Thursday, 04 June 2026

 

 

ਖ਼ਾਸ ਖਬਰਾਂ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

 

ਨਵਾਂਸ਼ਹਿਰੀਏ ਤੇ ਬਲਾਚੌਰੀਏ ਵੀ ਕਰ ਸਕਣਗੇ ਸਰਕਾਰੀ ਵੋਲਵੋ ਰਾਹੀਂ ਦਿੱਲੀ ਹਵਾਈ ਅੱਡੇ ਤੱਕ ਦਾ ਸਫ਼ਰ

ਆਨਲਾਈਨ ਹੋਵੇਗੀ ਟਿਕਟ ਦੀ ਬੁਕਿੰਗ, ਹੁਸ਼ਿਆਰਪੁਰ ਤੋਂ ਦਿੱਲੀ ਜਾਣ ਵਾਲੀ ਬੱਸ ਨਵਾਂਸ਼ਹਿਰ ਤੇ ਬਲਾਚੌਰ ਦੀਆਂ ਸੁਆਰੀਆਂ ਵੀ ਲੈ ਕੇ ਜਾਵੇਗੀ

SBS Nagar to IGI Airport New Delhi, Punjab Roadways, PUNBUS

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 10 Jun 2022

Last updated on: Jun 10, 2022, 00:00 IST

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ 15 ਜੂਨ ਤੋਂ ਪੰਜਾਬ ਤੋਂ ਸ਼ੁਰੂ ਕੀਤੀ ਜਾਣ ਵਾਲੀ ਸਰਕਾਰੀ ਵੋਲਵੋ ਬੱਸ ਦਾ ਲੁਤਫ਼ ਨਵਾਂਸ਼ਹਿਰੀਏ ਤੇ ਬਲਾਚੌਰੀਏ ਵੀ ਲੈ ਸਕਣਗੇ। ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਤੋਂ ਚੱਲਣ ਵਾਲੀ ਵੋਲਵੋ ਬੱਸ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਲੋਕਾਂ ਨੂੰ ਵੀ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਦੀ ਸਹੂਲਤ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।

ਪੰਜਾਬ ਰੋਡਵੇਜ਼ ਨਵਾਂਸ਼ਹਿਰ ਡਿਪੂ ਦੇ ਮੈਨੇਜਰ ਜਸਬੀਰ ਸਿੰਘ ਜੋ ਕਿ 15 ਜੂਨ ਦੀ ਇਸ ਹਵਾਈ ਅੱਡੇ ਤੱਕ ਦੇ ਸਫ਼ਰ ਦੀ ਜ਼ਿਲ੍ਹੇ ਨਾਲ ਸਬੰਧਤ ਤਿਆਰੀ ਦੇਖ ਰਹੇ ਹਨ, ਨੇ ਉਕਤ ਜਾਣਕਾਰੀ ਦਿੰਦਿਆਂ ਕਿਹਾ ਕਿ ਨਵਾਂਸ਼ਹਿਰ ਡਿਪੂ ਕੋਲ ਆਪਣੀ ਖੁਦ ਦੀ ਵੋਲਵੋ ਦਾ ਪ੍ਰਬੰਧ ਹੋਣ ਤੱਕ, ਇਹ ਬਲਦਵੇਂ ਪ੍ਰਬੰਧ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਬੁਕਿੰਗ ਆਨਲਾਈਨ ਹੋਣ ਕਾਰਨ ਜ਼ਿਲ੍ਹੇ ਦਾ ਦਿੱਲੀ ਹਵਾਈ ਅੱਡੇ ’ਤੇ ਜਾਣ ਦਾ ਚਾਹਵਾਨ ਕੋਈ ਵੀ ਯਾਤਰੀ ਇਸ ਦੀ ਅਗਾਊਂ ਬੁਕਿੰਗ . ’ਤੇ ਜਾ ਕੇ ਕਰ ਸਕਦਾ ਹੈ।

ਹੁਸ਼ਿਆਰਪੁਰ ਤੋਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਇਹ ਵੋਲਵੋ ਬੱਸ ਸਵੇਰੇ 7:55 ਵਜੇ ਨਵਾਂਸ਼ਹਿਰ ਦੇ ਬੱਸ ਅੱਡੇ ਤੋਂ ਰਵਾਨਾ ਹੋਵੇਗੀ ਜਦਕਿ ਬਲਾਚੌਰ ਅੱਡੇ ਤੋਂ ਇਸ ਦੇ ਜਾਣ ਦਾ ਸਮਾਂ 8:20 ਵਜੇ ਸਵੇਰੇ ਹੋਵੇਗਾ। ਇਸ ਬੱਸ ਦਾ ਮੁਕੰਮਲ ਰੂਟ ਹੁਸ਼ਿਆਰਪੁਰ ਤੋਂ ਸਵੇਰੇ 6:40 ਵਜੇ ਚੱਲ ਕੇ ਵਾਇਆ ਗੜ੍ਹਸ਼ੰਕਰ, ਨਵਾਂਸ਼ਹਿਰ, ਬਲਾਚੌਰ ਤੋਂ ਹੁੰਦੇ ਹੋਏ ਚੰਡੀਗੜ੍ਹ ਰਾਹੀਂ ਸ਼ਾਮ 4:30 ਵਜੇ ਤੱਕ ਦਿੱਲੀ ਪੁੱਜਣਾ ਹੈ।

ਦਿੱਲੀ ਹਵਾਈ ਅੱਡੇ ਤੋਂ ਇਸੇ ਰੂਟ ਰਾਹੀਂ ਵਾਪਸੀ ਦਾ ਸਫ਼ਰ ਤੜਕਸਾਰ 12:15 ਵਜੇ ਸ਼ੁਰੂ ਹੋਵੇਗਾ, ਜਿਸ ਲਈ ਬੁਕਿੰਗ ਦੀ ਪ੍ਰਕਿਰਿਆ ਆਨਲਾਈਨ ਹੀ ਰਹੇਗੀ।ਜੀ ਐਮ ਜਸਬੀਰ ਸਿੰਘ ਅਨੁਸਾਰ ਨਵਾਂਸ਼ਹਿਰ ਤੋਂ ਦਿੱਲੀ ਹਵਾਈ ਅੱਡੇ ਦਾ ਕਿਰਾਇਆ 1070 ਰੁਪਏ ਹੋਵੇਗਾ ਜਦਕਿ ਬਲਾਚੌਰ ਤੋਂ ਇਹ ਕਿਰਾਇਆ 990 ਰੁਪਏ ਹੋਵੇਗਾ।

ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਸਮਾਜ ਸੇਵੀ ਜੇ ਐਸ ਗਿੱਦਾ, ਜਿਨ੍ਹਾਂ ਦਾ ਜ਼ਿਆਦਾਤਰ ਪਰਿਵਾਰ ਸਮੇਤ ਬੱਚਿਆਂ, ਵਿਦੇਸ਼ ਹੈ,  ਦਾ ਕਹਿਣਾ ਹੈ ਕਿ ਇਸ ਨਾਲ ਨਵਾਂਸ਼ਹਿਰ ਦੀ ਐਨ ਆਰ ਆਈ ਬੈਲਟ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਬੁਕਿੰਗ ਲੈ ਕੇ ਜਿੱਥੇ ਵਿਦੇਸ਼ ਤੋਂ ਨਵਾਂਸ਼ਹਿਰ ਆਉਣ ਜਾਂ ਨਵਾਂਸ਼ਹਿਰ ਤੋਂ ਵਿਦੇਸ਼ ਜਾਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ ਉੱਥੇ ਲੋਕਾਂ ਨੂੰ ਪ੍ਰਾਈਵੇਟ ਟ੍ਰਾਂਸਪੋਰਟਰਾਂ ਦੀ ਅਜਾਰੇਦਾਰੀ ਤੋਂ ਵੀ ਨਿਜਾਤ ਮਿਲੇਗੀ। 

ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਗੱਲ, ਜਨਤਕ ਟ੍ਰਾਂਸਪੋਰਟ ਦਾ ਕਿਰਾਇਆ ਬਹੁਤ ਹੀ ਵਾਜਬ ਹੋਣਾ ਹੈ, ਜਿਸ ਦਾ ਪ੍ਰਾਈਵੇਟ ਨਾਲੋਂ ਅੱਧੋ-ਅੱਧ ਦਾ ਫ਼ਰਕ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਗੱਲ ਲਈ ਵਧਾਈ ਦੇ ਪਾਤਰ ਹਨ ਕਿ ਉਨ੍ਹਾਂ ਵਿਦੇਸ਼ ਜਾਣ ਵਾਲੇ ਜਾਂ ਵਿਦੇਸ਼ੋਂ ਆਪਣੀ ਮਾਤਭੂਮੀ ’ਤੇ ਆਉਣ ਵਾਲੇ ਪੰਜਾਬੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ, ਉਨ੍ਹਾਂ ਨਾਲ ਕੀਤਾ ਆਪਣਾ ਵਾਅਦਾ ਪੁਗਾਇਆ ਹੈ। 

ਪੰਜਾਬ ਰੋਡਵੇਜ਼ ਨਵਾਂਸ਼ਹਿਰ ਦੇ ਜਨਰਲ ਮੈਨੇਜਰ ਅਨੁਸਾਰ ਦਿੱਲੀ ਏਅਰਪੋਰਟ ਜਾਣ ਵਾਲੀ ਇਹ ਬੱਸ ਨਿਰਧਾਰਿਤ ਸਮੇਂ ’ਤੇ ਨਵਾਂਸ਼ਹਿਰ ਅਤੇ ਬਲਾਚੌਰ ਦੇ ਬੱਸ ਅੱਡਿਆਂ ’ਤੇ ਪੁੱਜੇਗੀ ਅਤੇ ਅਗਾਊਂ ਬੁਕਿੰਗ ਕਰਵਾਉਣ ਵਾਲੀਆਂ ਸੁਆਰੀਆਂ ਨੂੰ ਬਿਠਾ ਕੇ ਅਗਲੀ ਮੰਜ਼ਿਲ ਲਈ ਰਵਾਨਾ ਹੋਵੇਗੀ। 

 

Tags: SBS Nagar to IGI Airport New Delhi , Punjab Roadways , PUNBUS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD