ਦੇਸ਼ ਦੇ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਅਤੇ ਦੇਸ਼ ਦੀ ਨੌਜ਼ਵਾਨੀ ਦੇ ਹਰਮਨ ਪਿਆਰੇ ਨੇਤਾ ਰਹੁਲ ਗਾਂਧੀ ਵਲੋਂ ਅੰਮ੍ਰਿਤਸਰ ,ਦਿੱਲੀ, ਕੋਲਕਾਤਾ ਉਦੋਯੋਗਿਕ ਕੋਰੀਡੋਰ ਦੀ ਉਸਾਰੀ ਨੂੰ ਮੰਨਜ਼ੂਰੀ ਦਿੱਤੀ ਗਈ ਜਿਸ ਨਾਲ ਪੰਜਾਬ ਦੇ ਬੇਰੁਜਗਾਰ ਨੌਜਵਾਨਾ ਨੂੰ ਰੁਜਗਾਰ ਮਿਲੇਗਾ ਅਤੇ ਆਰਥਿਕ ਪੱਖੋ ਕਮਜ਼ੋਰ ਹੋ ਰਹੇ ਪੰਜਾਬ ਨੂੰ ਵੱਡੀ ਰਾਹਤ ਮਿਲੇਗੀ ਇਹਨਾਂ ਸ਼ਬਦਾ ਦਾ ਪਰਗਟਾਵਾ ਸੰਸਦ ਮੈਬਰ ਅਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਪਿੰਡ ਭੁੱਟਾ ਅਤੇ ਮਕੰਦਪੁਰ ਵਿੱਚ ਭਾਰੀ ਚੌਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਰਾਜ ਦੀ ਆਰਥਿਕ ਮੰਦਹਾਲੀ ਅਕਾਲੀ ਭਾਜਪਾ ਗਠਜੋੜ ਸਰਕਾਰ ਦੀ ਦੇਣ ਹੈ ਪਰ ਕਾਂਗਰਸ ਸਰਕਾਰ ਵੱਲੋਂ ਉਲੀਕੇ ਕੰਮ ਸਿਰੇ ਚੜਨ ਨਾਲ ਜਿੱਥੇ ਸੂਬੇ ਦੀ ਆਰਥਿਕਤਾ ਮਜ਼ਬੂਤ ਹੋਵੇਗੀ ਉੱਥੇ ਰਾਜ ਦੇ ਨੌਜ਼ਵਾਨ ਵਰਗ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਵੀ ਮਿਲੇਗਾ। ਉਨ੍ਹਾਂ ਅਕਾਲੀ ਦਲ ਵਲੋਂ ਇਸ ਪ੍ਰਾਜੈਕਟ ਦੇ ਮੁੱਦੇ 'ਤੇ ਕੀਤੇ ਝੂਠੇ ਪਰਚਾਰ ਤੋਂ ਲੋਕਾਂ ਨੂੰ ਸੁਚੇਤ ਹੋਣ ਦੀ ਅਪੀਲ ਕੀਤੀ ਉਨ੍ਹਾਂ ਕਿ ਇਹ ਪ੍ਰਾਜੈਕਟ ਕੇਂਦਰ ਦੀ ਕਾਂਗਰਸੀ ਅਗਵਾਈ ਵਾਲੀ ਸਰਕਾਰ ਦੀ ਦੇਣ ਹੈ ਤੇ ਸੂਬਾ ਸਰਕਾਰ ਦਾ ਇਸ ਵਿਚ ਰੱਤੀ ਭਰ ਵੀ ਯੋਗਦਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਲੀਭਾਂਤ ਪਤਾ ਹੈ ਕਿ ਕਾਂਗਰਸ ਪਾਰਟੀ ਦੇ ਆਗੂਆਂ ਨੇ ਇਸ ਪ੍ਰਾਜੈਕਟ ਨੂੰ ਮੰਨਜ਼ੂਰੀ ਦਿਵਾਉਣ ਲਈ ਵੱਡੀ ਘਾਲਣਾ ਘਾਲੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਅਤੇ ਸ੍ਰੀ ਰਾਹੁਲ ਗਾਂਧੀ ਰਾਜ ਮਹਾਨਗਰ ਲੁਧਿਆਣਾ ਨੂੰ ਮੁੜ ਤੋਂ ਉਦਯੋਗ ਦੇ ਕੇਂਦਰ ਬਿੰਦੂ ਵਜੋਂ ਸਥਾਪਿਤ ਕਰਨਾ ਚਾਹੁੰਦੇ ਹਨ ਅਤੇ ਇਥੇ ਵੱਡੇ ਦਯੋਗਿਕ ਕੋਰੀਡੋਰ ਲਾਉਣ ਦੀ ਯੋਜਨਾ ਹੈ। ਸ੍ਰੀ ਬਿੱਟੂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਸਚਮੁੱਚ ਹੀ ਨੌਜ਼ਵਾਨ ਹਿਤੈਸ਼ੀ ਹੁੰਦੀ ਤਾਂ ਉਹ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ ਦਾ ਕੀਤਾ ਵਾਅਦਾ ਪੂਰਾ ਕਰਦੀ। ਉਨ੍ਹਾਂ ਸੂਬਾ ਸਰਕਾਰ ਤੇ ਵਾਅਦਾ ਖਿਲਾਫੀ ਦਾ ਦੋਸ਼ ਮੜ੍ਹਦਿਆਂ ਕਿਹਾ ਕਿ ਸਰਕਾਰ ਨੇ ਨੌਜ਼ਵਾਨਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ ਜਿਸ ਦਾ ਬਦਲਾ ਨੌਜ਼ਵਾਨ ਵਰਗ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦਾ ਮਕੁੰਮਲ ਸਫ਼ਾਇਆ ਕਰਕੇ ਲਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿਚ ਹੋਏ ਕਥਿਤ ਕਿਤਾਬ ਘੁਟਾਲੇ ਦੇ ਜਿੰਮੇਵਾਰਾਂ ਵਿਰੁੱਧ ਕੋਈ ਵੀ ਕਾਰਵਾਈ ਕਰਨ ਦੀ ਬਜਾਏ ਪੰਜਾਬ ਸਰਕਾਰ ਨੇ ਚੁੱਪ ਵੱਟ ਲਈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਦੀ ਭ੍ਰਿਸਟਾਚਾਰ ਨੂੰ ਖ਼ਤਮ ਕਰਨ ਵਾਲੀ ਨੀਤੀ ਵਿਚ ਖੋਟ ਸੀ। ਉਨ੍ਹਾਂ ਕਿਹਾ ਕਿ ਜੇਕਰ ਸਚਮੁੱਚ ਹੀ ਰਾਜ ਦੇ ਮੁੱਖ ਮੰਤਰੀ ਭ੍ਰਿਸਟਾਚਾਰ ਵਿਰੋਧੀ ਸਨ ਤਾਂ ਉਨ੍ਹਾਂ ਤਰੁੰਤ ਸਿੱਖਿਆ ਮੰਤਰੀ ਤੋਂ ਅਸਤੀਫਾ ਕਿਉ ਨਹੀਂ ਲਿਆਂ ਇਸ ਦੀ ਜਾਂਚ ਵੀ ਨਿਰਪੱਖਤਾ ਨਾਲ ਕਰਵਾਉਣ ਲਈ ਆਪਣਾ ਬਣਦਾ ਕਰਦੇ। ਉਨ੍ਹਾਂ ਕਿਹਾ ਕਿ ਰਾਜ ਦਾ ਕੋਈ ਵੀ ਮੁਲਾਜ਼ਮ ਵਰਗ ਸਰਕਾਰ ਤੋਂ ਖੁਸ਼ ਨਹੀਂ ਹੈ ਜਿੱਥੇ ਆਧਿਆਪਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਤਨਖਾਹ ਨਹੀਂ ਮਿਲੀ ਉੱਥੇ ਬੇਰੁਜ਼ਗਾਰ ਲਾਇਨਮੈਨਾਂ ਨੂੰ ਵੀ ਸਰਕਾਰ ਨੇ ਨੌਕਰੀ ਦੇਣ ਦੀ ਬਜਾਏ 'ਡੰਡੇ' ਦੇ ਜੋਰ ਤੇ ਦਬਾਇਆ ਧਮਕਾਇਆ ਹੈ ਤਾਂ ਜੋਂ ਉਹ ਸੰਘਰਸ਼ ਦਾ ਰੁਖ ਨਾਂ ਅਖਤਿਆਰ ਕਰਨ ਪਰ ਇਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਾਂਗਰਸ ਪਾਰਟੀ ਦੁਬਾਰਾ ਸਰਕਾਰ ਬਣ 'ਤੇ ਹੱਕ ਮੰਗਦੇ ਬੇਰੁਜ਼ਗਾਰਾਂ ਦਾ ਹਰ ਸੰਭਵ ਮੱਦਦ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਫੰਡਾਂ ਦੇ ਸਹਾਰੇ ਚੱਲ ਰਹੀ ਹੈ ਤੇ ਕੇਂਦਰ ਸਰਕਾਰ ਵਲੋਂ ਵੱਖ-ਵੱਖ ਵਰਗਾਂ ਲਈ ਆਉਂਦੇ ਫੰਡ ਵੀ ਸਰਕਾਰ ਨੇ ਹੋਰਾਂ ਥਾਵਾਂ ਤੇ ਖਰਚ ਕੀਤਾ ਹੈ ਜੋਂ ਪੰਜਾਬ ਵਾਸੀਆ ਨਾਲ ਧੱਕਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਆਪਣਾ ਪੂਰਾ ਤਾਣ ਲਗਾ ਦੇਣ ਤਾਂ ਜੋਂ ਸੱਤਾਧਾਰੀ ਧਿਰ ਦਾ ਮਕੁੰਮਲ ਸਫ਼ਾਇਆ ਕੀਤਾ ਜਾ ਸਕੇ ਇਸ ਸਮੇਂ ਉਨ੍ਹਾਂ ਨਾਲ ਮਲਕੀਤ ਸਿੰਘ ਦਾਖਾਂ ਸਾਬਕਾ ਐਮ.ਐਲ.ਏ, ਚਰਨ ਸਿੰਘ ਗੁਰਮ, ਕਰਤਿੰਦਰਪਾਲ ਸਿੰਘ ਸਿੰਘਪੁਰਾ, ਗੁਰਦੇਵ ਸਿੰਘ ਲਾਂਪਰਾ, ਅਮਰਜੀਤ ਸਿੰਘ ਟਿੱਕਾ, ਰਣਜੀਤ ਸਿੰਘ ਮਾਂਗਟ, ਮਨਜੀਤ ਸਿੰਘ ਹੰਬੜਾਂ, ਬੂਟਾ ਸਿੰਘ, ਅਵਤਾਰ ਸਿੰਘ, ਬਾਬਾ ਭੋਲਾ ਸਿੰਘ, ਹਰਬੰਸ ਸਿੰਘ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਪਿੰਡ ਦੇ ਵੋਟਰ ਹਾਜਰ ਸਨ।