਓ ਸਮੇਤ ਕਈ ਵਿਧਾਇਕ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਲੋਕ ਸਭਾ ਹਲਕਿਆਂ ਦੇ ਇੰਚਾਰਜ ਵੀ ਮੌਜ਼ੂਦ ਸਨ। ਜ਼ਿਕਰਯੋਗ ਹੈ ਕਿ 23 ਜੂਨ ਨੂੰ ਸੰਗਰੂਰ ਹਲਕੇ ’ਚ ਉਪ ਚੋਣ ਲਈ ਵੋਟਾਂ ਪਾਈਆਂ ਜਾਣੀਆਂ ਹਨ।  

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਕਿਹਾ, ‘‘ਅਸੀਂ ਸੰਗਠਨ ਦੇ ਸੀਨੀਅਰ ਆਗੂਆਂ ਨਾਲ ਸੰਗਰੂਰ ਲੋਕ ਸਭਾ ਉਪ ਚੋਣ ਬਾਰੇ ਚਰਚਾ ਕੀਤੀ ਹੈ। ਸੰਗਰੂਰ ਉਹ ਹਲਕਾ ਹੈ ਜਿੱਥੋਂ ਅਸੀਂ 2014 ਤੋਂ ਲਗਾਤਾਰ ਜਿੱਤਦੇ ਆ ਰਹੇ ਹਾਂ। ਇਸ ਉਪ ਚੋਣ ’ਚ ਵੀ ਸਾਰੇ ਪੁਰਾਣੇ ਰਿਕਾਰਡ ਤੋੜਾਂਗੇ।’’ 

ਉਨ੍ਹਾਂ ਕਿਹਾ ਕਿ ਪਿਛਲੇ ਢਾਈ ਮਹੀਨਿਆਂ ’ਚ ਭਗਵੰਤ ਮਾਨ ਦੀ ਸਰਕਾਰ ਨੇ ਬਹੁਤ ਚੰਗੇ ਕੰਮ ਕੀਤੇ ਹਨ। ਇਨਾਂ ਕੰਮਾਂ ਨੂੰ ਦੇਖ ਕੇ ਲੋਕਾਂ ਦਾ ਵਿਸ਼ਵਾਸ਼ ਆਮ ਆਦਮੀ ਪਾਰਟੀ ’ਤੇ ਹੋਰ ਮਜ਼ਬੂਤ ਹੋਇਆ ਹੈ। ਅਜਿਹਾ ਕੇਵਲ ਆਮ ਆਦਮੀ ਪਾਰਟੀ ’ਚ ਹੀ ਹੋ ਸਕਦਾ ਹੈ ਕਿ ਇੱਕ ਆਮ ਘਰ ਦਾ ਨੌਜਵਾਨ ਜਿਹੜਾ ਪੰਜਾਬ ਲਈ ਕੁੱਝ ਕਰਨਾ ਚਾਹੁੰਦਾ ਹੈ, ਉਸ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਲਈ 26 ਜੂਨ ਨੂੰ ‘ਆਪ’ ਦੇ ਹੱਕ ’ਚ ਬਹੁਤ ਸ਼ਾਨਦਾਰ ਨਤੀਜਾ ਆਏਗਾ।

ਇਸ ਮੌਕੇ ਉਮੀਦਵਾਰ ਗੁਰਮੇਲ ਸਿੰਘ ਨੇ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ। ਸੰਗਰੂਰ ਦੇ ਲੋਕਾਂ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਨਾਂ ਦਾ ਪੌਦਾ ਲਾਇਆ ਹੈ। ਪਾਰਟੀ ਦੇ ਇਸ ਮੁਕਾਮ ਤੱਕ ਪਹੁੰਚਣ ’ਚ ਸੰਗਰੂਰ ਦੇ ਲੋਕਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਪ ਚੋਣ ’ਚ ਸਾਡੀ ਜਿੱਤ ਪੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਤੋਂ ਲਗਾਤਾਰ ਦੋ ਵਾਰ ਸੰਸਦ ਮੈਂਬਰ ਬਣੇ ਸਨ ਅਤੇ ਇਸ ਹਲਕੇ ਦੇ ਲੋਕਾਂ ਦੇ ਪਿਆਰ ਨੇ ਹੀ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Jarnail Singh , Harpal Singh Cheema , Gurmeet Singh Meet Hayer , Kuldeep Singh Dhaliwal , Laljit Bhullar , Dr. Baljit Kaur , Lal Chand Kataruchak , Harbhajan Singh ETO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD