Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ 30 ਜੂਨ ਤੱਕ 4.68 ਕਰੋੜ ਦੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਚਾਇਤ ਵਿਭਾਗ ਨੂੰ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ ਕਿਹਾ

Punjab Admin, Major Amit Sareen, Jalandhar

Web Admin

Web Admin

5 Dariya News

ਜਲੰਧਰ , 10 Jun 2022

Last updated on: Jun 10, 2022, 00:00 IST

ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ 4.68 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਦਰਿਆ ਦੇ ਨਾਲ-ਨਾਲ ਕਰਵਾਏ ਜਾ ਰਹੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜ 30 ਜੂਨ ਤੱਕ ਮੁਕੰਮਲ ਕਰ ਲਏ ਜਾਣਗੇ।ਵਧੀਕ ਡਿਪਟੀ ਕਮਿਸ਼ਨਰ ਨੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸਮਾਈਲਪੁਰ, ਭਾਨੇਵਾਲ, ਤਲਵਣ ਡਰੇਨ, ਕੋਟ ਬਾਦਲ ਕਲਾਂ ਡਰੇਨ, ਤੇਹੰਗ ਡਰੇਨ, ਦਾਨੇਵਾਲ ਅਤੇ ਜ਼ਿਲ੍ਹੇ ਦੇ ਹੋਰ ਖੇਤਰਾਂ ਵਿੱਚ ਸਤਲੁਜ ਦਰਿਆ ਦੇ ਨਾਲ-ਨਾਲ ਸੁਰੱਖਿਆ ਦੇ ਇਹ ਕੰਮ ਜੰਗੀ ਪੱਧਰ 'ਤੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਫਗਵਾੜਾ ਡਰੇਨੇਜ ਡਵੀਜ਼ਨ (ਜਲੰਧਰ) ਅਧੀਨ 3.04 ਕਰੋੜ ਦੇ ਕੰਮ ਚੱਲ ਰਹੇ ਹਨ ਅਤੇ ਜਲੰਧਰ ਡਰੇਨੇਜ ਡਵੀਜ਼ਨ ਵਿੱਚ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ 1.68 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਅਮਿਤ ਸਰੀਨ ਨੇ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮਜ਼) ਨੂੰ ਸਾਰੀਆਂ ਨਾਜ਼ੁਕ ਥਾਵਾਂ ਵਿਖੇ ਉਸਾਰੀ, ਸਫਾਈ ਅਤੇ ਮਜ਼ਬੂਤੀਕਰਨ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਕਿਹਾ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਜ਼ੁਕ ਥਾਵਾਂ ਨੂੰ ਮਜ਼ਬੂਤ ਕਰਨ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਲੋਕਾਂ ਨੂੰ ਆਉਣ ਵਾਲੇ ਬਰਸਾਤ ਦੇ ਮੌਸਮ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਚੱਲ ਰਹੇ ਕੰਮਾਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ 30 ਜੂਨ ਤੱਕ ਸਾਰੇ ਕੰਮ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। 

ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪੰਚਾਇਤ ਵਿਭਾਗ ਨੂੰ ਛੱਪੜਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਕਿਹਾ।ਉਨ੍ਹਾਂ ਇਹ ਵੀ ਦੱਸਿਆ ਕਿ ਇੱਥੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ ਅਤੇ 1 ਜੁਲਾਈ, 2022 ਤੋਂ ਇਸ ਕੰਟਰੋਲ ਰੂਮ ਦੇ ਸੰਚਾਲਨ ਲਈ ਸਟਾਫ਼ ਦਾ ਇੱਕ ਡਿਊਟੀ ਰੋਸਟਰ ਵੀ ਤਿਆਰ ਕੀਤਾ ਜਾਵੇਗਾ। 

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਨਿਕਾਸੀ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਸੰਵੇਦਨਸ਼ੀਲ ਥਾਵਾਂ ਦੇ ਨਾਲ-ਨਾਲ ਸੁਰੱਖਿਅਤ ਥਾਵਾਂ ਦੀ ਪਛਾਣ ਵੀ ਕਰ ਲਈ ਗਈ ਹੈ, ਜਿਥੇ ਲੋੜ ਪੈਣ 'ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਤਬਦੀਲ ਕੀਤਾ ਜਾਵੇਗਾ।ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਲਾਲ ਵਿਸ਼ਵਾਸ ਬੈਂਸ, ਰਨਦੀਪ ਸਿੰਘ ਹੀਰ, ਕਾਰਜਕਾਰੀ ਇੰਜੀਨੀਅਰ ਹਰਜੋਤ ਸਿੰਘ ਵਾਲੀਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

                                     

 

Tags: Punjab Admin , Major Amit Sareen , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD