Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਜਲੰਧਰ ਤੋਂ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਲਈ 15 ਜੂਨ ਤੋਂ ਸ਼ੁਰੂ ਹੋਵੇਗੀ ਲਗਜ਼ਰੀ ਬੱਸ ਸੇਵਾ, ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ ਮੁੱਖ ਮੰਤਰੀ ਭਗਵੰਤ ਮਾਨ

ਟਰਾਂਸਪੋਰਟ ਦੇ ਵਿਸ਼ੇਸ਼ ਸਕੱਤਰ ਵੱਲੋਂ ਬੱਸ ਸਟੈਂਡ ਦਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ, ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਲਈ ਰੋਜ਼ਾਨਾ ਸੱਤ ਬੱਸਾਂ ਚੱਲਣਗੀਆਂ

Punjab Admin, Shaheed Bhagat Singh Interstate Bus Terminal Jalandhar, Jalandhar to IGI Airport New Delhi, Punjab Roadways, PUNBUS, Pardeep Kumar Sabharwal, Jalandhar

Web Admin

Web Admin

5 Dariya News

ਜਲੰਧਰ , 10 Jun 2022

Last updated on: Jun 10, 2022, 00:00 IST

ਜਲੰਧਰ ਤੋਂ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ, ਨਵੀਂ ਦਿੱਲੀ ਤੱਕ ਲਗਜ਼ਰੀ ਬੱਸ ਸੇਵਾ ਸ਼ੁਰੂ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਪੰਜਾਬ ਸਰਕਾਰ ਦੀ ਮਲਕੀਅਤ ਵਾਲੀਆਂ ਲਗਜ਼ਰੀ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ ਜਿਸ ਲਈ ਸਥਾਨਕ ਸ਼ਹੀਦ ਭਗਤ ਸਿੰਘ ਅੰਤਰਰਾਜੀ ਬੱਸ ਟਰਮੀਨਲ ਵਿਖੇ ਤਿਆਰੀਆਂ ਅਤੇ ਪ੍ਰਬੰਧ ਕੀਤੇ ਜਾ ਰਹੇ ਹਨ।

ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਟੀਮ ਜਿਸ ਵਿੱਚ ਵਿਸ਼ੇਸ਼ ਸਕੱਤਰ ਟਰਾਂਸਪੋਰਟ ਪਰਦੀਪ ਕੁਮਾਰ ਸੱਭਰਵਾਲ, ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ ਸ਼ਾਮਲ ਹਨ, ਨੇ ਅੱਜ ਬੱਸ ਸਟੈਂਡ ਦਾ ਦੌਰਾ ਕਰਕੇ 15 ਜੂਨ ਨੂੰ ਹੋਣ ਵਾਲੇ ਮੈਗਾ ਈਵੈਂਟ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਟਰਾਂਸਪੋਰਟ ਵਿਭਾਗ ਨੇ ਜਲੰਧਰ, ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਚੰਡੀਗੜ੍ਹ, ਹੁਸ਼ਿਆਰਪੁਰ, ਕਪੂਰਥਲਾ ਅਤੇ ਪਟਿਆਲਾ ਦੇ ਲੋਕਾਂ ਦੇ ਸੁਖਾਵੇਂ ਸਫ਼ਰ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਯਾਤਰੀਆਂ ਦੀ ਸਹੂਲਤ ਲਈ ਇੱਕ ਵਿਸਥਾਰਤ ਪ੍ਰੋਗਰਾਮ ਬਣਾਇਆ ਹੈ।

ਬੱਸ ਸਟੈਂਡ, ਜਿੱਥੋਂ ਮੁੱਖ ਮੰਤਰੀ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ, ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪਰਦੀਪ ਸੱਭਰਵਾਲ ਨੇ ਕਿਹਾ ਕਿ ਲੋਕ ਪੰਜਾਬ ਰੋਡਵੇਜ਼ ਅਤੇ ਪਨਬਸ ਦੀਆਂ ਵੈੱਬਸਾਈਟਾਂ ਰਾਹੀਂ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ, ਨਵੀਂ ਦਿੱਲੀ ਲਈ ਆਪਣੀਆਂ ਸੀਟਾਂ ਬੁੱਕ ਕਰਵਾ ਸਕਦੇ ਹਨ।

ਇਹ ਵੀ ਦੱਸਿਆ ਗਿਆ ਕਿ ਯਾਤਰੀ ਆਪਣੀ ਯਾਤਰਾ ਤੋਂ ਛੇ ਮਹੀਨੇ ਪਹਿਲਾਂ ਆਨਲਾਈਨ ਟਿਕਟਾਂ ਬੁੱਕ ਕਰ ਸਕਦੇ ਹਨ ਅਤੇ ਆਪਣੀ ਯਾਤਰਾ ਦੀ ਮਿਤੀ ਤੋਂ ਤਿੰਨ ਮਹੀਨੇ ਪਹਿਲਾਂ ਸਬੰਧਤ ਬੱਸ ਸਟੈਂਡ ਦੇ ਕਾਊਂਟਰਾਂ ਤੋਂ ਦਸਤੀ ਟਿਕਟਾਂ ਪ੍ਰਾਪਤ ਕਰ ਸਕਦੇ ਹਨ। ਯਾਤਰੀ ਹੋਰ ਪ੍ਰਾਈਵੇਟ ਟਰਾਂਸਪੋਰਟਾਂ ਦੇ ਮੁਕਾਬਲੇ ਵਾਜਬ ਖਰਚਾ ਅਦਾ ਕਰਕੇ ਆਪਣੀ ਮੰਜ਼ਿਲ 'ਤੇ ਜਾਣਗੇ।

ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਰੋਜ਼ਾਨਾ ਸੱਤ ਵੋਲਵੋ ਬੱਸਾਂ ਸਵੇਰੇ 7:40 ਤੇ 11:00 ਵਜੇ,  ਦੁਪਹਿਰ 1:15 ਤੇ 3:30 ਵਜੇ, ਸ਼ਾਮ 7:00 ਵਜੇ  ਅਤੇ ਰਾਤ 8 : 30 ਤੇ 11:00 ਵਜੇ ਵੱਖ-ਵੱਖ ਸਮੇਂ ‘ਤੇ ਜਲੰਧਰ ਤੋਂ ਦਿੱਲੀ ਹਵਾਈ ਅੱਡੇ ਲਈ ਚੱਲਣਗੀਆਂ।  ਸੱਭਰਵਾਲ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਕੀਤੇ ਜਾਣ।

ਇਸ ਦੌਰਾਨ, ਵਿਸ਼ੇਸ਼ ਸਕੱਤਰ ਅਤੇ ਡਾਇਰੈਕਟਰ ਟਰਾਂਸਪੋਰਟ ਨੇ ਏਡੀਸੀ (ਜੀ) ਮੇਜਰ ਅਮਿਤ ਸਰੀਨ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀਆਂ ਨਾਲ ਡੀਏਸੀ ਵਿਖੇ 15 ਜੂਨ ਨੂੰ ਹੋਣ ਵਾਲੇ ਸਮਾਗਮ ਦੀ ਲੜੀ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗ ਕੀਤੀ।ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਾਸਤੇ 14 ਜੂਨ ਤੱਕ ਪ੍ਰਬੰਧ ਮੁਕੰਮਲ ਕਰਨ ਲਈ ਵਿਭਾਗਾਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਵੱਲੋਂ ਗੇਟ ਨੰਬਰ-5 ਨੇੜੇ ਬੱਸ ਸਟੈਂਡ ਦੇ ਅਹਾਤੇ ਵਿੱਚ ਸਾਂਝੇ ਤੌਰ ’ਤੇ ਇੱਕ ਬੂਟਾ ਵੀ ਲਾਇਆ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਡੀ) ਵਰਿੰਦਰਪਾਲ ਸਿੰਘ ਬਾਜਵਾ, ਡੀਸੀਪੀ ਜਗਮੋਹਨ ਸਿੰਘ, ਡਿਪਟੀ ਡਾਇਰੈਕਟਰ ਪ੍ਰਨੀਤ ਸਿੰਘ ਮਿਨਹਾਸ, ਐਸਡੀਐਮ ਬਲਬੀਰ ਰਾਜ ਸਿੰਘ, ਜੀਐਮ ਰੋਡਵੇਜ਼ ਮਨਿੰਦਰ ਪਾਲ ਸਿੰਘ, ਜੀਐਸ ਰਾਜਪਾਲ ਅਤੇ ਹੋਰ ਹਾਜ਼ਰ ਸਨ।

                                     

 

Tags: Punjab Admin , Shaheed Bhagat Singh Interstate Bus Terminal Jalandhar , Jalandhar to IGI Airport New Delhi , Punjab Roadways , PUNBUS , Pardeep Kumar Sabharwal , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD