Thursday, 04 June 2026

 

 

ਖ਼ਾਸ ਖਬਰਾਂ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

 

ਘੱਟ ਕਿਰਾਏ ’ਚ ਏ.ਸੀ. ਵੋਲਵੋ ਪਨਬੱਸ ਜਾਵੇਗੀ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ

ਲਗਜ਼ਰੀ ਬੱਸ ਦਾ ਕਿਰਾਇਆ 1240 ਰੁਪਏ, ਬੱਸ ਅੱਡਾ ਹੁਸ਼ਿਆਰਪੁਰ ਤੋਂ ਰਵਾਨਾ ਹੋਣ ਦਾ ਸਮਾਂ 6:40 ਵਜੇ ਸਵੇਰੇ

Punjab Admin, Hoshiarpur to IGI Airport New Delhi, Punjab Roadways, PUNBUS

Web Admin

Web Admin

5 Dariya News

ਹੁਸ਼ਿਆਰਪੁਰ , 10 Jun 2022

Last updated on: Jun 10, 2022, 00:00 IST

ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਜੋ ਲਗਜ਼ਰੀ ਸਰਕਾਰੀ ਬੱਸਾਂ ਰਾਹੀਂ ਘੱਟ ਕਿਰਾਏ ਵਿਚ ਦਿੱਲੀ ਏਅਰਪੋਰਟ ਲਿਜਾਣ ਦੀ ਸਹੂਲਤ ਦਿੱਤੀ ਗਈ ਹੈ, ਉਸ ਪਹਿਲਕਦਮੀ ਦੀ ਜਿਥੇ ਹਰ ਪਾਸਿਓਂ ਸ਼ਲਾਘਾ ਹੋ ਰਹੀ ਹੈ, ਉਥੇ ਹੁਸ਼ਿਆਰਪੁਰ ਵਾਸੀਆਂ ਲਈ ਵੀ ਖੁਸ਼ਖ਼ਬਰੀ ਦੀ ਗੱਲ ਹੈ ਕਿ ਹੁਸ਼ਿਆਰਪੁਰ ਤੋਂ ਇਹ ਸਰਵਿਸ ਜਲਦੀ ਸ਼ੁਰੂ ਹੋ ਰਹੀ ਹੈ। 

ਘਰ ਬੈਠੇ ਹੀ ਆਨਲਾਈਨ ਬੁਕਿੰਗ ਅਤੇ ਘੱਟ ਕਿਰਾਏ ਵਿਚ ਏ.ਸੀ ਦੀ ਸਹੂਲਤ ਮਿਲਣ ਨਾਲ ਜ਼ਿਲ੍ਹਾ ਵਾਸੀ ਵੀ ਕਾਫ਼ੀ ਖੁਸ਼ ਹਨ।ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਸ੍ਰੀ ਅਰਵਿੰਦ ਸ਼ਰਮਾ ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ ਲਈ ਏ.ਸੀ. ਵੋਲਵੋ ਪਨਬੱਸ ਦੀ ਸਰਵਿਸ ਜਲਦੀ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ 43 ਸੀਟਾਂ ਵਾਲੀ ਇਸ ਬੱਸ ਲਈ ਆਨਲਾਈਨ ਬੁਕਿੰਗ ਕਰਵਾਈ ਜਾ ਸਕਦੀ ਹੈ ਅਤੇ ਇਸ ਦਾ ਕਿਰਾਇਆ 1240 ਰੁਪਏ ਹੈ। 

ਉਨ੍ਹਾਂ ਦੱਸਿਆ ਕਿ  travelyaari.com, punbusonline.com  ’ਤੇ ਬੁਕਿੰਗ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਬੱਸਾਂ ਦਾ 2500 ਰੁਪਏ ਕਿਰਾਇਆ ਹੈ, ਜਦਕਿ ਇਸ ਸਰਕਾਰੀ ਲਗਜ਼ਰੀ ਬੱਸ ਦਾ ਕਿਰਾਇਆ ਅੱਧਾ ਹੈ। ਉਨ੍ਹਾਂ ਦੱਸਿਆ ਕਿ ਲਗਜ਼ਰੀ ਸਹੂਲਤਾਂ ਤੋਂ ਇਲਾਵਾ ਘਰ ਬੈਠੇ ਹੀ ਆਨਲਾਈਨ ਬੁਕਿੰਗ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬੱਸ ਵਿਚ ਏ.ਸੀ. ਦੀ ਸੁਵਿਧਾ ਤੋਂ ਇਲਾਵਾ ਪੀਣ ਵਾਲਾ ਪਾਣੀ ਵੀ ਮੁਹੱਈਆ ਕਰਵਾਇਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ ਜਾਣ ਵਾਲੀ ਲਗਜ਼ਰੀ ਵੋਲਵੋ ਪਨਬੱਸ ਹੁਸ਼ਿਆਰਪੁਰ ਬੱਸ ਅੱਡੇ ਤੋਂ ਰੋਜ਼ ਸਵੇਰੇ 6:40 ਵਜੇ ਰਵਾਨਾ ਹੋਵੇਗੀ ਅਤੇ ਗੜ੍ਹਸ਼ੰਕਰ, ਨਵਾਂਸ਼ਹਿਰ, ਬਲਾਚੌਰ, ਚੰਡੀਗੜ੍ਹ ਸੈਕਟਰ-17 ਤੋਂ ਹੁੰਦੀ ਹੋਈ ਦਿੱਲੀ ਏਅਰਪੋਰਟ ਪਹੁੰਚੇਗੀ।

 

Tags: Punjab Admin , Hoshiarpur to IGI Airport New Delhi , Punjab Roadways , PUNBUS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD