Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਵੀਜ਼ਨਲ ਕਮਿਸ਼ਨਰ ਵਲੋਂ ਹਰਿਆਣਾ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ 155 ਏਕੜ ਜ਼ਮੀਨ ਦੀ ਅਸਲ ਸਥਿਤੀ ਦਾ ਪਤਾ ਲਗਾਉਣ ਲਈ ਕਮੇਟੀ ਦਾ ਗਠਨ

ਕਮੇਟੀ ’ਚ ਪੰਜ ਸਰਕਾਰੀ ਅਤੇ 4 ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਿਲ, ਕਮੇਟੀ ਵਲੋਂ 13 ਜੂਨ ਨੂੰ ਦੌਰਾ ਕਰਨ ਤੋਂ ਬਾਅਦ ਤੁਰੰਤ ਰਿਪੋਰਟ ਸੌਂਪੀ ਜਾਵੇਗੀ

DC Kapurthala, Vishesh Sarangal, Deputy Commissioner Kapurthala, Kapurthala, Divisional commissioner Jalandhar, Gurpreet Kaur Sapra

Web Admin

Web Admin

5 Dariya News

ਕਪੂਰਥਲਾ , 10 Jun 2022

Last updated on: Jun 10, 2022, 00:00 IST

ਜਲੰਧਰ ਡਵੀਜ਼ਨਲ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵਲੋਂ ਫਤਿਆਬਾਦ (ਹਰਿਆਣਾ) ਵਿੱਚ ਗੋਲਡਨ ਸੰਧਰ ਸ਼ੂਗਰ ਮਿੱਲ ਨਾਲ ਸਬੰਧਿਤ 155 ਏਕੜ ਜ਼ਮੀਨ ਦੀ ਅਸਲ ਸਥਿਤੀ ਅਤੇ ਇਸ ਦੀ ਕੀਮਤ ਅਤੇ ਪੜਤਾਲ ਕਰਨ ਲਈ ਕਮੇਟੀ ਦਾ ਗਠਨ ਕੀਤਾ ਗਿਆ ਤਾਂ ਜੋ ਮਿੱਲ ਵਲੋਂ ਕਿਸਾਨਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਨੂੰ ਕਰਵਾਇਆ ਜਾ ਸਕੇ।

ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਜਿਸ ਵਿੱਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਸ਼ੂਗਰ ਫੈਡ ਦੇ ਨੁਮਾਇੰਦਿਆਂ ਅਤੇ ਕੇਨ ਕਮਿਸ਼ਨਰ, ਟੈਕਟੇਸ਼ਨ ਵਿਭਾਗ ਦੇ ਅਧਿਕਾਰੀਆਂ ਵਲੋਂ ਪ੍ਰਸ਼ਾਸਨਿਕ ਅਤੇ ਸੂਬੇ ਦੇ ਕਿਸਾਨਾਂ ਦੇ ਵਿੱਤੀ ਹਿੱਤ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਗਿਆ ਕਿ ਫਤਿਆਬਾਦ (ਹਰਿਆਣਾ) ਵਿੱਚ 155 ਏਕੜ ਜ਼ਮੀਨ ਦੀ ਅਸਲ ਸਥਿਤੀ, ਇਸ ਦੇ ਮਾਲਕ ਵਲੋਂ ਹੋਰਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦੇਣਦਾਰੀਆਂ ਦਾ ਪਤਾ ਲਗਾਇਆ ਜਾਵੇਗਾ।

ਕਮੇਟੀ ਵਲੋਂ ਜ਼ਿਲ੍ਹਾ ਫਤਿਆਬਾਦ ਵਿੱਚ ਸਬੰਧਿਤ ਸਥਾਨ ਦਾ 13 ਜੂਨ 2022 ਨੂੰ ਦੌਰਾ ਕਰਕੇ ਇਸ ਦੇ ਸਾਰੇ ਪਹਿਲੂ ਜਿਸ ਵਿੱਚ ਬਜ਼ਾਰੀ ਕੀਮਤ ਅਤੇ ਇਸ ’ਤੇ ਰਹਿੰਦੇ ਬਕਾਇਆਂ ਬਾਰੇ ਪੜਤਾਲ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਗੋਲਡਨ ਸੰਧਰ ਸ਼ੂਗਰ ਮਿੱਲ ਫਗਵਾੜਾ ਵਲੋਂ ਕਿਸਾਨਾਂ ਪਾਸੋਂ ਖ਼ਰੀਦੇ ਗਏ ਗੰਨੇ ਦਾ 72 ਕਰੋੜ ਰੁਪਏ ਅਦਾ ਕੀਤਾ ਜਾਣਾ ਹੈ।

ਕਮੇਟ ਵਿੱਚ ਕੁਲਪ੍ਰੀਤ ਸਿੰਘ ਐਸ.ਡੀ.ਐਮ.ਅਜਨਾਲਾ, ਪਵਨ ਕੁਮਾਰ, ਨਾਇਬ ਤਹਿਸੀਲਦਾਰ ਐਸ.ਬੀ.ਐਸ. ਨਗਰ, ਨਵਦੀਪ ਸਿੰਘ ਭੋਗਲ, ਤਹਿਸੀਲਦਾਰ ਫਗਵਾੜਾ, ਸੁਰਿੰਦਰ ਪਾਲ ਸਿੰਘ ਕਾਨੂੰਨਗੋ ਫਗਵਾੜਾ ਅਤੇ ਜਸਪਿੰਦਰ ਸਿੰਘ ਪਟਵਾਰੀ ਫਗਵਾੜਾ ਨੂੰ ਸ਼ਾਮਿਲ ਕੀਤਾ ਗਿਆ। ਇਸ ਤੋਂ ਇਲਾਵਾ ਕਮੇਟੀ ਵਿੱਚ ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਜਿਨਾਂ ਦੇ ਨਾਮ ਕਿਸਾਨ ਯੂਨੀਅਨਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੁਹੱਈਆ ਕਰਵਾਏ ਜਾਣਗੇ ਨੂੰ ਸ਼ਾਮਿਲ ਕੀਤਾ ਗਿਆ ਹੈ।           

ਤਾਇਨਾਤ ਕੀਤੇ ਗਏ ਅਧਿਕਾਰੀ ਜ਼ਿਲ੍ਹਾ ਫਤਿਆਬਾਦ ਦੀ ਸਬ ਤਹਿਸੀਲ ਭੂਨਾ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਰਹਿਣਗੇ ਤੇ ਜ਼ਮੀਨ ਦੀ ਪਿਛਲੇ ਸਮੇਂ ਹੋਈ ਖ਼ਰੀਦੋ-ਫਰੋਖ਼ਤ ਅਤੇ ਬਜਾਰੀ ਕੀਮਤ ਸਬੰਧੀ ਮਾਲ ਰਿਕਾਰਡ ਦੀ ਜਾਂਚ ਕੀਤੀ ਜਾਵੇਗੀ। ਕਮੇਟੀ ਨੂੰ ਕਿਹਾ ਗਿਆ ਹੈ ਕਿ ਇਸ ਸਬੰਧੀ ਦੌਰਾ ਕਰਨ ਉਪਰੰਤ ਤੁਰੰਤ ਆਪਣੀ ਰਿਪੋਰਟ ਪੇਸ਼ ਕੀਤੀ ਜਾਵੇ।

ਇਸ ਮੌਕੇ ਕਸ਼ਮੀਰ ਸਿੰਘ ਡਾਇਰੈਕਟਰ ਸ਼ੂਗਰ ਮਿਲ, ਏ.ਡੀ.ਸ਼ੀ. (ਜਨਰਲ) ਅਜੈ ਅਰੋੜਾ, ਏ.ਡੀ.ਸੀ. ਫਗਵਾੜਾ  ਡਾ.ਨਯਨ ਜੱਸਲ, ਸਹਾਇਕ ਕਮਿਸ਼ਨਰ ਰਣਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਦੋਆਬਾ ਤੋਂ ਕ੍ਰਿਪਾਲ ਸਿੰਘ, ਮੇਜਰ ਸਿੰਘ, ਤਰਸੇਮ ਸਿੰਘ ਸਹਾਰੇ ਕਿਸਾਨ ਨੁਮਾਇੰਦੇ ਤੋਂ ਇਲਾਵਾ ਦੋਆਬਾ ਕਿਸਾਨ ਸੰਘਰਸ਼ ਕਮੇਟੀ ਤੋਂ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

 

Tags: DC Kapurthala , Vishesh Sarangal , Deputy Commissioner Kapurthala , Kapurthala , Divisional commissioner Jalandhar , Gurpreet Kaur Sapra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD