Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੰਜਾਬ ਸਰਕਾਰ ਨੇ ਵਾਸ਼ਿੰਗਟਨ ਡੀਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ ਦੇ ਸਹਿਯੋਗ ਨਾਲ ਅੰਗਰੇਜ਼ੀ ਅਧਿਆਪਕਾਂ ਲਈ ਵਰਕਸ਼ਾਪ ਲਗਾਈ

ਜਲਦ ਹੀ ਅਧਿਆਪਕਾਂ ਨੂੰ ਗੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਵੇਗਾ, ਸਿੱਖਿਆ ਮੰਤਰੀ ਨੇ ਦਿੱਤਾ ਭਰੋਸਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Ludhiana, English Teachers By Regional English Language Office, RELO

Web Admin

Web Admin

5 Dariya News

ਲੁਧਿਆਣਾ , 10 Jun 2022

Last updated on: Jun 10, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਕੀਤੀ ਵਚਨਬੱਧਤਾ ਤਹਿਤ ਵਾਸ਼ਿੰਗਟਨ ਡੀ.ਸੀ. ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ (ਰੇਲੋ) ਵੱਲੋਂ ਅੰਗਰੇਜ਼ੀ ਅਧਿਆਪਕਾਂ ਲਈ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਹ ਵਰਕਸ਼ਾਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ।

ਇਸ ਵਰਕਸ਼ਾਪ ਵਿੱਚ ਪੰਜਾਬ ਭਰ ਤੋਂ 320 ਅੰਗਰੇਜੀ, ਸਮਾਜਿਕ ਸਿੱਖਿਆ ਦੇ ਅਧਿਆਪਕਾਂ ਨੇ ਸਰਗਰਮੀ ਨਾਲ ਭਾਗ ਲਿਆ। ਸਿਖਲਾਈ ਸੈਸ਼ਨ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਡਾਇਰੈਕਟਰ ਐਜੂਕੇਸ਼ਨ ਜੀਐਨਸੀਟੀ ਦਿੱਲੀ ਦੇ ਪ੍ਰਮੁੱਖ ਸਲਾਹਕਾਰ ਸ਼ੈਲੇਂਦਰ ਸ਼ਰਮਾ, ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਓਐਸਡੀ ਡਾ. ਪ੍ਰਵੀਨ ਚੌਧਰੀ, ਡਾਇਰੈਕਟਰ  ਐਸ.ਸੀ.ਈ.ਆਰ.ਟੀ.  ਡਾ. ਮਨਿੰਦਰ ਸਰਕਾਰੀਆ, ਸਹਾਇਕ ਡਾਇਰੈਕਟਰ ਰਾਜੇਸ਼ ਭਾਰਦਵਾਜ, ਸਹਾਇਕ ਡਾਇਰੈਕਟਰ ਗੁਰਜੀਤ ਸਿੰਘ, ਸਟੇਟ ਰਿਸੋਰਸ ਪਰਸਨ ਚੰਦਰ ਸ਼ੇਖਰ ਉਚੇਚੇ ਤੌਰ  ‘ਤੇ ਸ਼ਾਮਲ ਹੋਏ।

ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ, ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਅਫਸਰ ਰੂਥ ਗੂਡੇ, ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਮਾਹਿਰ ਸ਼ਵੇਤਾ ਖੰਨਾ, ਮੈਂਟਰ (ਸਲਾਹਕਾਰ) ਅਧਿਆਪਕ ਅਤੇ ਸਿੱਖਿਆ ਡਾਇਰੈਕਟੋਰੇਟ, ਜੀਐਨਸੀਟੀ ਦਿੱਲੀ ਵਿਖੇ ਅੰਗਰੇਜ਼ੀ ਭਾਸ਼ਾ ਅਧਿਆਪਕ ਮਨੂ ਗੁਲਾਟੀ ਨੇ ਇਸ ਵਰਕਸ਼ਾਪ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਇੱਕ ਪ੍ਰਭਾਵਸ਼ਾਲੀ ਅਤੇ ਮਿਆਰੀ ਗੱਲਬਾਤ ਸੈਸ਼ਨ ਦੱਸਿਆ।

ਸ੍ਰੀਮਤੀ ਰੂਥ ਗੂਡੇ (ਰੇਲੋ) ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਭਾਸ਼ਾਈ ਕਲਾਸਰੂਮਾਂ ਵਿੱਚ ਅੰਗਰੇਜ਼ੀ ਦੀ ਵਰਤੋਂ ਦੇ ਮਹੱਤਵ ‘ਤੇ ਧਿਆਨ ਕੇਂਦਰਿਤ ਕਰਕੇ ਅਧਿਆਪਕਾਂ ਨਾਲ ਆਪਣੇ ਜੀਵਨ ਦੇ ਪ੍ਰੇਰਣਾਦਾਇਕ ਤੇ ਆਲਮੀ ਅਨੁਭਵ ਸਾਂਝੇ ਕੀਤੇ। ਸਿੱਖਿਆ ਮੰਤਰੀ ਮੀਤ ਹੇਅਰ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਬੰਧਤ  ਸਕੂਲਾਂ ਵਿੱਚ ਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਬੜੇ ਗਹੁ ਨਾਲ ਸੁਣੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੇ ਫੌਰੀ ਹੱਲ ਕਰਨ ਦਾ ਭਰੋਸਾ ਦਿੱਤਾ।

ਉਨ੍ਹਾਂ ਵਿਦਿਆਰਥੀਆਂ ਦੀ ਸਰਵਪੱਖੀ ਤਰੱਕੀ ਅਤੇ ਵਿਕਾਸ ਲਈ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ  ਸ਼ਾਨਦਾਰ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਸਿਰਫ਼ ਅਧਿਆਪਨ ‘ਤੇ ਪੂਰੀ ਤਵੱਜੋ ਦੇਣ ਲਈ ਪ੍ਰੇਰਿਤ ਕਰਦਿਆਂ ਭਰੋਸਾ ਦਿੱਤਾ ਕਿ ਉਹਨਾਂ ਨੂੰ ਭਵਿੱਖ ਵਿੱਚ ਸਾਰੀਆਂ ਗੈਰ-ਅਧਿਆਪਨ ਗਤੀਵਿਧੀਆਂ ਤੋਂ ਮੁਕਤ ਕੀਤਾ ਜਾਵੇਗਾ।

ਸ੍ਰੀ ਮੀਤ ਹੇਅਰ ਨੇ ਪੰਜਾਬ ਵਿੱਚ ਮਿਆਰੀ ਸਿੱਖਿਆ ਲਿਆਉਣ ਲਈ ਵਿਦੇਸ਼ਾਂ ਤੋਂ ਹਰ ਸੰਭਵ ਵਿਚਾਰਾਂ ਅਤੇ ਵਿਧੀਆਂ ਨੂੰ ਅਪਣਾਉਣ ਅਤੇ ਸਮਝਣ ਦਾ ਵਾਅਦਾ ਵੀ ਕੀਤਾ। ਸਿੱਖਿਆ ਮੰਤਰੀ ਨੇ ਇਹ ਵੀ ਆਖਿਆ ਕਿ ਕਿਸੇ ਵੀ ਅਧਿਆਪਕ ਉੱਤੇ ਫਰਜ਼ੀ ਅੰਕੜੇ ਦਿਖਾਉਣ ਲਈ ਦਬਾਅ ਨਹੀਂ ਪਾਇਆ ਜਾਵੇਗਾ ਅਤੇ ਅਸਲ ਤੱਥਾਂ/ਨਤੀਜਿਆਂ ਨੂੰ ਲੈ ਕੇ ਹੀ ਅੱਗੇ ਚੱਲਿਆ ਜਾਵੇਗਾ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Ludhiana , English Teachers By Regional English Language Office , RELO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD